26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

29 ਨਵੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਕਰਨਗੇ ਅਬੋਹਰ ਦਾ ਦੌਰਾ : ਬੀਬੀ ਰਜਿੰਦਰ ਕੌਰ

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ 29 ਨਵੰਬਰ ਨੂੰ ਅਬੋਹਰ ਅਤੇ ਬੱਲੂਆਣਾ ਦੇ ਵਿਸ਼ੇਸ਼ ਦੌਰੇ ‘ਤੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਲੂਆਣਾ ਹਲਕੇ ਦੇ ਇੰਚਾਰਜ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਅਬੋਹਰ ਦੇ ਸੰਗਮ ਪੈਲੇਸ ਪਹੁੰਚਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ 29 ਨਵੰਬਰ ਨੂੰ ਅਬੋਹਰ ਅਤੇ ਬੱਲੂਆਣਾ ਦੇ ਵਿਸ਼ੇਸ਼ ਦੌਰੇ ‘ਤੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਲੂਆਣਾ ਹਲਕੇ ਦੇ ਇੰਚਾਰਜ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਅਬੋਹਰ ਦੇ ਸੰਗਮ ਪੈਲੇਸ ਪਹੁੰਚਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਦੌਰੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਕਾਂਗਰਸ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਹਲਕਾ ਇੰਚਾਰਜ ਮੈਡਮ ਰਜਿੰਦਰ ਕੌਰ ਦੇ ਵਲੋਂ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਦੇ ਦੌਰੇ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਉਨ੍ਹਾਂ ਦੇ ਸਵਾਗਤ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਪੰਜਾਬ ਵਿਧਾਨ ਸਭਾ ਚੋਣਾ ਦੇ ਲਈ ਤਿਆਰ ਹੈ ਅਤੇ ਪੰਜਾਬ ਦੇ ਲੋਕ ਇਕ ਵਾਰ ਫਿਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਇਸ ਵਾਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਉਤਸਵ ਸਮਾਗਮਾਂ ਅੰਦਰ ਕੀਰਤਨ ਦੀ ਅੰਮ੍ਰਿਤ ਵਰਖਾ ਕਰਦੇ ਭਾਈ ਜਸਵੰਤ ਸਿੰਘ... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।