26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਬੋਹਰ ਵਿਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਚਾਰ ਮੁਲਜ਼ਮ ਗ੍ਰਿਫ਼ਤਾਰ ਨਸ਼ੇ ਦੀ ਪੂਰਤੀ ਲਈ 2 ਤੋਂ 5 ਹਜ਼ਾਰ ਰੁਪਏ ਵਿਚ ਵੇਚ ਦਿੰਦੇ ਸਨ ਚੋਰੀ ਦੇ ਮੋਟਰਸਾਈਕਲ, ਪੁਲਿਸ ਰਿਮਾਂਡ ਦੌਰਾਨ ਹੋਰ ਵਾਰਦਾਤਾਂ ਦੇ ਖ਼ੁਲਾਸੇ ਹੋਣ ਦੀ ਉਮੀਦ

ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਸ਼ਹਿਰ ਵਿਚ ਲਗਾਤਾਰ ਵਾਪਰ ਰਹੀਆਂ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਿਟੀ ਥਾਣਾ ਨੰਬਰ-1 ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਸ਼ਹਿਰ ਵਿਚ ਲਗਾਤਾਰ ਵਾਪਰ ਰਹੀਆਂ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਿਟੀ ਥਾਣਾ ਨੰਬਰ-1 ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਚੋਰੀ ਦੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਪੁਲਿਸ ਵਲੋਂ ਚਾਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ਨੰਬਰ-1 ਦੇ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਅਜੀਤ ਨਗਰ ਲਿੰਕ ਰੋਡ ਤੋਂ ਅਨਾਜ ਮੰਡੀ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕੁੱਝ ਨੌਜਵਾਨ ਅਨਾਜ ਮੰਡੀ ਦੇ ਪਿੱਛੇ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਕੇ ਚਾਰਾਂ ਨੌਜਵਾਨਾਂ ਨੂੰ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨਾ ਤਾਂ ਮੋਟਰਸਾਈਕਲਾਂ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਦੇ ਸਕੇ ਅਤੇ ਨਾ ਹੀ ਉਨ੍ਹਾਂ ਦੇ ਦਸਤਾਵੇਜ਼ ਪੇਸ਼ ਕਰ ਸਕੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਡੀ.ਏ.ਵੀ ਕਾਲਜ ਨੇੜੇ ਰਹਿਣ ਵਾਲੇ ਰੋਹਿਤ ਸਿੰਘ ਉਰਫ਼ ਡੈਨਵਰ ਪੁੱਤਰ ਦਵਿੰਦਰ ਸਿੰਘ ਅਤੇ ਪਿੰਡ ਮੰਮੂ ਖੇੜਾ ਖਾਂਟਵਾਂ ਦੇ ਦਿਲਨੂਰ ਉਰਫ਼ ਨੂਰ ਪੁੱਤਰ ਮੰਗਲਜੀਤ ਸਿੰਘ, ਸੁਖਦੀਪ ਪੁੱਤਰ ਨੀਮ ਨਰਾਇਣ ਅਤੇ ਰਵੀ ਕੁਮਾਰ ਪੁੱਤਰ ਹਰੀਰਾਮ ਵਜੋਂ ਹੋਈ ਹੈ। ਪੁਲਿਸ ਨੇ ਚਾਰਾਂ ਖ਼ਿਲਾਫ਼ ਬੀ.ਐਨ.ਐੱਸ ਦੀਆਂ ਧਾਰਾਵਾਂ 303(2) ਅਤੇ 317(2) ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਨੁਸਾਰ ਮੁਲਜ਼ਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਨੂੰ ਮਹਿਜ਼ 2 ਤੋਂ 5 ਹਜ਼ਾਰ ਰੁਪਏ ਵਿਚ ਵੇਚ ਦਿੰਦੇ ਸਨ। ਪੁਲਿਸ ਮੁਤਾਬਿਕ ਇਨ੍ਹਾਂ ਵਿਚੋਂ ਜ਼ਿਆਦਾਤਰ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਵੇਚ ਕੇ ਮਿਲਣ ਵਾਲੀ ਰਕਮ ਨਸ਼ੇ ਦੀ ਪੂਰਤੀ ਲਈ ਵਰਤਦੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਕਈ ਮਾਮਲੇ ਦਰਜ ਹਨ। ਇਨ੍ਹਾਂ ਵਿਚੋਂ ਦੋ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਵੀ ਗ੍ਰਿਫ਼ਤਾਰ ਕਰ ਚੁੱਕੀ ਹੈ, ਜਿਨ੍ਹਾਂ ਕੋਲੋਂ ਕਰੀਬ ਅੱਧਾ ਦਰਜਨ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਸਨ। ਹੁਣ ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਸ਼ਹਿਰ ਵਿਚ ਹੋਈਆਂ ਮੋਟਰਸਾਈਕਲ ਚੋਰੀ ਦੀਆਂ ਕਈ ਹੋਰ ਵਾਰਦਾਤਾਂ ਦਾ ਵੀ ਖ਼ੁਲਾਸਾ ਹੋ ਸਕਦਾ ਹੈ।
ਪਿਛਲੀ ਖ਼ਬਰ ਪਾਵਰਕਾਮ ਦੇ ਅਣਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ, ਆਮ ਜਨਜੀਵਨ ਪ੍ਰਭਾਵਿਤ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ੇਸ਼ ਦੀਵਾਨਾਂ ਦੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।