ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ 6 ਦਸੰਬਰ ਨੂੰ ਕਰਵਾਇਆ ਜਾਵੇਗਾ ਸਮੂਹਿਕ ਵਿਆਹ ਸਮਾਗਮ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਵਿਆਹ ਲਈ 27 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਵਿਸ਼ਾਲ ਸਮੂਹਿਕ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 6 ਦਸੰਬਰ ਦਿਨ ਐਤਵਾਰ ਨੂੰ ਫ਼ਾਜ਼ਿਲਕਾ ਰੋਡ ਸਥਿਤ ਗੁਮਾਨੀ ਵਾਲਾ ਵਿਖੇ ਰਿਲਾਇੰਸ ਪੰਪ ਨੇੜੇ ਕਰਵਾਇਆ ਜਾਵੇਗਾ।
ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ
25-11-2026