26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

27 ਨਵੰਬਰ ਨੂੰ ਹੋਵੇਗੀ ‘ਬਲੈਕ-ਆਊਟ’ ਮੋਕ ਡਰਿੱਲ-ਡਿਪਟੀ ਕਮਿਸ਼ਨਰ ਰਾਤ 8 ਵਜੇ ਤੋਂ 8.05 ਤੱਕ ਰਹੇਗਾ ਬਲੈਕ-ਆਊਟ, ਜ਼ਿਲ੍ਹਾ ਵਾਸੀ ਨਾ ਘਬਰਾਉਣ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਨਵੰਬਰ ਨੂੰ ਰਾਤ 8 ਵਜੇ ਤੋਂ 8. 05 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਇਕ ਵਿਸ਼ੇਸ਼ ’ਸਿਵਲ ਡਿਫੈਂਸ ਏਅਰ ਰੇਡ/ਬਲੈਕ-ਆਊਟ’ ਮੋਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ।

ਅਜੀਤ ਡੈਸਕ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਨਵੰਬਰ ਨੂੰ ਰਾਤ 8 ਵਜੇ ਤੋਂ 8.05 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਇਕ ਵਿਸ਼ੇਸ਼ ’ਸਿਵਲ ਡਿਫੈਂਸ ਏਅਰ ਰੇਡ/ਬਲੈਕ-ਆਊਟ’ ਮੋਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਸ ਅਭਿਆਸ ਦੇ ਮੱਦੇਨਜ਼ਰ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਸਬੰਧਿਤ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ ਵੀ ਮੌਜੂਦ ਸਨ। ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਆਸਪਾਸ ਦੇ ਇਲਾਕਿਆਂ ਵਿਖੇ ਮੋਕ ਡਰਿੱਲ ਹੋਵੇਗੀ। ਇਸ ਮੋਕ ਡਰਿੱਲ ਬਲੈਕ-ਆਊਟ ਦੌਰਾਨ ਬਸਤੀ ਹਜ਼ੂਰ ਸਿੰਘ ਫੀਡਰ,ਅਮਰ ਕਾਲੋਨੀ, ਮਹਾਜਨ ਮਾਰਕੀਟ, ਬਸਤੀ ਹਜ਼ੂਰ ਸਿੰਘ, ਡੈਡ ਰੋਡ, ਪ੍ਰੇਮ ਗਲੀ, ਆਰੀਆ ਨਗਰ, ਧਾਨਕਾ ਮੁਹੱਲਾ, ਕਾਲਕਾ ਮੰਦਰ ਦੇ ਪਿਛਲੇ ਪਾਸੇ ਵਾਲਾ ਏਰੀਆ, ਤਾਂ ਕਾਲੀ ਵਾਲੀ ਗਲੀ, ਕੈਲਾਸ਼ ਨਗਰ, ਸੇਤੀਆ ਕਾਲੋਨੀ, ਲਕਸ਼ਮੀ ਨਰਾਇਣ ਏਰੀਆ, ਗੁਪਤਾ ਗੈੱਸ ਦਫ਼ਤਰ ਏਰੀਆ, ਗਊਸ਼ਾਲਾ ਲਿੰਕ ਰੋਡ, ਨਹਿਰੂ ਨਗਰ, ਰੇਵੜੀਆ ਗਲੀ ਏਰੀਆ, ਬਾਲਾ ਜੀ ਮਾਰਕੀਟ ਅਤੇ ਮੰਦਰ ਏਰੀਆ, ਗੁਪਤਾ ਹਸਪਤਾਲ ਏਰੀਆ, ਜੱਟੀਆ ਮੁਹੱਲਾ, ਸ਼ਹੀਦ ਭਗਤ ਸਿੰਘ ਮਾਰਕੀਟ,ਉਡਾ ਬਸਤੀ ਫੀਡਰ, ਅੰਨ੍ਹੀ ਦਿਲੀ, ਜੰਡਵਾਲਾ ਰੋਡ, ਖਟਿਕਾ ਮੁਹੱਲਾ, ਉਡਾ ਬਸਤੀ, ਗਾਵੜੀ ਕੰਡਾ ਏਰੀਆ, ਗਾਂਧੀ ਆਇਲ ਮਿੱਲ, ਗਾਂਧੀ ਨਗਰ ਪਾਰਕ ਦੇ ਕੋਲ ਏਰੀਆ, ਐੱਸ.ਡੀ.ਐਮ. ਦਫ਼ਤਰ, ਪਟਵਾਰਖ਼ਾਨਾ ਏਰੀਆ, ਜੱਟੀਆ ਮੁਹੱਲਾ ਏਰੀਆ ਅਤੇ ਕੁੱਝ ਗਲੀਆਂ, ਅਮਰ ਹੋਟਲ ਦੇ ਕੋਲ ਵਾਲੇ ਏਰੀਏ ਵਿਚ 27 ਨਵੰਬਰ ਨੂੰ ਰਾਤ 8 ਵਜੇ ਤੋਂ 8.05 ਵਜੇ ਤੱਕ ਬਿਜਲੀ ਸਪਲਾਈ ਬੰਦ ਹੋਵੇਗੀ। ਇਸ ਮੋਕ ਸਿਵਲ ਡਿਫੈਂਸ ਵਿਭਾਗ ਦੇ ਕੰਪਨੀ ਕਮਾਂਡਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੋਕ ਡਰਿੱਲ ਦੀ ਸ਼ੁਰੂਆਤ ’ਏਅਰ ਰੇਡ ਵਾਰਨਿੰਗ’ (ਹਵਾਈ ਹਮਲੇ ਦੀ ਚੇਤਾਵਨੀ) ਦੇ ਸਾਇਰਨ ਨਾਲ ਹੋਵੇਗੀ। ਇਹ ਸਾਇਰਨ 02 ਮਿੰਟਾਂ ਲਈ ਉੱਚੀ-ਨੀਵੀਂ ਪਿੱਚ ’ਤੇ ਵਜਾਇਆ ਜਾਵੇਗਾ। ਸਾਇਰਨ ਵੱਜਦੇ ਹੀ ਉਪਰੋਕਤ ਏਰੀਏ ਵਿਖੇ ਮੁਕੰਮਲ ’ਬਲੈਕ-ਆਊਟ’ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਜਨਤਾ ਲਈ ਹਦਾਇਤਾਂ ਹਨ ਕਿ ਬਲੈਕ-ਆਊਟ ਦੌਰਾਨ ਪਛਾਣੇ ਗਏ ਖੇਤਰਾਂ ਦੇ ਲੋਕਾਂ ਨੂੰ ਆਪਣੀਆਂ ਲਾਈਟਾਂ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ। ਹਾਲਾਂਕਿ, ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਅਭਿਆਸ ਖ਼ਤਮ ਹੋਣ ’ਤੇ ’ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ , ਜੋ ਕਿ 02 ਮਿੰਟਾਂ ਲਈ ਲਗਾਤਾਰ ਉੱਚੀ ਪਿੱਚ ’ਤੇ ਵੱਜਣ ਵਾਲਾ ਸਾਇਰਨ ਹੋਵੇਗਾ। ਇਸ ਮੋਕ ਐਕਸਰਸਾਈਜ਼ ਦੌਰਾਨ ਕੇਵਲ ਬਲੈਕ-ਆਊਟ ਹੀ ਨਹੀਂ, ਸਗੋਂ ਕਈ ਰਾਹਤ ਕਾਰਜਾਂ ਦਾ ਵੀ ਅਭਿਆਸ ਦੌਰਾਨ ਫਾਇਰ ਬ੍ਰਿਗੇਡ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਇੱਕ ਨਿਯਮਤ ਅਭਿਆਸ ਹੈ। ਇਹ ਕਿਸੇ ਵੀ ਕਿਸਮ ਦੀ ਫ਼ੌਜੀ ਕਾਰਵਾਈ ਦਾ ਹਿੱਸਾ ਨਹੀਂ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਘਬਰਾਹਟ ਵਿਚ ਆਉਣ ਦੀ ਲੋੜ ਨਹੀਂ ਹੈ।
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ੇਸ਼ ਦੀਵਾਨਾਂ ਦੌ... ਅਗਲੀ ਖ਼ਬਰ ਕਾਂਗਰਸੀ ਨੇਤਾ ਸੁਧੀਰ ਭਾਦੂ ਵਲੋਂ ਘਰ-ਘਰ ਜਨ ਸੰਪਰਕ ਮੁਹਿੰਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।