05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਆਈ. ਜੀ. ਭੁੱਲਰ ਨੂੰ ਸਨਮਾਨਿਤ ਕੀਤਾ

ਅੰਮ੍ਰਿਤਸਰ, 4 ਸਤੰਬਰ (ਹਰਮਿੰਦਰ ਸਿੰਘ)-ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਵਲੋਂ ਪ੍ਰਧਾਨ ਵਿਨੋਦ ਬਿੱਟਾ ਦੀ ਅਗਵਾਈ ਅੰਮ੍ਰਿਤਸਰ ਦੇ ਨਵ ਨਿਯੁਕਤ ਆਈ. ਜੀ.

ਅਜੀਤ ਡੈਸਕ 05-09-2026
ਅੰਮ੍ਰਿਤਸਰ, 4 ਸਤੰਬਰ (ਹਰਮਿੰਦਰ ਸਿੰਘ)-ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਵਲੋਂ ਪ੍ਰਧਾਨ ਵਿਨੋਦ ਬਿੱਟਾ ਦੀ ਅਗਵਾਈ ਅੰਮ੍ਰਿਤਸਰ ਦੇ ਨਵ ਨਿਯੁਕਤ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੂੰ ਅਹੁਦੇ ਸੰਭਾਲਣ ਤੋਂ ਬਾਅਦ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਉਪ ਚੇਅਰਮੈਨ ਸੁਰਿੰਦਰ ਟੋਨਾ, ਕੇਵਲ ਕੁਮਾਰ, ਅਮਿਤ ਕਲਿਆਣ, ਅਰਜਨ ਰੰਧਾਵਾ, ਨੀਰਜ ਕੁਮਾਰ, ਰਜੇਸ਼ ਕਾਲੂ, ਅਸ਼ੋਕ ਕੁਮਾਰ, ਮੰਗਤ ਰਾਮ , ਰਵਿੰਦਰ ਕੁਮਾਰ, ਬ੍ਰਹਮਦਾਸ, ਰਮੇਸ਼, ਸੁਖਪ੍ਰੀਤ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ’ਤੇ ਵਿਨੋਦ ਬਿੱਟਾ ਨੇ ਕਿਹਾ ਅੰਮ੍ਰਿਤਸਰ ਸ਼ਹਿਰ ਧਾਰਮਿਕ ਨਗਰੀ ਹੈ। ਇਥੋਂ ਦੀ ਸੇਵਾ ਵੱਡੇ ਭਾਗਾਂ ਨਾਲ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ: ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪਹਿਲਾਂ ਕਮਿਸ਼ਨਰ ਪੁਲਿਸ ਵਜੋਂ ਅੰਮ੍ਰਿਤਸਰ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਹੁਣ ਉਨ੍ਹਾਂ ਨੂੰ ਆਈ. ਜੀ. ਵਜੋਂ ਅੰਮ੍ਰਿਤਸਰ ਦੀ ਸੇਵਾ ਦਾ ਮੌਕਾ ਮਿਲਿਆ ਹੈ।
ਪਿਛਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।