ਦੀ ਰੈਵੀਨਿਊ ਪਟਵਾਰ ਯੂਨੀਅਨ ਅਬੋਹਰ ਦੀਆਂ ਚੋਣਾਂ ਸੰਪੰਨ
ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਸੂਬਾਈ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਲ 2026-28 ਲਈ ਤਹਿਸੀਲ ਅਬੋਹਰ ਦੀ ਸਥਾਨਕ ਕਮੇਟੀ ਦੀਆਂ ਚੋਣਾਂ ਕਰਵਾਈਆਂ ਗਈਆਂ। ਇਸ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਦੋ ਤਿਹਾਈ ਤੋਂ ਵੱਧ ਪਟਵਾਰੀਆਂ ਨੇ ਹਿੱਸਾ ਲਿਆ ਅਤੇ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ।
ਰ
ਰੈਵੀਨਿਊ ਪਟਵਾਰ ਯੂਨੀਅਨ ਦੀਆਂ ਚੋਣਾਂ ਦੌਰਾਨ ਸਰਬਸੰਮਤੀ ਨਾਲ ਚੁਣੇ ਗਏ ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ, ਹੋਰ ਅਹੁਦੇਦਾਰ, ਆਬਜ਼ਰਵਰ ਅਤੇ ਪਟਵਾਰੀ ਮੈਂਬਰ। ਅਜੀਤ ਤਸਵੀਰ
27-11-2026
ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਸੂਬਾਈ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਲ 2026-28 ਲਈ ਤਹਿਸੀਲ ਅਬੋਹਰ ਦੀ ਸਥਾਨਕ ਕਮੇਟੀ ਦੀਆਂ ਚੋਣਾਂ ਕਰਵਾਈਆਂ ਗਈਆਂ। ਇਸ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਦੋ ਤਿਹਾਈ ਤੋਂ ਵੱਧ ਪਟਵਾਰੀਆਂ ਨੇ ਹਿੱਸਾ ਲਿਆ ਅਤੇ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ। ਇਸ ਚੋਣ ਪ੍ਰਕਿਰਿਆ ਵਿਚ ਆਬਜ਼ਰਵਰ ਵਜੋਂ ਕਾਨੂੰਗੋ ਐਸੋਸੀਏਸ਼ਨ ਦੇ ਸਰਪ੍ਰਸਤ ਚੰਦਰ ਕੁਮਾਰ ਅਤੇ ਸੇਵਾਮੁਕਤ ਕਾਨੂੰਗੋ ਪ੍ਰੇਮ ਨਰੂਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਆਪਸੀ ਸਹਿਮਤੀ ਨਾਲ ਸਮੂਹ ਅਹੁਦੇਦਾਰਾਂ ਦੀ ਚੋਣ ਕੀਤੀ, ਜਿਸ ਵਿਚ ਮਨਪ੍ਰੀਤ ਸਿੰਘ ਨੂੰ ਤਹਿਸੀਲ ਪ੍ਰਧਾਨ, ਗਗਨਦੀਪ ਕੰਬੋਜ ਨੂੰ ਸੀਨੀਅਰ ਮੀਤ ਪ੍ਰਧਾਨ, ਰਵਿੰਦਰ ਸਿੰਘ ਨੂੰ ਜਨਰਲ ਸਕੱਤਰ ਅਤੇ ਅੰਜੂ ਕੰਬੋਜ ਨੂੰ ਖ਼ਜ਼ਾਨਚੀ ਚੁਣਿਆ ਗਿਆ। ਨਵੀਂ ਕਾਰਜਕਾਰਨੀ ਦੇ ਗਠਨ ’ਤੇ ਯੂਨੀਅਨ ਮੈਂਬਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਜਥੇਬੰਦੀ ਦੀ ਏਕਤਾ ਕਾਇਮ ਰੱਖਣ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ। ਮੈਂਬਰਾਂ ਨੇ ਆਸ ਪ੍ਰਗਟਾਈ ਕਿ 2026-28 ਦੇ ਕਾਰਜਕਾਲ ਲਈ ਬਣੀ ਇਹ ਨਵੀਂ ਕਮੇਟੀ ਪਟਵਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਢੁਕਵੇਂ ਮੰਚ ’ਤੇ ਉਠਾਉਣ ਦੇ ਨਾਲ-ਨਾਲ ਆਪਸੀ ਤਾਲਮੇਲ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰੇਗੀ।