ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ- ਅਸ਼ੋਕ ਅਨੇਜਾ
ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ )-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਅਜੀਤ ਡੈਸਕ
29-11-2026