25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੂੰ ਅਤੇ ਫਾਈਬਰ ਦੇ ਗੋਦਾਮ ਵਿਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸਮੇਂ ਸਿਰ ਪਾਇਆ ਕਾਬੂ

ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਨਵੀਂ ਆਬਾਦੀ ਇਲਾਕੇ ਦੀ ਗਲੀ ਨੰਬਰ 2-3, ਛੋਟੀ ਪੌੜੀ ਵਿਚ ਸਥਿਤ ਰੂੰ ਅਤੇ ਫਾਈਬਰ ਦੇ ਗੋਦਾਮ ਵਿਚ ਬੀਤੀ ਰਾਤ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿਚ ਹਫੜਾ-ਦਫੜੀ ਮੱਚ ਗਈ। ਅੱਗ ਨੇ ਕੁੱਝ ਹੀ ਸਮੇਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਗੋਦਾਮ ਵਿਚੋਂ ਧੂੰਏਂ ਦੇ ਵੱਡੇ-ਵੱਡੇ ਗ਼ੁਬਾਰ ਉੱਠਣ ਲੱਗੇ।

ਅਬੋਹਰ ਦੀ ਨਵੀਂ ਆਬਾਦੀ ਵਿਖੇ ਰੂੰ ਅਤੇ ਫਾਈਬਰ ਦੇ ਗੋਦਾਮ ਵਿਚ ਲੱਗੀ ਅੱਗ ਤੋਂ ਬਾਅਦ ਮੌਕੇ ’ਤੇ ਖਿੱਲਰਿਆ ਸੜਿਆ ਹੋਇਆ ਸਮਾਨ। ਅਜੀਤ ਤਸਵੀਰ 26-11-2026
ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਨਵੀਂ ਆਬਾਦੀ ਇਲਾਕੇ ਦੀ ਗਲੀ ਨੰਬਰ 2-3, ਛੋਟੀ ਪੌੜੀ ਵਿਚ ਸਥਿਤ ਰੂੰ ਅਤੇ ਫਾਈਬਰ ਦੇ ਗੋਦਾਮ ਵਿਚ ਬੀਤੀ ਰਾਤ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿਚ ਹਫੜਾ-ਦਫੜੀ ਮੱਚ ਗਈ। ਅੱਗ ਨੇ ਕੁੱਝ ਹੀ ਸਮੇਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਗੋਦਾਮ ਵਿਚੋਂ ਧੂੰਏਂ ਦੇ ਵੱਡੇ-ਵੱਡੇ ਗ਼ੁਬਾਰ ਉੱਠਣ ਲੱਗੇ। ਗ਼ਨੀਮਤ ਰਹੀ ਕਿ ਸਮੇਂ ਸਿਰ ਅੱਗ ਦਾ ਪਤਾ ਲੱਗਣ ਅਤੇ ਫਾਇਰ ਬ੍ਰਿਗੇਡ ਦੀ ਟੀਮ ਵਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਕੀਤੀ ਗਈ ਕਾਰਵਾਈ ਸਦਕਾ ਅੱਗ ’ਤੇ ਕਾਬੂ ਪਾ ਲਿਆ ਗਿਆ। ਇਸ ਤਰ੍ਹਾਂ ਆਲੇ-ਦੁਆਲੇ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਮਕਾਨਾਂ ਨੂੰ ਅੱਗ ਦੀ ਲਪੇਟ ਵਿਚ ਆਉਣ ਤੋਂ ਬਚਾ ਲਿਆ ਗਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਅਨੁਸਾਰ ਨਵੀਂ ਆਬਾਦੀ ਦੀ ਗਲੀ ਨੰਬਰ 2-3, ਛੋਟੀ ਪੌੜੀ ਵਿਚ ਰਮੇਸ਼ ਭੂਕਰਕਾ ਦਾ ਰੂੰ ਅਤੇ ਫਾਈਬਰ ਦਾ ਗੋਦਾਮ ਸਥਿਤ ਹੈ। ਬੀਤੀ ਰਾਤ ਕਰੀਬ ਇਕ ਵਜੇ ਅਚਾਨਕ ਗੋਦਾਮ ਵਿਚ ਅੱਗ ਲੱਗ ਗਈ। ਰਾਤ ਦਾ ਸਮਾਂ ਹੋਣ ਕਾਰਨ ਸ਼ੁਰੂ ਵਿਚ ਕਿਸੇ ਨੂੰ ਇਸ ਘਟਨਾ ਦਾ ਪਤਾ ਨਹੀਂ ਲੱਗ ਸਕਿਆ। ਸਵੇਰੇ ਤੜਕਸਾਰ ਜਦੋਂ ਗੋਦਾਮ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋਇਆ ਤਾਂ ਆਸ-ਪਾਸ ਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ। ਗੁਆਂਢੀਆਂ ਨੇ ਤੁਰੰਤ ਗੋਦਾਮ ਮਾਲਕ ਰਮੇਸ਼ ਭੂਕਰਕਾ ਅਤੇ ਹੋਰ ਲੋਕਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚ ਗਈ ਅਤੇ ਮੁਲਾਜ਼ਮਾਂ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਜੇਕਰ ਅੱਗ ਸਮੇਂ ਸਿਰ ਨਾ ਬੁਝਾਈ ਜਾਂਦੀ ਤਾਂ ਸੰਘਣੀ ਆਬਾਦੀ ਵਾਲੇ ਇਸ ਇਲਾਕੇ ਵਿਚ ਵੱਡਾ ਨੁਕਸਾਨ ਹੋ ਸਕਦਾ ਸੀ। ਇਸ ਘਟਨਾ ਕਾਰਨ ਗੋਦਾਮ ਮਾਲਕ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਉੱਧਰ, ਅੱਗ ਲੱਗਣ ਦੇ ਕਾਰਨਾਂ ਸਬੰਧੀ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਗੁਰਪੁਰਬ ਮੌਕੇ ਇਲਾਕੇ ਵਿਚ ਚਲਾਈ ਗਈ ਆਤਿਸ਼ਬਾਜ਼ੀ ਦੀ ਕੋਈ ਚੰਗਿਆੜੀ ਗੋਦਾਮ ਤੱਕ ਪਹੁੰਚਣ ਕਾਰਨ ਅੱਗ ਲੱਗੀ ਹੋ ਸਕਦੀ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ। ਗੋਦਾਮ ਦੇ ਨੇੜੇ ਰਹਿਣ ਵਾਲੇ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਾਲ ਰਹਿਣ ਵਾਲੇ ਇੱਕ ਡਾਕਟਰ ਨੇ ਗੋਦਾਮ ਵਿਚੋਂ ਧੂੰਆਂ ਨਿਕਲਣ ਬਾਰੇ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸੂਚਨਾ ਮਿਲਣ ਅਤੇ ਫਾਇਰ ਬ੍ਰਿਗੇਡ ਦੀ ਟੀਮ ਦੇ ਤੁਰੰਤ ਪਹੁੰਚਣ ਕਾਰਨ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ।
ਪਿਛਲੀ ਖ਼ਬਰ ਡੀ.ਏ.ਵੀ ਸਕੂਲ, ਹਰੀਪੁਰਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪੁਰਬ ਮਨਾਇਆ ਅਗਲੀ ਖ਼ਬਰ ਅਕਾਲੀ ਦਲ-ਭਾਜਪਾ ਸਮਝੌਤੇ ਦੀ ਖ਼ੁਸ਼ੀ ’ਚ ਅਨਾਜ ਮੰਡੀ ਵਿਖੇ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।