02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜ਼ਹਿਰੀਲੇ ਦੁੱਧ-ਪਨੀਰ ਦੀ ਵਿਕਰੀ ’ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ

ਵੇਰਕਾ, 1 ਸਤੰਬਰ (ਲਖਵਿੰਦਰ ਸਿੰਘ)- ਸ਼ਹਿਰ ’ਚ ਵਿਕ ਰਹੇ ਨਕਲੀ ਦੁੱਧ, ਪਨੀਰ ਅਤੇ ਖੋਏ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹੇ ਸਿਵਲ ਸਰਜਨ ਸਮੇਤ ਸਮੁੱਚੇ ਪ੍ਰਸ਼ਾਸਨ ਖ਼ਿਲਾਫ਼ ਕਿਸਾਨਾਂ ਅਤੇ ਦੋਧੀ ਯੂਨੀਅਨ ਵਲੋਂ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਅਤੇ ਦੋਧੀ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਲੋਹਾਰਕਾ ਦੀ ਅਗਵਾਈ ਹੇਠ ਅੱਜ ਪਿੰਡ ਨੰਗਲੀ ਵਿਖੇ ਸਮੂਹ ਪਸ਼ੂ ਪਾਲਕਾਂ ਦੀ ਇਕ ਮੀਟਿੰਗ ਹੋਈ।

ਅਜੀਤ ਡੈਸਕ 02-09-2026
ਵੇਰਕਾ, 1 ਸਤੰਬਰ (ਲਖਵਿੰਦਰ ਸਿੰਘ)- ਸ਼ਹਿਰ ’ਚ ਵਿਕ ਰਹੇ ਨਕਲੀ ਦੁੱਧ, ਪਨੀਰ ਅਤੇ ਖੋਏ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਰਹੇ ਸਿਵਲ ਸਰਜਨ ਸਮੇਤ ਸਮੁੱਚੇ ਪ੍ਰਸ਼ਾਸਨ ਖ਼ਿਲਾਫ਼ ਕਿਸਾਨਾਂ ਅਤੇ ਦੋਧੀ ਯੂਨੀਅਨ ਵਲੋਂ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਅਤੇ ਦੋਧੀ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਲੋਹਾਰਕਾ ਦੀ ਅਗਵਾਈ ਹੇਠ ਅੱਜ ਪਿੰਡ ਨੰਗਲੀ ਵਿਖੇ ਸਮੂਹ ਪਸ਼ੂ ਪਾਲਕਾਂ ਦੀ ਇਕ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਮਜੀਤ ਸਿੰਘ ਨੰਗਲੀ ਅਤੇ ਰਣਜੀਤ ਸਿੰਘ ਲੋਹਾਰਕਾ ਨੇ ਸਿਵਲ ਸਰਜਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਜ਼ਹਿਰੀਲੇ ਤੇ ਨਕਲੀ ਦੁੱਧ-ਪਨੀਰ ਦੀ ਵਿਕਰੀ ਨਾਲ ਜਿੱਥੇ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ, ਉੱਥੇ ਹੀ ਅਸਲ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਤਬਾਹ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਵੀ ਡੀ.ਸੀ. ਦਫ਼ਤਰ ਅਤੇ ਸਿਵਲ ਸਰਜਨ ਦਫ਼ਤਰ ਅੱਗੇ ਦੁੱਧ ਰੋੜ੍ਹ ਕੇ ਤਿੱਖਾ ਰੋਸ਼ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਸਿਵਲ ਸਰਜਨ ਨਾਲ ਅਨੇਕਾਂ ਵਾਰ ਮੀਟਿੰਗਾਂ ਵੀ ਕੀਤੀਆਂ ਗਈਆਂ, ਪਰ ਅਫ਼ਸੋਸ ਕਿ ਸਿਹਤ ਵਿਭਾਗ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਹਿਰ ’ਚ ਸ਼ਰੇਆਮ ਚੱਲ ਰਹੀ ਇਸ ਕਾਲਾਬਜ਼ਾਰੀ ਨੂੰ ਬੰਦ ਨਾ ਕਰਵਾਉਣਾ ਸਿਵਲ ਸਰਜਨ ਅਤੇ ਪ੍ਰਸ਼ਾਸਨ ਦੀ ਨਾਕਾਮੀ ਨੂੰ ਹੀ ਨਹੀਂ, ਸਗੋਂ ਮਿਲਾਵਟਖੋਰਾਂ ਨਾਲ ਉਨ੍ਹਾਂ ਦੀ ਪ੍ਰਤੱਖ ਮਿਲੀਭੁਗਤ ਨੂੰ ਵੀ ਨੰਗਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਸ਼ੈਅ ਤੋਂ ਬਿਨਾਂ ਇਹ ਕਾਲਾ ਕਾਰੋਬਾਰ ਕਦੇ ਵੀ ਨਹੀਂ ਚੱਲ ਸਕਦਾ। ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਗਲੇ 10 ਦਿਨਾਂ ਦੇ ਅੰਦਰ-ਅੰਦਰ ਨਕਲੀ ਦੁੱਧ, ਪਨੀਰ ਅਤੇ ਖੋਏ ਦੀ ਵਿਕਰੀ ’ਤੇ ਮੁਕੰਮਲ ਰੋਕ ਨਾ ਲਗਾਈ ਗਈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ, ਤਾਂ ਸਮੂਹ ਕਿਸਾਨ ਅਤੇ ਪਸ਼ੂ ਪਾਲਕ ਸਿਵਲ ਸਰਜਨ ਦਫ਼ਤਰ ਅੱਗੇ ਅਨਿਸ਼ਚਿਤ ਸਮੇਂ ਲਈ ਪੱਕਾ ਮੋਰਚਾ ਲਗਾਉਣਗੇ, ਜਿਸ ਦੀ ਜ਼ਿਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਪਸ਼ੂ ਪਾਲਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਨੇ ਕੌਮਾਂਤਰੀ ਪੱਧਰ ’ ਤੇ ’ ਵਰਸਿਟੀ ਦੀ ਕੀਤੀ ਨੁਮਾਇੰਦਗੀ ਅਗਲੀ ਖ਼ਬਰ ਪਾਸ਼-ਹੰਸ ਰਾਜ ਦੀ ਯਾਦਗਾਰ ’ਤੇ ਕੀਤਾ ਕਬਜ਼ਾ ਹਟਾਉਣ ਦੀ ਤਰਕਸ਼ੀਲਾਂ ਨੇ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।