ਅੰਮ੍ਰਿ ਤਸਰ, 3 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਜਨਮ ਅਸ਼ਟਮੀ ਦਾ ਸ਼ੁੱਭ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ’ਚ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ। ਵਿਦਿਆਰਥੀਆਂ ਨੇ ਜਨਮ ਅਸ਼ਟਮੀ ਦੀ ਮਹੱਤਤਾ ਅਤੇ ਭਗਵਾਨ ਕ੍ਰਿਸ਼ਨ ਨਾਲ ਜੁੜੇ ਧਰਮ, ਪਿਆਰ, ਗਿਆਨ ਅਤੇ ਸ਼ਰਧਾ ਦੇ ਸੰਦੇਸ਼ ਨੂੰ ਉਜਾਗਰ ਕੀਤਾ। ਵਿਦਿਆਰਥੀਆਂ ਨੇ ਭਗਵਾਨ ਕ੍ਰਿਸ਼ਨ ਦੇ ਜੀਵਨ ਦੀਆਂ ਅਹਿਮ ਘਟਨਾਵਾਂ ਨੂੰ ਦਰਸਾਉਂਦਾ ਇਕ ਮਨਮੋਹਕ ਨਾਟਕ ਪੇਸ਼ ਕੀਤਾ। ਸਕੂਲ ਦੇ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਇਸ ਅਰਥਪੂਰਨ ਸਮਾਗਮ ਦੀ ਸ਼ਲਾਘਾ ਕੀਤੀ । ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵੀ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ ।