24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭਾਰਤ ਸਰਕਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਪ੍ਰਕਿਰਿਆ ਸੁਖਾਲੀ ਬਣਾਏ : ਜਥੇਦਾਰ ਜਾਮਣੀਆ

ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਡੂੰਘੀ ਆਸਥਾ ਜੁੜੀ ਹੋਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਦੇ ਦਰਸ਼ਨ ਕਰਨ ਦੀ ਇੱਛਾ ਹਰ ਸਿੱਖ ਦੇ ਮਨ ਵਿਚ ਹੁੰਦੀ ਹੈ ਪਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਕੁੱਝ ਸ਼ਰਧਾਲੂਆਂ ਨੂੰ ਹਰ ਸਾਲ ਜਾਣ ਕਾਰਨ ਵੀਜ਼ਾ ਨਾ ਮਿਲਣ ਕਰਕੇ ਸੰਗਤਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ।

ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ 24-11-2026
ਅਬੋਹਰ, 23 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਡੂੰਘੀ ਆਸਥਾ ਜੁੜੀ ਹੋਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਦੇ ਦਰਸ਼ਨ ਕਰਨ ਦੀ ਇੱਛਾ ਹਰ ਸਿੱਖ ਦੇ ਮਨ ਵਿਚ ਹੁੰਦੀ ਹੈ ਪਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਕੁੱਝ ਸ਼ਰਧਾਲੂਆਂ ਨੂੰ ਹਰ ਸਾਲ ਜਾਣ ਕਾਰਨ ਵੀਜ਼ਾ ਨਾ ਮਿਲਣ ਕਰਕੇ ਸੰਗਤਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਸੰਬੰਧੀ ਪੰਥਕ ਅਕਾਲੀ ਲਹਿਰ ਦੇ ਆਗੂ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਹਰ ਸਾਲ ਆਪਣੇ ਗੁਰੂ ਘਰਾਂ ਦੇ ਦਰਸ਼ਨ ਕਰ ਸਕਣ। ਜਥੇਦਾਰ ਜਾਮਣੀਆ ਨੇ ਕਿਹਾ ਕਿ ਗੁਰਧਾਮਾਂ ਨਾਲ ਸਿੱਖ ਕੌਮ ਦਾ ਅਮੀਰ ਅਤੇ ਵਡਮੁੱਲਾ ਇਤਿਹਾਸ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵਲੋਂ ਕਈ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਅਤੇ ਸੇਵਾ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਅਜਿਹੇ ਵਿਚ ਭਾਰਤ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ਾ ਵੀ ਜਾਰੀ ਕਰਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਕਈ ਸ਼ਰਧਾਲੂ ਹਰ ਸਾਲ ਨਨਕਾਣਾ ਸਾਹਿਬ ਜਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਣ ਦੀ ਆਸ ਰੱਖਦੇ ਹਨ। ਸਾਲ ਭਰ ਉਹ ਇਸ ਪਵਿੱਤਰ ਯਾਤਰਾ ਦੀ ਉਡੀਕ ਕਰਦੇ ਹਨ ਅਤੇ ਜਦੋਂ ਗੁਰੂ ਘਰ ਦੇ ਦਰਸ਼ਨ ਕਰਕੇ ਵਾਪਸ ਪਰਤਦੇ ਹਨ ਤਾਂ ਉਨ੍ਹਾਂ ਦੇ ਮਨ ਨੂੰ ਬੇਹੱਦ ਸਕੂਨ ਮਿਲਦਾ ਹੈ। ਇਹ ਸਿਰਫ਼ ਇਕ ਯਾਤਰਾ ਨਹੀਂ, ਸਗੋਂ ਉਨ੍ਹਾਂ ਦੀ ਆਸਥਾ ਅਤੇ ਗੁਰੂ ਸਾਹਿਬ ਨਾਲ ਜੁੜੀ ਸ਼ਰਧਾ ਦਾ ਮਾਮਲਾ ਹੈ। ਉਨ੍ਹਾਂ ਭਾਰਤ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਨਾਲ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਸਮੇਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ।
ਪਿਛਲੀ ਖ਼ਬਰ ਸਰਕਾਰੀ ਸਕੂਲ ਡੱਬਵਾਲਾ ਕਲਾਂ ਨੇ ਰਾਜ ਪੱਧਰੀ ਵਿਗਿਆਨ ਡਰਾਮਾ ਮੁਕਾਬਲੇ ਵਿਚ ਰਚਿਆ ਇਤਿਹਾਸ ਲਗਾਤਾਰ ਦੂਜੀ ਵਾਰ ਜਿੱਤਾਂ ਦ... ਅਗਲੀ ਖ਼ਬਰ ਮਾਸਟਰ ਕਾਡਰ ਯੂਨੀਅਨ ਦੀ ਚੋਣ ’ਚ ਦਲਜੀਤ ਸਿੰਘ ਸਭਰਵਾਲ ਬਣੇ ਪੰਜਾਬ ਦੇ ਸੰਯੁਕਤ ਜਨਰਲ ਸਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।