26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੁਰਾਦ ਵਾਲਾ ਭੋਂਮਗੜ੍ਹ ਦੇ ਸਰਪੰਚ ਮਦਨ ਲਾਲ ਮੇਘਵਾਲ ਵਲੋਂ ਰਾਣਾ ਰਾਜਿੰਦਰ ਸਿੰਘ ਜਮਾਲਕੇ ਨੂੰ ਸਮਰਥਨ ਦਾ ਐਲਾਨ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਦੇ ਪਿੰਡ ਮੁਰਾਦ ਵਾਲਾ ਭੋਂਮਗੜ੍ਹ ਵਿਖੇ ਇਕ ਭਰਵੇਂ ਇਕੱਠ ਦੌਰਾਨ ਪਿੰਡ ਦੇ ਸਰਪੰਚ ਮਦਨ ਲਾਲ ਮੇਘਵਾਲ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਰਾਣਾ ਰਾਜਿੰਦਰ ਸਿੰਘ ਜਮਾਲਕੇ ਨੂੰ ਆਪਣਾ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਮਦਨ ਲਾਲ ਮੇਘਵਾਲ ਨੇ ਕਿਹਾ ਕਿ ਉਹ ਰਾਣਾ ਰਾਜਿੰਦਰ ਸਿੰਘ ਜਮਾਲਕੇ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਪਾਰਟੀ ਜਾਂ ਉਨ੍ਹਾਂ ਵਲੋਂ ਜਿੱਥੇ ਵੀ ਡਿਊਟੀ ਲਗਾਈ ਜਾਵੇਗੀ, ਉਹ ਤਨ-ਮਨ-ਧਨ ਨਾਲ ਆਪਣਾ ਸਹਿਯੋਗ ਦੇਣਗੇ।

ਵਿਧਾਇਕ ਸਵਨਾ ਨੇ ਪਿੰਡ ਕਰਨੀ ਖੇੜਾ ਦੇ ਸਰਕਾਰੀ ਸਕੂਲ ਵਿਚ ਨਵੇਂ ਕਲਾਸ ਰੂਮ ਦਾ ਕੀਤਾ ਉਦਘਾਟਨ 26-11-2026
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਦੇ ਪਿੰਡ ਮੁਰਾਦ ਵਾਲਾ ਭੋਂਮਗੜ੍ਹ ਵਿਖੇ ਇਕ ਭਰਵੇਂ ਇਕੱਠ ਦੌਰਾਨ ਪਿੰਡ ਦੇ ਸਰਪੰਚ ਮਦਨ ਲਾਲ ਮੇਘਵਾਲ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਰਾਣਾ ਰਾਜਿੰਦਰ ਸਿੰਘ ਜਮਾਲਕੇ ਨੂੰ ਆਪਣਾ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਮਦਨ ਲਾਲ ਮੇਘਵਾਲ ਨੇ ਕਿਹਾ ਕਿ ਉਹ ਰਾਣਾ ਰਾਜਿੰਦਰ ਸਿੰਘ ਜਮਾਲਕੇ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਪਾਰਟੀ ਜਾਂ ਉਨ੍ਹਾਂ ਵਲੋਂ ਜਿੱਥੇ ਵੀ ਡਿਊਟੀ ਲਗਾਈ ਜਾਵੇਗੀ, ਉਹ ਤਨ-ਮਨ-ਧਨ ਨਾਲ ਆਪਣਾ ਸਹਿਯੋਗ ਦੇਣਗੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਣਾ ਰਾਜਿੰਦਰ ਸਿੰਘ ਜਮਾਲਕੇ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ, ਨੌਜਵਾਨਾਂ ਦਾ ਉੱਜਵਲ ਭਵਿੱਖ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਕੱਤਰ ਹੋਏ ਪਿੰਡ ਵਾਸੀਆਂ ਨੇ ਵੀ ਇਸ ਗੱਠਜੋੜ ਪ੍ਰਤੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਵਰਗੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਪਿੰਡਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਸਨ, ਪਰ ਪਿਛਲੇ ਸਮੇਂ ਦੌਰਾਨ ਵਿਕਾਸ ਦੀ ਰਫ਼ਤਾਰ ਮੱਠੀ ਪੈ ਗਈ ਹੈ। ਲੋਕਾਂ ਨੇ ਆਸ ਪ੍ਰਗਟਾਈ ਕਿ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਨਾਲ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਮੁੜ ਤੇਜ਼ੀ ਮਿਲੇਗੀ। ਰਾਣਾ ਜਮਾਲਕੇ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡਾਂ ਦੇ ਬੁਨਿਆਦੀ ਢਾਂਚੇ, ਸੜਕਾਂ ਦੀ ਹਾਲਤ ਸੁਧਾਰਨ ਅਤੇ ਨੌਜਵਾਨਾਂ ਲਈ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਸਬੰਧੀ ਲਏ ਗਏ ਸੰਕਲਪ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਸੂਬੇ ਦੀ ਨੌਜਵਾਨੀ ਨਸ਼ਿਆਂ ਤੋਂ ਮੁਕਤੀ ਅਤੇ ਰੁਜ਼ਗਾਰ ਦੀ ਉਮੀਦ ਕਰ ਰਹੀ ਹੈ। ਇਸ ਸਮਾਗਮ ਦੌਰਾਨ ਨਵਾਂ ਸਿਵਾਣਾ ਦੇ ਸਰਪੰਚ ਮਹਿੰਦਰ ਕੁਮਾਰ ਮੇਘਵਾਲ, ਕੌੜਿਆਂ ਵਾਲੀ ਤੋਂ ਸਾਬਕਾ ਸਰਪੰਚ ਆਤਮਾ ਰਾਮ, ਮੁੱਠਿਆਂ ਵਾਲੀ ਤੋਂ ਸਾਬਕਾ ਸਰਪੰਚ ਕਾਲੂ ਰਾਮ ਕਸਵਾ, ਨੰਬਰਦਾਰ ਕੁਲਵੰਤ ਸਿੰਘ, ਜਗਿੰਦਰ ਸਵਨਾ, ਪਰਵੀਨ ਕੰਬੋਜ, ਰਾਜਵੀਰ ਸਿੰਘ, ਕਰਨਵੀਰ ਸਿੱਧੂ ਅਤੇ ਯੁਵਰਾਜ ਬਰਾੜ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਪੰਚ-ਸਰਪੰਚ, ਨੰਬਰਦਾਰ ਅਤੇ ਨੌਜਵਾਨ ਹਾਜ਼ਰ ਸਨ। ਸਰਪੰਚ ਮਦਨ ਲਾਲ ਮੇਘਵਾਲ ਵਲੋਂ ਦਿੱਤੇ ਗਏ ਇਸ ਸਮਰਥਨ ਦੀ ਪੂਰੇ ਇਲਾਕੇ ਵਿਚ ਭਰਵੀਂ ਚਰਚਾ ਹੋ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਦੀ ਜਨਤਾ ਦੀ ਆਵਾਜ਼ ’ਤੇ ਇੱਕਜੁੱਟ ਹੋਏ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨਾਲ ਲੋਕਾਂ ’ਚ ਖ਼ੁਸ਼ੀ ਦੀ ਲਹਿਰ- ਜਿਆਣੀ ਸਾ... ਅਗਲੀ ਖ਼ਬਰ 2027 ’ ਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ - ਭਾਜਪਾ ਗੱਠਜੋੜ ਦੀ ਪ੍ਰਚੰਡ ਬਹੁਮਤ ਨਾਲ ਬਣੇਗੀ ਸਰਕਾਰ : ਸੁਸ਼ੀਲ ਸਿਆਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।