26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਾਵਰਕਾਮ ਦੇ ਅਣਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ, ਆਮ ਜਨਜੀਵਨ ਪ੍ਰਭਾਵਿਤ

ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)–ਪਾਵਰ ਕਾਮ ਵਲੋਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਵਾਰ-ਵਾਰ ਹੁੰਦੀ ਕਟੌਤੀ ਨੇ ਜਿੱਥੇ ਆਮ ਲੋਕਾਂ ਦਾ ਰੋਜ਼ਾਨਾ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ।

ਅਜੀਤ ਡੈਸਕ 26-11-2026
ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)–ਪਾਵਰ ਕਾਮ ਵਲੋਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਵਾਰ-ਵਾਰ ਹੁੰਦੀ ਕਟੌਤੀ ਨੇ ਜਿੱਥੇ ਆਮ ਲੋਕਾਂ ਦਾ ਰੋਜ਼ਾਨਾ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਉੱਥੇ ਹੀ ਦੁਕਾਨਦਾਰਾਂ, ਵਪਾਰੀਆਂ ਅਤੇ ਛੋਟੇ ਕਾਰੋਬਾਰੀਆਂ ਦੇ ਕੰਮਕਾਜ ਉੱਤੇ ਵੀ ਮਾੜਾ ਅਸਰ ਪੈ ਰਿਹਾ ਹੈ।ਲੋਕਾਂ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਨਿਰਧਾਰਤ ਸਮੇਂ ਅਤੇ ਅਗਾਊਂ ਜਾਣਕਾਰੀ ਤੋਂ ਬਿਜਲੀ ਬੰਦ ਕਰ ਦਿੱਤੀ ਜਾਂਦੀ ਹੈ। ਜਿਸ ਕਾਰਨ ਘਰੇਲੂ ਕੰਮਕਾਜ ਤੋਂ ਲੈ ਕੇ ਵਪਾਰਕ ਗਤੀਵਿਧੀਆਂ ਤੱਕ ਸਭ ਕੁਝ ਪ੍ਰਭਾਵਿਤ ਹੁੰਦਾ ਹੈ। ਖ਼ਾਸ ਕਰਕੇ ਬੱਚਿਆਂ ਦੀ ਪੜ੍ਹਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਬਿਜਲੀ ਨਾਲ ਚੱਲਣ ਵਾਲੇ ਹੋਰ ਜ਼ਰੂਰੀ ਕੰਮਾਂ ਵਿਚ ਲੋਕਾਂ ਨੂੰ ਦਿੱਕਤਾਂ ਆ ਰਹੀਆਂ ਹਨ। ਲੋਕਾਂ ਨੇ ਪਾਵਰ ਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜੇਕਰ ਕਿਸੇ ਤਕਨੀਕੀ ਖ਼ਰਾਬੀ ਜਾਂ ਮੁਰੰਮਤ ਕਾਰਨ ਬਿਜਲੀ ਬੰਦ ਕਰਨੀ ਜ਼ਰੂਰੀ ਹੋਵੇ ਤਾਂ ਇਸ ਸਬੰਧੀ ਪਹਿਲਾਂ ਹੀ ਲੋਕਾਂ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਬਿਨਾਂ ਵਜ੍ਹਾ ਲੱਗ ਰਹੇ ਬਿਜਲੀ ਕੱਟਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੁਕਨਾਬੇਗੂ ’ਚ ਹੋਏ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਅਗਲੀ ਖ਼ਬਰ ਅਬੋਹਰ ਵਿਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਚਾਰ ਮੁਲਜ਼ਮ ਗ੍ਰਿਫ਼ਤਾਰ ਨਸ਼ੇ ਦੀ ਪੂਰਤੀ ਲਈ 2 ਤੋਂ 5 ਹਜ਼ਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।