ਜ਼ਿਲ੍ਹੇ ਵਿਚ ਨਸ਼ਾ ਤਸਕਰੀ, ਫਾਇਰਿੰਗ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ,...
ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਿੰਦਰ ਕੁਮਾਰ ਅਨੁਸਾਰ ਸੰਦੀਪ ਕੁਮਾਰ ਵਾਸੀ ਸੈਦੋ ਕੇ ਉਤਾੜ ਉਰਫ਼ ਚਾਂਦਮਾਰੀ ਨੇ ਸ਼ਿਕਾਇਤ ਦਿੱਤੀ ਕਿ ਉਸ ਦਾ ਵਿਸ਼ਾਲ ਕੁਮਾਰ ਉਰਫ਼ ਵਿੱਕੀ ਬਜਾਜ ਵਾਸੀ ਰਾਧਾ ਸੁਆਮੀ ਕਾਲੋਨੀ ਨਾਲ ਗੱਡੀਆਂ ਦੀ ਵਿੱਕਰੀ ਨੂੰ ਲੈ ਕੇ ਝਗੜਾ ਹੋਇਆ ਸੀ।
(
(Ã ਸਫਾ 5 ਦੀ ਬਾਕੀ Æ)
29-11-2026
ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਿੰਦਰ ਕੁਮਾਰ ਅਨੁਸਾਰ ਸੰਦੀਪ ਕੁਮਾਰ ਵਾਸੀ ਸੈਦੋ ਕੇ ਉਤਾੜ ਉਰਫ਼ ਚਾਂਦਮਾਰੀ ਨੇ ਸ਼ਿਕਾਇਤ ਦਿੱਤੀ ਕਿ ਉਸ ਦਾ ਵਿਸ਼ਾਲ ਕੁਮਾਰ ਉਰਫ਼ ਵਿੱਕੀ ਬਜਾਜ ਵਾਸੀ ਰਾਧਾ ਸੁਆਮੀ ਕਾਲੋਨੀ ਨਾਲ ਗੱਡੀਆਂ ਦੀ ਵਿੱਕਰੀ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਮਾਮਲੇ ਨੂੰ ਸੁਲਝਾਉਣ ਲਈ ਦੋਵਾਂ ਧਿਰਾਂ ਦੇ ਮੋਹਤਬਰ ਵਿਅਕਤੀ ਇਕੱਠੇ ਹੋਏ ਸਨ। ਜਿੱਥੇ ਵਿਸ਼ਾਲ ਕੁਮਾਰ ਨੇ ਤੈਸ਼ ਵਿਚ ਆ ਕੇ ਉਸ ’ਤੇ ਫਾਇਰ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ਼ ਕੀਤਾ ਹੈ। ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ - ਫ਼ਾਜ਼ਿਲਕਾ ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਜਗਸੀਰ ਸਿੰਘ ਅਨੁਸਾਰ ਪੁਲਿਸ ਪਾਰਟੀ ਨੂੰ ਪਿੰਡ ਟਾਹਲੀਵਾਲਾ ਬੋਦਲਾ ਕੋਲ ਇਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਮਿਲਿਆ। ਉਸ ਦਾ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਉਸ ਦੀ ਪਛਾਣ ਦੀਪਕ ਪੁੱਤਰ ਸੁਰਜੀਤ ਸਿੰਘ ਵਾਸੀ ਟਾਹਲੀ ਵਾਲਾ ਬੋਦਲਾ ਵਜੋਂ ਹੋਈ ਹੈ। 4 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ - ਫ਼ਾਜ਼ਿਲਕਾ ਥਾਣਾ ਅਰਨੀਵਾਲਾ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਅਨੁਸਾਰ ਪੁਲਿਸ ਪਾਰਟੀ ਬੱਸ ਅੱਡਾ ਇਸਲਾਮ ਵਾਲਾ ਨੇੜੇ ਗਸ਼ਤ ਕਰ ਰਹੀ ਸੀ ਤਾਂ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਆਪਣੇ ਹੱਥਾਂ ਵਿਚ ਫੜੇ ਲਿਫ਼ਾਫ਼ੇ ਸੁੱਟ ਕੇ ਖਿਸਕਣ ਲੱਗੇ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਲਿਫ਼ਾਫ਼ਿਆਂ ਦੀ ਜਾਂਚ ਕੀਤੀ ਤਾਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਸ਼ਿਵ ਵਾਸੀ ਅਰਨੀਵਾਲਾ ਅਤੇ ਸੁਰਿੰਦਰਪਾਲ ਸਿੰਘ ਉਰਫ਼ ਛਿੰਦਾ ਵਾਸੀ ਟਾਹਲੀ ਵਾਲਾ ਬੋਦਲਾ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਪਰਚਾ ਦਰਜ਼ ਕੀਤਾ ਗਿਆ ਹੈ। ਘਰੇਲੂ ਝਗੜੇ ਦੌਰਾਨ ਪੰਜ ਖ਼ਿਲਾਫ਼ ਪਰਚਾ - ਫ਼ਾਜ਼ਿਲਕਾ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕੁੱਟਮਾਰ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਕਾਰ ਸਿੰਘ ਅਨੁਸਾਰ ਗੁਰਜੀਤ ਸਿੰਘ ਵਾਸੀ ਤਰੋਬੜੀ ਨੇ ਸ਼ਿਕਾਇਤ ਦਿੱਤੀ ਕਿ 16 ਨਵੰਬਰ ਨੂੰ ਉਸ ਦਾ ਭਰਾ ਅਭਿਸ਼ੇਕ ਸਿੰਘ ਘਰ ਵਾਪਸ ਆ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ਨਾਲ ਗਾਲ਼ੀ-ਗਲੋਚ ਕਰਕੇ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਪਿਤਾ ਕੁਲਵੰਤ ਸਿੰਘ ਦੇ ਪਹੁੰਚਣ ’ਤੇ ਸੋਨੂੰ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ, ਕਾਲਾ ਸਿੰਘ ਅਤੇ ਭਗਵਾਨ ਸਿੰਘ ਨੇ ਇਕੱਠੇ ਹੋ ਕੇ ਉਸ ਦੀ ਕੁੱਟਮਾਰ ਕੀਤੀ। ਜ਼ਖ਼ਮੀ ਕੁਲਵੰਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਵਲੋਂ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ਼ ਕੀਤਾ ਹੈ। 