ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਸ਼ੇਰੇਵਾਲਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਸ਼ੇਰੇਵਾਲਾ ਤੋਂ ਸ੍ਰੀ ਸਾਲਾਸਰ, ਖਾਟੂ ਸ਼ਿਆਮ ਦੇ ਦਰਸ਼ਨ ਲਈ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 50 ਸਾਲ ਤੋਂ ਉੱਪਰ ਦੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ।
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਸ਼ੇਰੇਵਾਲਾ ਤੋਂ ਸ੍ਰੀ ਸਾਲਾਸਰ, ਖਾਟੂ ਸ਼ਿਆਮ ਦੇ ਦਰਸ਼ਨ ਲਈ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 50 ਸਾਲ ਤੋਂ ਉੱਪਰ ਦੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਸ਼ਰਧਾਲੂਆਂ ਦੇ ਖਾਣ ਪੀਣ ਅਤੇ ਰਹਿਣ ਦਾ ਪ੍ਰਬੰਧ ਵੀ ਸਰਕਾਰ ਵਲੋਂ ਹੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੂਰੇ ਪੰਜਾਬ ਵਿਚ ਚੱਲ ਰਹੀ ਹੈ। ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ।