24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਿਆਣੀ ਅਤੇ ਜੈਰਥ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ ਫ਼ਾਜ਼ਿਲਕਾ ਤੋਂ ਚੰਡੀਗੜ੍ਹ, ਦਿੱਲੀ, ਜੈਪੁਰ ਅਤੇ ਹਰਿਦੁਆਰ ਲਈ ਸਿੱਧੀਆਂ ਰੇਲ ਗੱਡੀਆਂ ਚਲਾਉਣ ਦੀ ਰੱਖੀ ਮੰਗ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਇਲਾਕੇ ਫ਼ਾਜ਼ਿਲਕਾ ਨੂੰ ਬਿਹਤਰ ਰੇਲ ਸਹੂਲਤਾਂ ਨਾਲ ਜੋੜਨ ਲਈ ਯਤਨ ਤੇਜ਼ ਹੋ ਗਏ ਹਨ। ਫ਼ਾਜ਼ਿਲਕਾ ਤੋਂ ਚੰਡੀਗੜ੍ਹ, ਦਿੱਲੀ, ਜੈਪੁਰ ਅਤੇ ਹਰਿਦੁਆਰ ਵਰਗੇ ਪ੍ਰਮੁੱਖ ਸ਼ਹਿਰਾਂ ਲਈ ਸਿੱਧੀਆਂ ਰੇਲ ਗੱਡੀਆਂ ਚਲਾਉਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਲੈ ਕੇ ਸਾਬਕਾ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਅਤੇ ਹੋਰ ਆਗੂਆਂ ਨੇ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਰੇਲ ਸਮੱਸਿਆਵਾਂ ਅਤੇ ਲੋੜੀਂਦੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਅਸ਼ੋਕ ਜੈਰਥ ਅਤੇ ਹੋਰ ਆਗੂ। ਅਜੀਤ ਤਸਵੀਰ 25-11-2026
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਇਲਾਕੇ ਫ਼ਾਜ਼ਿਲਕਾ ਨੂੰ ਬਿਹਤਰ ਰੇਲ ਸਹੂਲਤਾਂ ਨਾਲ ਜੋੜਨ ਲਈ ਯਤਨ ਤੇਜ਼ ਹੋ ਗਏ ਹਨ। ਫ਼ਾਜ਼ਿਲਕਾ ਤੋਂ ਚੰਡੀਗੜ੍ਹ, ਦਿੱਲੀ, ਜੈਪੁਰ ਅਤੇ ਹਰਿਦੁਆਰ ਵਰਗੇ ਪ੍ਰਮੁੱਖ ਸ਼ਹਿਰਾਂ ਲਈ ਸਿੱਧੀਆਂ ਰੇਲ ਗੱਡੀਆਂ ਚਲਾਉਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਲੈ ਕੇ ਸਾਬਕਾ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਅਤੇ ਹੋਰ ਆਗੂਆਂ ਨੇ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਰੇਲ ਸਮੱਸਿਆਵਾਂ ਅਤੇ ਲੋੜੀਂਦੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸਾਬਕਾ ਵਿਧਾਇਕ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਫ਼ਾਜ਼ਿਲਕਾ ਵਾਸੀਆਂ ਦੀਆਂ ਰੇਲ ਸਹੂਲਤਾਂ ਨਾਲ ਸਬੰਧਿਤ ਮੁੱਖ ਮੰਗਾਂ ਕੇਂਦਰੀ ਰੇਲ ਮੰਤਰੀ ਦੇ ਸਾਹਮਣੇ ਰੱਖੀਆਂ। ਉਨ੍ਹਾਂ ਫ਼ਾਜ਼ਿਲਕਾ ਤੋਂ ਵੱਖ-ਵੱਖ ਪ੍ਰਮੁੱਖ ਸ਼ਹਿਰਾਂ ਲਈ ਲੰਬੀ ਦੂਰੀ ਦੀਆਂ ਰੇਲ ਗੱਡੀਆਂ ਸ਼ੁਰੂ ਕਰਨ ਦੇ ਨਾਲ-ਨਾਲ ਫ਼ਾਜ਼ਿਲਕਾ ਰੇਲਵੇ ਸਟੇਸ਼ਨ ’ਤੇ ਵਾਸ਼ਿੰਗ ਲਾਈਨ ਸਥਾਪਿਤ ਕਰਨ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ। ਇਸ ਮੌਕੇ ਫ਼ਾਜ਼ਿਲਕਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ, ਡਾ. ਵਿਨੋਦ ਜਾਂਗਿੜ ਅਤੇ ਵਿਕੀ ਬਜਾਜ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਕੇਂਦਰੀ ਰੇਲ ਮੰਤਰੀ ਵੱਲੋਂ ਇਨ੍ਹਾਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਜਲਦ ਲੋੜੀਂਦੀਆਂ ਸਹੂਲਤਾਂ ਸ਼ੁਰੂ ਕਰਨ ਦੀ ਦਿਸ਼ਾ ਵਿਚ ਕਦਮ ਚੁੱਕਣ ਦਾ ਭਰੋਸਾ ਦਿੱਤਾ ਗਿਆ। ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਫ਼ਾਜ਼ਿਲਕਾ ਸਰਹੱਦੀ ਇਲਾਕਾ ਹੋਣ ਕਾਰਨ ਇੱਥੋਂ ਦੇ ਲੋਕਾਂ ਨੂੰ ਬਿਹਤਰ ਰੇਲ ਸੰਪਰਕ ਦੀ ਬਹੁਤ ਲੋੜ ਹੈ। ਚੰਡੀਗੜ੍ਹ, ਦਿੱਲੀ, ਜੈਪੁਰ ਅਤੇ ਹਰਿਦੁਆਰ ਲਈ ਸਿੱਧੀਆਂ ਰੇਲ ਸੇਵਾਵਾਂ ਸ਼ੁਰੂ ਹੋਣ ਨਾਲ ਹਜ਼ਾਰਾਂ ਯਾਤਰੀਆਂ ਨੂੰ ਲਾਭ ਮਿਲੇਗਾ। ਖ਼ਾਸ ਕਰਕੇ ਵਿਦਿਆਰਥੀਆਂ, ਵਪਾਰੀਆਂ, ਨੌਕਰੀਪੇਸ਼ਾ ਲੋਕਾਂ ਅਤੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਨਾਲ ਯਾਤਰੀਆਂ ਦਾ ਸਮਾਂ ਵੀ ਬਚੇਗਾ ਅਤੇ ਆਵਾਜਾਈ ਵਧੇਰੇ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ’ਤੇ ਵਾਸ਼ਿੰਗ ਲਾਈਨ ਸਥਾਪਿਤ ਹੋਣ ਨਾਲ ਰੇਲ ਗੱਡੀਆਂ ਦੇ ਸੰਚਾਲਨ ਅਤੇ ਰੱਖ-ਰਖਾਅ ਦੀਆਂ ਸਹੂਲਤਾਂ ਵਿਚ ਸੁਧਾਰ ਹੋਵੇਗਾ। ਇਸ ਨਾਲ ਭਵਿੱਖ ਵਿਚ ਨਵੀਆਂ ਰੇਲ ਸੇਵਾਵਾਂ ਸ਼ੁਰੂ ਕਰਨ ਦਾ ਰਾਹ ਵੀ ਪੱਧਰਾ ਹੋ ਸਕਦਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਸ਼ੋਕ ਕੁਮਾਰ ਜੈਰਥ, ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੋਦ ਜਾਂਗਿੜ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਨਿੱਜੀ ਸਕੱਤਰ ਵਿਕੀ ਬਜਾਜ ਵੀ ਹਾਜ਼ਰ ਸਨ। ਫ਼ਾਜ਼ਿਲਕਾ ਇਲਾਕੇ ਦੇ ਲੋਕਾਂ ਨੂੰ ਹੁਣ ਉਮੀਦ ਹੈ ਕਿ ਕੇਂਦਰੀ ਰੇਲ ਮੰਤਰੀ ਦੇ ਸਾਹਮਣੇ ਰੱਖੀਆਂ ਗਈਆਂ ਇਨ੍ਹਾਂ ਮੰਗਾਂ ’ਤੇ ਜਲਦ ਕਾਰਵਾਈ ਹੋਵੇਗੀ ਅਤੇ ਸਰਹੱਦੀ ਜ਼ਿਲ੍ਹੇ ਨੂੰ ਲੰਬੀ ਦੂਰੀ ਦੀਆਂ ਨਵੀਆਂ ਰੇਲ ਸੇਵਾਵਾਂ ਦੀ ਸਹੂਲਤ ਮਿਲੇਗੀ। ਇਸ ਨਾਲ ਯਾਤਰੀਆਂ ਨੂੰ ਰਾਹਤ ਮਿਲਣ ਦੇ ਨਾਲ-ਨਾਲ ਇਲਾਕੇ ਦੇ ਵਪਾਰ, ਸੈਰ-ਸਪਾਟੇ ਅਤੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲ ਸਕਦਾ ਹੈ।
ਪਿਛਲੀ ਖ਼ਬਰ ਡਾ.ਕਵਿਤਾ ਸਿੰਘ ਸਿਵਲ ਸਰਜਨ ਨੇ ਪਲਸ ਪੋਲੀਓ ਮੁਹਿੰਮ ਦੌਰਾਨ ਘਰ-ਘਰ ਜਾ ਕੇ ਬੱਚਿਆਂ ਦੀ ਕੀਤੀ ਜਾਂਚ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਲਵਾ ਸਕੂਲ ਦੇ ਬੱਚਿਆਂ ਨੇ ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।