24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਇੰਪੀਰੀਅਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਮੁੱਚੇ ਮਾਹੌਲ ਵਿਚ ਗੁਰਬਾਣੀ ਅਤੇ ਸ਼ਬਦ ਕੀਰਤਨ ਦੀਆਂ ਰਸਭਰੀਆਂ ਧੁਨਾਂ ਗੂੰਜਦੀਆਂ ਰਹੀਆਂ।

ਅਜੀਤ ਡੈਸਕ 25-11-2026
ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਮੁੱਚੇ ਮਾਹੌਲ ਵਿਚ ਗੁਰਬਾਣੀ ਅਤੇ ਸ਼ਬਦ ਕੀਰਤਨ ਦੀਆਂ ਰਸਭਰੀਆਂ ਧੁਨਾਂ ਗੂੰਜਦੀਆਂ ਰਹੀਆਂ। ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ, ਜਿਸ ਉਪਰੰਤ ਸ਼ਬਦ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਸਕੂਲ ਵਿਚ ਪਹੁੰਚੇ ਨਗਰ ਕੀਰਤਨ ਦਾ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਸੰਗਤ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀ ਵੱਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ। ਤਲਵਾਰਬਾਜ਼ੀ ਅਤੇ ਰਵਾਇਤੀ ਯੁੱਧ ਕਲਾ ਦੇ ਦਿਲਚਸਪ ਪ੍ਰਦਰਸ਼ਨ ਨੇ ਮੌਜੂਦ ਸੰਗਤ ਅਤੇ ਵਿਦਿਆਰਥੀਆਂ ਦਾ ਮਨ ਮੋਹ ਲਿਆ। ਇਸ ਪ੍ਰਦਰਸ਼ਨ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਬਹਾਦਰੀ, ਅਨੁਸ਼ਾਸਨ ਅਤੇ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਬਾਰੇ ਜਾਣਨ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਵੀ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਨੇ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਨਤਾ, ਪਿਆਰ, ਨਿਮਰਤਾ ਅਤੇ ਸੇਵਾ ਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਮਹਾਨ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਵੀ ਜਾਣੂ ਕਰਵਾਉਣਾ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਅੰਦਰ ਚੰਗੇ ਸੰਸਕਾਰ ਅਤੇ ਮਾਨਵੀ ਕਦਰਾਂ-ਕੀਮਤਾਂ ਪੈਦਾ ਹੋ ਸਕਣ। ਸਕੂਲ ਦੇ ਡਾਇਰੈਕਟਰ ਸ੍ਰੀ ਸੁਖਵਿੰਦਰ ਪਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਮਹਾਨ ਸੰਦੇਸ਼ ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ। ਇਹ ਸਾਨੂੰ ਮਿਹਨਤ, ਇਮਾਨਦਾਰੀ, ਆਪਸੀ ਭਾਈਚਾਰੇ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪੇ੍ਰਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੱਚੀ ਸ਼ਰਧਾ ਸਿਰਫ਼ ਧਾਰਮਿਕ ਸਮਾਗਮਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਅਤੇ ਵਿਹਾਰ ਵਿਚ ਅਪਣਾਉਣਾ ਹੀ ਅਸਲ ਸ਼ਰਧਾ ਹੈ। ਇਸ ਤਰ੍ਹਾਂ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਪਿਆਰ, ਸਮਾਨਤਾ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਲਈ ਮਿਸਾਲ ਬਣੇਗਾ - ਵਿਧਾਇਕ ਸੰਦੀਪ ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।