04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਫਰੈਂਡਸ਼ਿਪ ਹੋਣ ਕਾਰਨ ਲੜਕੀ ਦੇ ਮਾਤਾ ਪਿਤਾ ਤੋਂ ਸਤਾਏ ਜਾਣ ’ਤੇ ਦਰਜ਼ੀ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ)- ਆਪਣੀ ਲੜਕੀ ਨਾਲ ਫਰੈਂਡਸ਼ਿਪ ਹੋਣ ’ਤੇ ਮਾਤਾ ਪਿਤਾ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਹੋ ਕੇ ਦਰਜ਼ੀ ਦਾ ਕੰਮ ਕਰਦੇ ਇਕ ਨੌਜਵਾਨ ਨੇ ਜਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਜਿਸ ਉਪਰੰਤ ਪੁਲਿਸ ਵਲੋਂ ਲੜਕੀ ਦੇ ਮਾਤਾ ਪਿਤਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਲੜਕੇ ਦੀ ਸ਼ਨਾਖਤ ਅਰਸ਼ਦੀਪ ਸਿੰਘ (25) ਵਾਸੀ ਪਿੰਡ ਫਤਿਹਪੁਰ ਰਾਜਪੂਤਾਂ ਜੰਡਿਆਲਾ ਜਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਅਜੀਤ ਡੈਸਕ 04-09-2026
ਅੰਮ੍ਰਿਤਸਰ, 3 ਸਤੰਬਰ (ਰੇਸ਼ਮ ਸਿੰਘ)- ਆਪਣੀ ਲੜਕੀ ਨਾਲ ਫਰੈਂਡਸ਼ਿਪ ਹੋਣ ’ਤੇ ਮਾਤਾ ਪਿਤਾ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਹੋ ਕੇ ਦਰਜ਼ੀ ਦਾ ਕੰਮ ਕਰਦੇ ਇਕ ਨੌਜਵਾਨ ਨੇ ਜਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਜਿਸ ਉਪਰੰਤ ਪੁਲਿਸ ਵਲੋਂ ਲੜਕੀ ਦੇ ਮਾਤਾ ਪਿਤਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਲੜਕੇ ਦੀ ਸ਼ਨਾਖਤ ਅਰਸ਼ਦੀਪ ਸਿੰਘ (25) ਵਾਸੀ ਪਿੰਡ ਫਤਿਹਪੁਰ ਰਾਜਪੂਤਾਂ ਜੰਡਿਆਲਾ ਜਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਜਿਸ ਦੇ ਭਰਾ ਅਨਮੋਲਦੀਪ ਸਿਘ ਨੇ ਥਾਣਾ ਸਦਰ ਦੀ ਪੁਲਿਸ ਨੂੰ ਦੱਸਿਆ ਕਿ ਉਸਦਾ ਭਰਾ ਦਰਜ਼ੀ ਦਾ ਕੰਮ ਕਰਦਾ ਸੀ ਤੇ ਉਸਦੇ ਭਰਾ ਦੀ ਇਕ ਲੜਕੀ ਨਾਲ ਫਰੈਂਡਸ਼ਿਪ ਸੀ ਜਿਸ ਬਾਰੇ ਉਸਦੇ ਮਾਤਾ ਪਿਤਾ ਨੂੰ ਪਤਾ ਲੱਗਿਆ ਤਾਂ ਉਹ ਉਸਨੂ ਤੰਗ ਪ੍ਰੇਸ਼ਾਨ ਕਰਦੇ ਸਨ ਜਿਸ ਤੋਂ ਦੁਖੀ ਹੋ ਕੇ ਉਸਦੇ ਭਰਾ ਨੇ ਗਲੀ ਨੰਬਰ 5 ਵਿਜੈ ਨਗਰ ਬਟਾਲਾ ਰੋਡ ਲਾਗੇ ਜਹਿਰੀਲੀ ਦਵਾਈ ਪੀ ਲਈ। ਉਹ ਮੌਕੇ ’ਤੇ ਪੁੱਜੇ ਤਾਂ ਉਸਦੇ ਭਰਾ ਦੀ ਹਾਲਾਤ ਬਹੁਤ ਖਰਾਬ ਸੀ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਇਲਾਜ਼ ਅਧੀਨ ਉਸਦੀ ਮੌਤ ਹੋ ਗਈ। ਪੁਲਿਸ ਵਲੋਂ ਵੱਲਾ ਦੇ ਰਹਿਣ ਵਾਲੇ ਲੜਕੀ ਦੇ ਮਾਤਾ ਪਿਤਾ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦਾ ਨੌਜਵਾਨ ਪੰਜ ਮਹੀਨਿਆਂ ਤੋਂ ਲਾਪਤਾ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪ੍ਰਸ਼ਾਸਨ ਅਤ... ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।