29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੈਕਡ ਡ੍ਰਿੰਕਿੰਗ ਵਾਟਰ ਅਤੇ ਮਿਨਰਲ ਵਾਟਰ ਦੀ ਗੁਣਵੱਤਾ ਨੂੰ ਲੈ ਕੇ ਫ਼ੂਡ ਸਫੇਟੀ ਵਿਭਾਗ ਵਲੋਂ ਸਖ਼ਤ ਜਾਂਚ ਅਤੇ ਨਿਗਰਾਨੀ ਦੇ ਨਿਰਦੇਸ਼

ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)-ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਫੂਡ ਸੇਫਟੀ ਵਿਭਾਗ ਵਲੋਂ ਪੈਕਡ ਪੀਣ ਵਾਲੇ ਪਾਣੀ ਅਤੇ ਮਿਨਰਲ ਵਾਟਰ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸਖ਼ਤ ਜਾਂਚ ਅਤੇ ਨਿਗਰਾਨੀ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਫੂਡ ਐਂਡ ਡਰੱਗਜ਼ ਪ੍ਰਸ਼ਾਸਨ ਦੇ ਕਮਿਸ਼ਨਰ ਵਲੋਂ ਸਮੂਹ ਫੂਡ ਸੇਫਟੀ ਅਧਿਕਾਰੀਆਂ ਨੂੰ ਜਾਰੀ ਹਦਾਇਤਾਂ ਅਨੁਸਾਰ ਪੈਕਡ ਪਾਣੀ ਬਣਾਉਣ ਵਾਲੀਆਂ ਇਕਾਈਆਂ, ਸਟੋਰੇਜ ਸਥਾਨਾਂ, ਸਪਲਾਈ ਕਰਨ ਵਾਲਿਆਂ, ਥੋਕ ਅਤੇ ਪ੍ਰਚੂਨ ਵਿਕਰੇਤਾਵਾਂ ਦੀ ਨਿਯਮਿਤ ਅਤੇ ਪ੍ਰਭਾਵਸ਼ਾਲੀ ਜਾਂਚ ਕਰਨ ਲਈ ਕਿਹਾ ਗਿਆ ਹੈ।

ਵਿਭਾਗ ਦੇ ਅਧਿਕਾਰੀ ਅਭਿਨਵ ਖੋਸਲਾ 30-11-2026
ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)-ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਫੂਡ ਸੇਫਟੀ ਵਿਭਾਗ ਵਲੋਂ ਪੈਕਡ ਪੀਣ ਵਾਲੇ ਪਾਣੀ ਅਤੇ ਮਿਨਰਲ ਵਾਟਰ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸਖ਼ਤ ਜਾਂਚ ਅਤੇ ਨਿਗਰਾਨੀ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਫੂਡ ਐਂਡ ਡਰੱਗਜ਼ ਪ੍ਰਸ਼ਾਸਨ ਦੇ ਕਮਿਸ਼ਨਰ ਵਲੋਂ ਸਮੂਹ ਫੂਡ ਸੇਫਟੀ ਅਧਿਕਾਰੀਆਂ ਨੂੰ ਜਾਰੀ ਹਦਾਇਤਾਂ ਅਨੁਸਾਰ ਪੈਕਡ ਪਾਣੀ ਬਣਾਉਣ ਵਾਲੀਆਂ ਇਕਾਈਆਂ, ਸਟੋਰੇਜ ਸਥਾਨਾਂ, ਸਪਲਾਈ ਕਰਨ ਵਾਲਿਆਂ, ਥੋਕ ਅਤੇ ਪ੍ਰਚੂਨ ਵਿਕਰੇਤਾਵਾਂ ਦੀ ਨਿਯਮਿਤ ਅਤੇ ਪ੍ਰਭਾਵਸ਼ਾਲੀ ਜਾਂਚ ਕਰਨ ਲਈ ਕਿਹਾ ਗਿਆ ਹੈ। ਜਾਰੀ ਹਦਾਇਤਾਂ ਅਨੁਸਾਰ ਪੈਕਡ ਪੀਣ ਵਾਲੇ ਪਾਣੀ ਅਤੇ ਮਿਨਰਲ ਵਾਟਰ ਨੂੰ ਵੱਧ ਜੋਖ਼ਮ ਵਾਲੀਆਂ ਖਾਧ ਪਦਾਰਥਾਂ ਦੀਆਂ ਸ਼੍ਰੇਣੀਆਂ ਵਿਚ ਸ਼ਾਮਲ ਕੀਤਾ ਗਿਆ ਹੈ। ਜਿਸ ਕਾਰਨ ਇਨ੍ਹਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਪਾਣੀ ਤਿਆਰ ਕਰਨ ਵਾਲੀਆਂ ਇਕਾਈਆਂ, ਪੈਕਿੰਗ, ਭੰਡਾਰਨ, ਆਵਾਜਾਈ ਅਤੇ ਵਿਕਰੀ ਨਾਲ ਜੁੜੇ ਕਾਰੋਬਾਰਾਂ ਦੀ ਜਾਂਚ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਵਿਭਾਗ ਦੇ ਅਧਿਕਾਰੀ ਅਭਿਨਵ ਖੋਸਲਾ ਨੇ ਦੱਸਿਆ ਕਿ ਪਾਣੀ ਬਣਾਉਣ ਵਾਲੀਆਂ ਫੈਕਟਰੀਆਂ, ਪ੍ਰੋਸੈਸਿੰਗ ਯੂਨਿਟਾਂ, ਭੰਡਾਰਨ ਸਥਾਨਾਂ, ਸਪਲਾਈ ਕੇਂਦਰਾਂ, ਥੋਕ ਅਤੇ ਪ੍ਰਚੂਨ ਦੁਕਾਨਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਬ੍ਰਾਂਡਾਂ ਅਤੇ ਨਿਰਮਾਣ ਇਕਾਈਆਂ ਤੋਂ ਪਾਣੀ ਦੇ ਨਮੂਨੇ ਲੈ ਕੇ ਨਿਰਧਾਰਿਤ ਲੈਬੋਰਟਰੀਆਂ ਵਿਚ ਜਾਂਚ ਲਈ ਭੇਜੇ ਜਾਣਗੇ। ਖ਼ਾਸ ਤੌਰ ’ਤੇ ਪਹਿਲਾਂ ਨਿਯਮਾਂ ਦੀ ਉਲੰਘਣਾ ਕਰ ਚੁੱਕੀਆਂ ਇਕਾਈਆਂ ਅਤੇ ਵਧੇਰੇ ਵਿਕਰੀ ਵਾਲੇ ਬ੍ਰਾਂਡਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਵਿਭਾਗ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਾਂਚ ਦੌਰਾਨ ਜੇਕਰ ਕਿਸੇ ਉਤਪਾਦ ਜਾਂ ਕਾਰੋਬਾਰ ਵਿਚ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ-2006 ਅਤੇ ਇਸ ਅਧੀਨ ਬਣੇ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਬੰਧਤ ਧਿਰ ਵਿਰੁੱਧ ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰਿਟੇਲ ਦੁਕਾਨਾਂ, ਥੋਕ ਬਾਜ਼ਾਰਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਪੈਕਡ ਪਾਣੀ ਦੀ ਵਿਕਰੀ, ਸਟੋਰੇਜ ਅਤੇ ਗੁਣਵੱਤਾ ਸਬੰਧੀ ਨਿਯਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ। ਫੂਡ ਸੇਫਟੀ ਵਿਭਾਗ ਵਲੋਂ ਪੈਕਡ ਪਾਣੀ ਦੇ ਨਿਰਮਾਤਾਵਾਂ, ਸਪਲਾਈ ਕਰਨ ਵਾਲਿਆਂ, ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਫੂਡ ਸੇਫਟੀ ਨਾਲ ਸਬੰਧਤ ਸਾਰੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਅਤੇ ਕਾਰੋਬਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ। ਵਿਭਾਗ ਨੇ ਆਮ ਲੋਕਾਂ ਨੂੰ ਵੀ ਪੈਕਡ ਪਾਣੀ ਖਰੀਦਣ ਸਮੇਂ ਬੋਤਲ ਜਾਂ ਪੈਕਿੰਗ ਦੀ ਸੀਲ, ਲੇਬਲ, ਬੈਚ ਨੰਬਰ, ਨਿਰਮਾਣ ਮਿਤੀ, ਮਿਆਦ ਅਤੇ ਐੱਫ.ਐੱਸ.ਐੱਸ.ਏ.ਆਈ. ਲਾਇਸੈਂਸ ਸਬੰਧੀ ਜਾਣਕਾਰੀ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਜੇਕਰ ਪਾਣੀ ਦੀ ਬੋਤਲ ਜਾਂ ਪੈਕਿੰਗ ਟੁੱਟੀ ਹੋਈ, ਖੁੱਲ੍ਹੀ, ਗੰਦਗੀ ਵਾਲੀ ਜਾਂ ਸ਼ੱਕੀ ਲੱਗੇ ਤਾਂ ਉਸ ਦੀ ਖਰੀਦ ਅਤੇ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇ।
ਪਿਛਲੀ ਖ਼ਬਰ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ 1 ਦਸੰਬਰ ਨੂੰ ਤਲਵੰਡੀ ਭਾਈ ਪਹੁੰਚਣਗੇ ਸੁਖਬੀਰ ਸਿੰਘ ਬਾਦਲ- ਅਕਾਲੀ... ਅਗਲੀ ਖ਼ਬਰ ਸਾਹਿਤ ਸਭਾ ਜ਼ੀਰਾ ਦੀ ਹੋਈ ਮਹੀਨੇਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।