28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜੀ.ਏ.ਵੀ. ਜੈਨ ਸਕੂਲ ’ਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਜੀ. ਏ.

ਜੀ.ਏ.ਵੀ. ਜੈਨ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਲੰਗਰ ਛਕਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 28-11-2026
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਜੀ.ਏ.ਵੀ. ਜੈਨ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਪੂਰੀ ਤਰ੍ਹਾਂ ਧਾਰਮਿਕ ਅਤੇ ਰੂਹਾਨੀ ਮਾਹੌਲ ਬਣਿਆ ਰਿਹਾ। ਸਕੂਲ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਅਤੇ ਪ੍ਰਿੰਸੀਪਲ ਨਰੇਸ਼ ਸਪੜਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ੀਨਮ ਧੂੜੀਆ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਪੂਰੀ ਸ਼ਰਧਾ ਨਾਲ ਗੁਰੂ ਸਾਹਿਬ ਅੱਗੇ ਸੀਸ ਨਿਵਾਇਆ। ਪਾਠ ਦੇ ਭੋਗ ਉਪਰੰਤ ਸਕੂਲ ਦੇ ਸਮੂਹ ਡਰਾਈਵਰ ਵੀਰਾਂ ਵਲੋਂ ਸੰਗਤ ਵਿਚ ਪ੍ਰਸ਼ਾਦ ਵਰਤਾਇਆ ਗਿਆ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ‘ਵੰਡ ਛਕਣ’ ਦੇ ਉਪਦੇਸ਼ ’ਤੇ ਚੱਲਦਿਆਂ ਸਮਾਗਮ ਦੌਰਾਨ ਸਾਂਝੇ ਭੋਜਨ ਦਾ ਆਯੋਜਨ ਕੀਤਾ ਗਿਆ, ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਵਿਦਿਆਰਥੀ ਆਪਣੇ ਘਰਾਂ ਤੋਂ ਖਾਣਾ ਬਣਾ ਕੇ ਲਿਆਏ, ਜਿਸ ਨੂੰ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਇਕੱਠਿਆਂ ਬੈਠ ਕੇ ਛਕਿਆ। ਇਸ ਉਪਰਾਲੇ ਰਾਹੀਂ ਬੱਚਿਆਂ ਨੂੰ ਬਰਾਬਰੀ, ਆਪਸੀ ਪਿਆਰ ਅਤੇ ਸੇਵਾ ਭਾਵਨਾ ਦਾ ਪਾਠ ਪੜ੍ਹਾਇਆ ਗਿਆ । ਇਸ ਮੌਕੇ ਪਿੰਡ ਜੋੜਕੀ ਅੰਧੇਵਾਲੀ ਦੇ ਸਰਪੰਚ ਮਹੀਪਾਲ ਸਿੰਘ, ਪਿੰਡ ਅਭੁੰਨ ਦੇ ਸਰਪੰਚ ਪ੍ਰਹਿਲਾਦ ਸਿੰਘ, ਪਿੰਡ ਆਹਲ ਬੋਦਲਾ ਦੇ ਸਰਪੰਚ ਦਵਿੰਦਰ ਸਿੰਘ, ਪਿੰਡ ਸੰਤ ਖੀਵਾਪੁਰ ਦੇ ਸਰਪੰਚ ਰਣਧੀਰ ਸਿੰਘ ਅਤੇ ਪਿੰਡ ਜੋੜਕੀ ਅੰਧੇਵਾਲੀ ਦੇ ਸਰਪੰਚ ਅੰਗਰੇਜ਼ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮੂਹ ਸਰਪੰਚਾਂ ਨੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਲੋਕਾਈ ਨੂੰ ਏਕਤਾ, ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੇ ਮਨੁੱਖੀ ਸਮਾਜ ਲਈ ਚਾਨਣ ਮੁਨਾਰਾ ਹਨ। ਬੱਚਿਆਂ ਨੂੰ ਬਚਪਨ ਤੋਂ ਹੀ ਚੰਗੇ ਸੰਸਕਾਰਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਜ਼ਿੰਮੇਵਾਰ ਨਾਗਰਿਕ ਬਣ ਸਕਣ। ਪ੍ਰਿੰਸੀਪਲ ਨਰੇਸ਼ ਸਪੜਾ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਵਿਚ ਮਨੁੱਖੀ ਗੁਣ ਪੈਦਾ ਕਰਨਾ ਵੀ ਹੈ। ਗੁਰੂ ਸਾਹਿਬ ਦਾ ਜੀਵਨ ਸਾਨੂੰ ’ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦਾ ਸਿਧਾਂਤ ਦਿੰਦਾ ਹੈ ਅਤੇ ਅਜਿਹੇ ਸਮਾਗਮ ਬੱਚਿਆਂ ਵਿਚ ਸਹਿਯੋਗ ਤੇ ਸੇਵਾ ਦੀ ਭਾਵਨਾ ਪੈਦਾ ਕਰਦੇ ਹਨ।
ਪਿਛਲੀ ਖ਼ਬਰ ਅੰਡਰ -11 ਲੜਕਿਆਂ ਦੀ ਟੀਮ ਨੇ ਕਲੱਸਟਰ ਪੱਧਰੀ ਮੁਕਾਬਲਿਆਂ ਵਿਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ‘ਸਕਾਊਟਸ ਅਤੇ ਗਾਈਡਜ਼ ਕੈਂਪ’ ਦਾ ਸ਼ਾਨਦਾਰ ਸਮਾਪਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।