3 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ - ਫ਼ਾਜ਼ਿਲਕਾ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਅਨੁਸਾਰ ਪੁਲਿਸ ਪਾਰਟੀ ਸੇਮਨਾਲਾ ਕੋੜਿਆਵਾਲੀ ਕੋਲ ਗਸ਼ਤ ਕਰ ਰਹੀ ਸੀ ਤਾਂ ਦੋ ਨੌਜਵਾਨਾਂ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਗਈ। ਜਿਨ੍ਹਾਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਸੇਮਨਾਲਾ ਕੋੜਿਆਵਾਲੀ ਅਤੇ ਅਮਨਦੀਪ ਸਿੰਘ ਵਾਸੀ ਕੋਠਾ ਠਗਣੀ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਕਾਬੂ - ਫ਼ਾਜ਼ਿਲਕਾ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 10 ਗ੍ਰਾਮ ਹੈਰੋਇਨ ਅਤੇ 11 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸਤਪਾਲ ਸਿੰਘ ਅਨੁਸਾਰ ਪੁਲਿਸ ਪਾਰਟੀ ਲਿੰਕ ਰੋਡ ਪੈਂਚਾਂ ਵਾਲੀ ਕੋਲ ਗਸ਼ਤ ਕਰ ਰਹੀ ਸੀ ਤਾਂ ਦੋ ਨੌਜਵਾਨ ਇਕ ਖੰਡਰ ਕਮਰੇ ਵਿਚ ਸ਼ੱਕੀ ਹਾਲਤ ਵਿਚ ਮਿਲੇ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਅਤੇ 11 ਹਜ਼ਾਰ ਰੁਪਏ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਵਿੱਕੀ ਅਤੇ ਪ੍ਰਕਾਸ਼ ਉਰਫ਼ ਗੰਜਾ ਵਾਸੀ ਡੇਰਾ ਸੱਚਾ ਸੌਦਾ ਕਾਲੋਨੀ ਫ਼ਾਜ਼ਿਲਕਾ ਵਜੋਂ ਹੋਈ ਹੈ। ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਵਿਅਕਤੀ ਖ਼ਿਲਾਫ਼ ਪਰਚਾ - ਫ਼ਾਜ਼ਿਲਕਾ ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਹਿਮਾਂਸ਼ੂ ਕੁਮਾਰ ਅਨੁਸਾਰ ਪੁਲਿਸ ਪਾਰਟੀ ਪੁਲ ਗੋਬਿੰਦਗੜ੍ਹ ਨਹਿਰ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਾ। ਉਸ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਉਸ ਦੀ ਪਛਾਣ ਦੀਪਕ ਕੁਮਾਰ ਵਾਸੀ ਪਿੰਡ ਗੋਬਿੰਦਗੜ੍ਹ ਵਜੋਂ ਹੋਈ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਫ਼ਾਜ਼ਿਲਕਾ ਥਾਣਾ ਸਦਰ ਅਬੋਹਰ ਪੁਲਿਸ ਨੇ 4.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਮੰਦਰ ਸਿੰਘ ਅਨੁਸਾਰ ਪੁਲਿਸ ਪਾਰਟੀ ਲਿੰਕ ਰੋਡ ਆਲਮਗੜ੍ਹ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਲਿਫ਼ਾਫ਼ਾ ਸੁੱਟ ਕੇ ਖਿਸਕਣ ਲੱਗਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ 4.50 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਅੰਬਰ ਵਾਸੀ ਇੰਦਰਾ ਨਗਰੀ, ਅਬੋਹਰ ਵਜੋਂ ਹੋਈ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ - ਫ਼ਾਜ਼ਿਲਕਾ ਥਾਣਾ ਖੂਈਆਂ ਸਰਵਰ ਪੁਲਿਸ ਨੇ 10 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਅਨੁਸਾਰ ਪੁਲਿਸ ਪਾਰਟੀ ਨੇ ਅਜੈ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਸੱਪਾਂ ਵਾਲੀ ਨੂੰ ਕਾਬੂ ਕਰਕੇ ਉਸ ਕੋਲੋਂ 10 ਐਟੀਜ਼ੋਲਮ ਗੋਲੀਆਂ ਬਰਾਮਦ ਕੀਤੀਆਂ ਹਨ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਫ਼ਾਜ਼ਿਲਕਾ ਥਾਣਾ ਖੂਈਆਂ ਸਰਵਰ ਪੁਲਿਸ ਨੇ 1.6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਿਕੰਦਰ ਪਾਲ ਸਿੰਘ ਅਨੁਸਾਰ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਗੱਗੂ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸੱਪਾਂ ਵਾਲੀ ਕੋਲੋਂ 1.6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਸ ਖ਼ਿਲਾਫ਼ ਐਨ.ਡੀ.ਪੀ.ਅੱੈਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।