ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ . ਸੀ . ਦਫਤਰ ਅੱਗੇ ਪੱਕਾ ਧਰਨਾ ਤੀਜੇ ਦਿਨ ਵੀ ਜਾਰੀ
ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ੁਰੂ ਕੀਤਾ ਪੱਕਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਨੇ ਕਿਹਾ ਕਿ ਪਾਣੀ ਲੋਕਾਂ ਦੀ ਮੁੱਢਲੀ ਲੋੜ ਅਤੇ ਕੁਦਰਤੀ ਸਰੋਤ ਹੈ, ਇਸ ਨੂੰ ਮੁਨਾਫ਼ਾ ਕਮਾਉਣ ਦਾ ਸਾਧਨ ਬਣਾਉਣਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਜੀਤ ਡੈਸਕ
02-09-2026