ਹਲਕਾਬੰਦੀ ਕਰਕੇ ਪੰਜਾਬ ਅਤੇ ਦੱਖਣੀ ਸੂਬਿਆਂ ਦੇ ਸਿਆਸੀ ਅਧਿਕਾਰ ਖੋਹਣਾ ਚਾਹੁੰਦੀ ਭਾਜਪਾ-ਪਰਗਟ ਸਿੰਘ
ਕਾਂਗਰਸ ਦੀ ਸਕਰੀਨਿੰਗ ਕਮੇਟੀ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਟਿਕਟ ਦਾ ਫ਼ੈਸਲਾ ਕਰੇਗੀ
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ ਮਹਿਲਾ ਰਾਖਵੇਂਕਰਨ ਦੀ ਆੜ ਵਿਚ ਹਲਕਾਬੰਦੀ ਦੀ ਪ੍ਰਕਿਰਿਆ ਰਾਹੀਂ ਪੰਜਾਬ ਅਤੇ ਦੱਖਣੀ ਭਾਰਤ ਦੇ ਸੂਬਿਆਂ ਦੇ ਸਿਆਸੀ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾਬੰਦੀ ਦੇਸ਼ ਦੇ ਲੋਕਤੰਤਰ ਅਤੇ ਸੰਘੀ ਢਾਂਚੇ ਲਈ ਵੱਡਾ ਖ਼ਤਰਾ ਬਣ ਸਕਦੀ ਹੈ।
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ ਮਹਿਲਾ ਰਾਖਵੇਂਕਰਨ ਦੀ ਆੜ ਵਿਚ ਹਲਕਾਬੰਦੀ ਦੀ ਪ੍ਰਕਿਰਿਆ ਰਾਹੀਂ ਪੰਜਾਬ ਅਤੇ ਦੱਖਣੀ ਭਾਰਤ ਦੇ ਸੂਬਿਆਂ ਦੇ ਸਿਆਸੀ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾਬੰਦੀ ਦੇਸ਼ ਦੇ ਲੋਕਤੰਤਰ ਅਤੇ ਸੰਘੀ ਢਾਂਚੇ ਲਈ ਵੱਡਾ ਖ਼ਤਰਾ ਬਣ ਸਕਦੀ ਹੈ। ਆਬਾਦੀ ਕੰਟਰੋਲ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੂਬਿਆਂ ਨੂੰ ਇਸ ਦਾ ਖ਼ਮਿਆਜ਼ਾ ਨਹੀਂ ਭੁਗਤਣਾ ਚਾਹੀਦਾ। ਅਬੋਹਰ ਦੇ ਮਾਨ ਪੈਲੇਸ ਵਿਖੇ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਸਾਲ 2023 ’ਚ ਸੰਸਦ ਵਲੋਂ ਮਹਿਲਾ ਰਾਖਵੇਂਕਰਨ ਬਿੱਲ ਪਾਸ ਕੀਤਾ ਜਾ ਚੁੱਕਾ ਹੈ ਅਤੇ ਕਾਂਗਰਸ ਪਾਰਟੀ ਔਰਤਾਂ ਨੂੰ ਸਿਆਸੀ ਪ੍ਰਤੀਨਿਧਤਾ ਦੇਣ ਦੀ ਪੂਰੀ ਹਮਾਇਤੀ ਹੈ। ਪਰ ਮਹਿਲਾ ਰਾਖਵੇਂਕਰਨ ਦੇ ਨਾਂ ’ਤੇ ਲੋਕ ਸਭਾ ਸੀਟਾਂ ਦੀ ਮੁੜ ਵੰਡ ਕਰਨਾ ਅਤੇ ਸੰਸਦ ਮੈਂਬਰਾਂ ਦੀ ਗਿਣਤੀ 800 ਤੋਂ ਵੱਧ ਕਰਨ ਦੀ ਯੋਜਨਾ ਦੇਸ਼ ਦੇ ਲੋਕਤੰਤਰੀ ਢਾਂਚੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮਨਸ਼ਾ ਔਰਤਾਂ ਨੂੰ ਅਧਿਕਾਰ ਦੇਣ ਦੀ ਬਜਾਏ ਹਲਕਾਬੰਦੀ ਰਾਹੀਂ ਸਿਆਸੀ ਲਾਹਾ ਲੈਣ ਦੀ ਹੈ। ਉਨ੍ਹਾਂ ਕਿਹਾ ਕਿ 1976 ਵਿਚ ਤਤਕਾਲੀ ਸਰਕਾਰ ਨੇ ਆਬਾਦੀ ਕੰਟਰੋਲ ਨੂੰ ਉਤਸ਼ਾਹਿਤ ਕਰਨ ਲਈ ਹਲਕਾਬੰਦੀ ’ਤੇ 25 ਸਾਲਾਂ ਦੀ ਰੋਕ ਲਗਾਈ ਸੀ। ਸਾਲ 2001 ’ਚ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ ਵੀ ਇਸ ਰੋਕ ਨੂੰ ਅੱਗੇ ਵਧਾਇਆ ਸੀ, ਤਾਂ ਜੋ ਆਬਾਦੀ ਕੰਟਰੋਲ ਵਿਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਨਾਲ ਬੇਇਨਸਾਫ਼ੀ ਨਾ ਹੋਵੇ। ਪਰ ਅੱਜ ਭਾਜਪਾ ਸਰਕਾਰ ਇਸ ਸੰਤੁਲਨ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਲੋਕ ਸਭਾ ਵਿਚ ਪੰਜਾਬ ਦੇ ਸਿਰਫ਼ 13 ਸੰਸਦ ਮੈਂਬਰ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਵੀ ਕੇਂਦਰ ਸਰਕਾਰ ਵਲੋਂ ਬਣਦਾ ਮਹੱਤਵ ਨਹੀਂ ਦਿੱਤਾ ਜਾਂਦਾ। ਪੰਜਾਬ ਅਤੇ ਦੱਖਣੀ ਭਾਰਤ ਦੇ ਸੂਬਿਆਂ ਨੇ ਆਬਾਦੀ ਕੰਟਰੋਲ ਵਿਚ ਅਹਿਮ ਯੋਗਦਾਨ ਪਾਇਆ ਹੈ। ਇਸ ਲਈ ਉਨ੍ਹਾਂ ਨੂੰ ਇਸ ਯੋਗਦਾਨ ਦੀ ਸਜ਼ਾ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿਤਾਂ ਨੂੰ ਸਿਆਸੀ ਸਵਾਰਥ ਤੋਂ ਉੱਪਰ ਰੱਖਣ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਸੇਮ ਦੀ ਸਮੱਸਿਆ, ਨਰਮੇ ਦੀ ਫ਼ਸਲ ਅਤੇ ਖੇਤੀਬਾੜੀ ਉਤਪਾਦਾਂ ਦੀ ਬਿਹਤਰ ਮਾਰਕੀਟਿੰਗ ਲਈ ਠੋਸ ਨੀਤੀ ਬਣਾਉਣ ਦੀ ਲੋੜ ਹੈ। ਕਾਂਗਰਸ ਪਾਰਟੀ ਪੰਜਾਬ ਵਿਚ ਖੇਤੀਬਾੜੀ ਆਧਾਰਿਤ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵੀ ਕੰਮ ਕਰੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਆਰਥਿਕ ਸਹਾਇਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਂ ’ਤੇ ਨੌਜਵਾਨਾਂ ਦੀ ਸਿੱਖਿਆ, ਰੁਜ਼ਗਾਰ ਅਤੇ ਭਵਿੱਖ ਨਾਲ ਖਿਲਵਾੜ ਨਹੀਂ ਕੀਤਾ ਜਾ ਸਕਦਾ। ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਹਿਤਾਂ ਦੀ ਬਜਾਏ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਚੰਗੇ ਉਮੀਦਵਾਰ, ਸਾਫ਼ ਅਕਸ ਅਤੇ ਮਜ਼ਬੂਤ ਸਿਆਸੀ ਕਿਰਦਾਰ ਵਾਲੇ ਆਗੂਆਂ ਦੀ ਟੀਮ (ਬਾਕੀ ਸਫ਼ਾ 6 ’ਤੇ)