24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸਜਾਏ ਨਗਰ ਕੀਰਤਨ ਵਿਚ ਮੈਡਮ ਖ਼ੁਸ਼ਬੂ ਸਵਨਾ ਨੇ ਭਰੀ ਹਾਜ਼ਰੀ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਅਜੀਤ ਡੈਸਕ 25-11-2026
ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਨਗਰ ਕੀਰਤਨ ਦੌਰਾਨ ਪਿੰਡ ਦੀਆਂ ਸੰਗਤਾਂ ਵਲੋਂ ਮੈਡਮ ਖ਼ੁਸ਼ਬੂ ਸਵਨਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਨਗਰ ਕੀਰਤਨ ਸਾਡੀ ਅਮੀਰ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਇਹ ਸਮਾਗਮ ਆਪਸੀ ਪਿਆਰ, ਸਤਿਕਾਰ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਪਿਆਰ-ਸਤਿਕਾਰ ਨਾਲ ਮਿਲਜੁਲ ਕੇ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡਾ.ਕਵਿਤਾ ਸਿੰਘ ਸਿਵਲ ਸਰਜਨ ਨੇ ਪਲਸ ਪੋਲੀਓ ਮੁਹਿੰਮ ਦੌਰਾਨ ਘਰ-ਘਰ ਜਾ ਕੇ ਬੱਚਿਆਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।