ਨਸ਼ਾ ਕਰਦਾ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣੇ ਬੱਸ ਅੱਡੇ ਫਲਾਈ ਓਵਰ ਦੇ ਹੇਠਾਂ ਪੁੱਜੀ ਤਾਂ ਉੱਥੇ ਵਿਕਰਮ ਪੁੱਤਰ ਮੰਗਲ ਸਿੰਘ ਵਾਸੀ ਟਿਵਾਣਾ ਕਲਾਂ ਬੈਠਾ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ।
ਅਜੀਤ ਡੈਸਕ
26-11-2026