ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਉਤਸਵ ਸਮਾਗਮਾਂ ਅੰਦਰ ਕੀਰਤਨ ਦੀ ਅੰਮ੍ਰਿਤ ਵਰਖਾ ਕਰਦੇ ਭਾਈ ਜਸਵੰਤ ਸਿੰਘ ਦਾ ਜਥਾ। (ਸੱਜੇ ) ਰਾਤਰੀ ਦੇ ਸਮਾਗਮਾਂ ਅੰਦਰ ਨਤਮਸਤਕ ਹੋਣ ਲਈ ਲੰਬੀਆਂ ਲਾਈਨਾਂ ਲਗਾ ਕੇ ਖੜ੍ਹੀਆਂ ਸੰਗਤਾਂ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਦੇ ਸਮਾਗਮਾਂ ’ਚ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਗੁਰੂ ਘਰ ਨਤਮਸਤਕ
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਅੰਦਰ ਸਮੁੱਚੀ ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੂਰਬ ਮੌਕੇ ਰਾਤਰੀ ਦੇ ਸਮਾਗਮਾਂ ਵਿਚ ਦੂਰ ਦੁਰਾਡੇ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤਾਂ ਵਲੋਂ ਕੀਤੀ ਦੀਪਮਾਲਾ ਦਾ ਦ੍ਰਿਸ਼। ਅਜੀਤ ਤਸਵੀਰਾਂ
26-11-2026