28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਕੂਟਰੀ ਸਵਾਰ ਤੋਂ ਢਾਈ ਲੱਖ ਰੁਪਏ ਲੁੱਟਣ ਵਾਲਾ ਝਪਟਮਾਰ ਕਾਬੂ ਚਾਰ ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਪੁਲਿਸ ਨੇ ਨਹਿਰ ਕਿਨਾਰੇ ਤੋਂ ਮੋਟਰਸਾਈਕਲ ਸਮੇਤ ਦਬੋਚਿਆ-60 ਹਜ਼ਾਰ ਰੁਪਏ ਦੀ ਨਕਦੀ ਬਰਾਮਦ

ਅਬੋਹਰ, 28 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਮਾਡਲ ਟਾਊਨ ਇਲਾਕੇ ਵਿਚ ਸਕੂਟਰੀ ਸਵਾਰ ਵਿਅਕਤੀ ਤੋਂ ਢਾਈ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਣ ਵਾਲੇ ਝਪਟਮਾਰ ਨੂੰ ਥਾਣਾ ਨੰਬਰ-1 ਦੀ ਪੁਲਿਸ ਨੇ ਚਾਰ ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 60 ਹਜ਼ਾਰ ਰੁਪਏ ਦੀ ਨਕਦੀ ਅਤੇ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ-1 ਦੇ ਮੁਖੀ ਪਰਮਜੀਤ ਕੁਮਾਰ। ਅਜੀਤ ਤਸਵੀਰ 29-11-2026
ਅਬੋਹਰ, 28 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਮਾਡਲ ਟਾਊਨ ਇਲਾਕੇ ਵਿਚ ਸਕੂਟਰੀ ਸਵਾਰ ਵਿਅਕਤੀ ਤੋਂ ਢਾਈ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਣ ਵਾਲੇ ਝਪਟਮਾਰ ਨੂੰ ਥਾਣਾ ਨੰਬਰ-1 ਦੀ ਪੁਲਿਸ ਨੇ ਚਾਰ ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 60 ਹਜ਼ਾਰ ਰੁਪਏ ਦੀ ਨਕਦੀ ਅਤੇ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਸਤਪਾਲ ਉਰਫ਼ ਬੱਬਰ ਪੁੱਤਰ ਜਸਵੀਰ ਸਿੰਘ ਵਾਸੀ ਕੁੰਡਲ ਵਜੋਂ ਹੋਈ ਹੈ। ਪੁਲਿਸ ਵਲੋਂ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਬਰ-1 ਦੇ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਵਿਨੋਦ ਨਾਰੰਗ ਪੁੱਤਰ ਮੋਹਨ ਲਾਲ ਵਾਸੀ ਮਾਡਲ ਟਾਊਨ, ਗਲੀ ਨੰਬਰ-12 ਨੇ ਦੱਸਿਆ ਸੀ ਕਿ 25 ਨਵੰਬਰ ਨੂੰ ਦੁਪਹਿਰ ਸਮੇਂ ਉਹ ਆਪਣੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਢਾਈ ਲੱਖ ਰੁਪਏ ਇਕ ਲਿਫ਼ਾਫ਼ੇ ਵਿਚ ਪਾ ਕੇ ਕਮੀਜ਼ ਦੀ ਜੇਬ ਵਿਚ ਰੱਖ ਕੇ ਸਕੂਟਰੀ ’ਤੇ ਰੋਟਰੀ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਉਸ ਦੀ ਜੇਬ ਵਿਚੋਂ ਨਕਦੀ ਵਾਲਾ ਲਿਫ਼ਾਫ਼ਾ ਝਪਟ ਕੇ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਪੀੜਤ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਹੌਲਦਾਰ ਸਵਰਾਜ ਸਿੰਘ ਵਲੋਂ ਕੀਤੀ ਜਾ ਰਹੀ ਸੀ। ਉਨ੍ਹਾਂ ਆਪਣੀ ਟੀਮ ਸਮੇਤ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਵੱਖ-ਵੱਖ ਰਸਤਿਆਂ ’ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਘਾਲੀ। ਫੁਟੇਜ ਅਤੇ ਤਕਨੀਕੀ ਸਾਧਨਾਂ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਕਰਨ ਤੋਂ ਬਾਅਦ ਪੁਲਿਸ ਨੇ ਉਸ ਦੀ ਭਾਲ ਤੇਜ਼ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਤਕਨੀਕੀ ਸੂਚਨਾਵਾਂ ਦੇ ਆਧਾਰ ’ਤੇ ਗੋਬਿੰਦਗੜ੍ਹ ਨੇੜਿਓਂ ਲੰਘਦੀ ਨਹਿਰ ਦੇ ਕਿਨਾਰੇ ਤੋਂ ਸਤਪਾਲ ਉਰਫ਼ ਬੱਬਰ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਉਸ ਕੋਲੋਂ 60 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਬਾਕੀ ਰਕਮ ਨਸ਼ੇ ’ਤੇ ਖ਼ਰਚ ਕਰ ਦਿੱਤੀ ਹੈ। ਹਾਲਾਂਕਿ ਪੁਲਿਸ ਵਲੋਂ ਇਸ ਸਬੰਧੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਪਹਿਲਾਂ ਵੀ ਲੜਾਈ-ਝਗੜੇ, ਅਸਲਾ ਅਤੇ ਚੋਰੀ ਦੇ ਕਰੀਬ ਚਾਰ ਮਾਮਲੇ ਦਰਜ ਹਨ। ਮੁਲਜ਼ਮ ਖ਼ਿਲਾਫ਼ ਬੀ.ਐਨ.ਐੱਸ. ਦੀ ਧਾਰਾ 304(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਿਚ ਵਾਪਰੀਆਂ ਲੁੱਟ-ਖੋਹ ਦੀਆਂ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਤੋਂ ਇਲਾਵਾ ਬਰਾਮਦ ਕੀਤੀ ਗਈ ਬਾਈਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮੁਲਜ਼ਮ ਦੀ ਆਪਣੀ ਹੈ ਜਾਂ ਚੋਰੀ ਦੀ ਹੈ।
ਪਿਛਲੀ ਖ਼ਬਰ ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ ਚਲਾਇਆ ਅਗਲੀ ਖ਼ਬਰ ਯੂ.ਏ.ਪੀ.ਏ. ਅਤੇ ਆਰਮਜ਼ ਐਕਟ ਤਹਿਤ ਨਾਮਜ਼ਦ ਡੇਰਾ ਬਾਬਾ ਨਾਨਕ ਦੇ 6 ਵਿਅਕਤੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।