ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ਵੱਲ ਮੁੜੇਗਾ- ਦਾਨੇਵਾਲੀਆ
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਖੂਈਆਂ ਸਰਵਰ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ਵੱਲ ਪਰਤਣ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਪਿਛਲਾ ਕਾਰਜਕਾਲ ਪੰਜਾਬ ਦੇ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਕਈ ਕੰਮਾਂ ਲਈ ਯਾਦ ਕੀਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਇਸ ਗੱਠਜੋੜ ਨੂੰ ਮੁੜ ਮੌਕਾ ਦੇਣਗੇ।
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਖੂਈਆਂ ਸਰਵਰ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ਵੱਲ ਪਰਤਣ ਦੀ ਉਮੀਦ ਜਾਗੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਪਿਛਲਾ ਕਾਰਜਕਾਲ ਪੰਜਾਬ ਦੇ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਕਈ ਕੰਮਾਂ ਲਈ ਯਾਦ ਕੀਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਇਸ ਗੱਠਜੋੜ ਨੂੰ ਮੁੜ ਮੌਕਾ ਦੇਣਗੇ। ਦਾਨੇਵਾਲੀਆ ਨੇ ਕਿਹਾ ਕਿ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਲੋਂ ਪੰਜਾਬ ਵਿਚ ਚਲਾਈਆਂ ਗਈਆਂ ਵਿਕਾਸ ਪੱਖੀ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਨੇ ਪੰਜਾਬ ਦੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਵਿਕਾਸ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ। ਉਨ੍ਹਾਂ ਆਸ ਪ੍ਰਗਟਾਈ ਕਿ ਅਕਾਲੀ-ਭਾਜਪਾ ਗੱਠਜੋੜ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰੇਗਾ ਅਤੇ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਦਲਾਅ ਦੇ ਨਾਮ ’ਤੇ ਸੱਤਾ ਵਿਚ ਆਈ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਆਰਥਿਕ, ਸਮਾਜਿਕ ਅਤੇ ਵਿਕਾਸ ਦੀ ਸਥਿਤੀ ਵਿਚ ਕੋਈ ਉਮੀਦ ਜਨਕ ਸੁਧਾਰ ਨਹੀਂ ਹੋਇਆ, ਸਗੋਂ ਸੂਬਾ ਪਿੱਛੜੇਪਣ ਵਲ ਵਧਦਾ ਨਜ਼ਰ ਆ ਰਿਹਾ ਹੈ। ਕਾਂਗਰਸ ਪਾਰਟੀ ਬਾਰੇ ਗੱਲ ਕਰਦਿਆਂ ਦਾਨੇਵਾਲੀਆ ਨੇ ਕਿਹਾ ਕਿ ਕਾਂਗਰਸ ਵੀ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਕੋਈ ਅਜਿਹਾ ਵੱਡਾ ਸੁਧਾਰ ਨਹੀਂ ਕਰ ਸਕੀ।