ਯੂਨੀਵਰਸਿਟੀ ਸੈਨੇਟ ਚੋਣਾਂ ਦੇ ਸੰਬੰਧ ’ਚ ਡਾ. ਸੁਖਦੇਵ ਸਿੰਘ ਸਿਰਸਾ ਦੇ ਹੱਕ ’ਚ ਵਿਰਸਾ ਵਿਹਾਰ ’ਚ ਬੈਠਕ
ਅੰਮ੍ਰਿਤਸਰ, 4 ਸਤੰਬਰ (ਹਰਮਿੰਦਰ ਸਿੰਘ) ਯੂਨੀਵਰਸਿਟੀ ਸੈਨੇਟ ਦੀ ਚੋਣ ਲੜ ਰਹੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ: ਸੁਖਦੇਵ ਸਿੰਘ ਸਿਰਸਾ ਦੇ ਹੱਕ ’ਚ ਵਿਰਸਾ ਵਿਹਾਰ ਸੁਸਾਇਟੀ ਦੇ ਜਨਰਲ ਸਕੱਤਰ ਰਮੇਸ਼ ਯਾਦਵ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੀ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਧਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਾਹਿਤਕ, ਸੱਭਿਆਚਾਰਕ ਅਤੇ ਜਮਹੂਰੀ ਜਥੇਬੰਦੀਆਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਅੰਮ੍ਰਿਤਸਰ, 4 ਸਤੰਬਰ (ਹਰਮਿੰਦਰ ਸਿੰਘ) ਯੂਨੀਵਰਸਿਟੀ ਸੈਨੇਟ ਦੀ ਚੋਣ ਲੜ ਰਹੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ: ਸੁਖਦੇਵ ਸਿੰਘ ਸਿਰਸਾ ਦੇ ਹੱਕ ’ਚ ਵਿਰਸਾ ਵਿਹਾਰ ਸੁਸਾਇਟੀ ਦੇ ਜਨਰਲ ਸਕੱਤਰ ਰਮੇਸ਼ ਯਾਦਵ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੀ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਧਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਾਹਿਤਕ, ਸੱਭਿਆਚਾਰਕ ਅਤੇ ਜਮਹੂਰੀ ਜਥੇਬੰਦੀਆਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ: ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਯੂਨੀਵਰਸਿਟੀ ਸੇਨੇਟ ਦੀਆਂ ਚੋਣਾਂ ਦੋ ਸਾਲ ਲੇਟ ਕਰਵਾਈਆਂ ਜਾ ਰਹੀਆਂ ਹਨ ਅਤੇ ਪਿਛਲੇ ਸਮੇਂ ਦੌਰਾਨ ਕਈ ਅਜਿਹੇ ਵਿਅਕਤੀਆਂ ਨੂੰ ਵੀ ਮੈਂਬਰ ਬਣਾਇਆ ਗਿਆ ਹੈ, ਜਿਨ੍ਹਾਂ ਦੀ ਮੈਂਬਰਸ਼ਿਪ ’ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੇਨੇਟ ਦੇ 56 ਮੈਂਬਰ ਚੁਣੇ ਜਾਣੇ ਹਨ ਅਤੇ ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਭਾਜਪਾ ਅਤੇ ਆਰ.ਐੱਸ.ਐੱਸ. ਵਲੋਂ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ’ਤੇ ਦਬਾਅ ਬਣਾਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਡਾ. ਸਿਰਸਾ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਇਹ ਚੋਣ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਲੜਨੀ ਪਵੇਗੀ। ਉਨ੍ਹਾਂ ਦੱਸਿਆ ਕਿ ਖੱਬੀਆਂ ਧਿਰਾਂ ਨਾਲ ਸੰਬੰਧਿਤ ਛੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਲਗਾਤਾਰ ਮਹਿੰਗੀ ਹੁੰਦੀ ਜਾ ਰਹੀ ਹੈ ਅਤੇ ਸਿੱਖਿਆ ਦੇ ਜਨਤਕ ਸਰੂਪ ਨੂੰ ਬਚਾਉਣ ਲਈ ਆਪਣੇ ਉਮੀਦਵਾਰਾਂ ਨੂੰ ਜਿਤਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੈਂਬਰਾਂ ਨੂੰ 20 ਸਤੰਬਰ ਨੂੰ ਹੋਣ ਵਾਲੀ ਚੋਣ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਪਰਮਿੰਦਰਜੀਤ ਅਤੇ ਰਮੇਸ਼ ਯਾਦਵ ਨੇ ਵੀ ਸੰਬੋਧਨ ਕਰਦਿਆਂ 20 ਸਤੰਬਰ ਨੂੰ ਹੋ ਰਹੀਆਂ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਵਿਚ ਡਾ: ਸੁਖਦੇਵ ਸਿੰਘ ਸਿਰਸਾ ਨੂੰ ਬਹੁਮਤ ਨਾਲ ਜਿਤਾਉਣ ਦਾ ਸੱਦਾ ਦਿੱਤਾ। ਇਸ ਮੌਕੇ ਅਮਰਜੀਤ ਸਿੰਘ ਆਸਲ, ਬਲਵਿੰਦਰ ਕੌਰ ਪੰਧੇਰ, ਡਾ: ਇੰਦਰਜੀਤ ਗਿੱਲ, ਕਮਲ ਗਿੱਲ, ‘ਲੋਅ’ ਦੇ ਸੰਪਾਦਕ ਹਰਮੀਤ ਆਰਟਿਸਟ, ‘ਏਕਮ’ ਦੇ ਸੰਪਾਦਕ ਅਰਤਿੰਦਰ ਸੰਧੂ, ਹਰੀਸ਼ ਸਾਬਰੀ, ਡਾ: ਪ੍ਰਭਜੋਤ ਕੌਰ ਸੰਧੂ, ਕਰਮਜੀਤ ਕੌਰ ਜੱਸਲ, ਮਨਜੀਤ ਸਿੰਘ ਧਾਲੀਵਾਲ, ਦਿਲਬਾਗ ਸਿੰਘ ਸਰਕਾਰੀਆ, ਪ੍ਰਿਥੀਪਾਲ ਸਿੰਘ, ਨਿਰੰਜਨ ਸਿੰਘ ਗਿੱਲ, ਸੁਖਬੀਰ ਸਿੰਘ ਭੁੱਲਰ, ਡਾ: ਹੀਰਾ ਸਿੰਘ, ਰਾਜ ਖੁਸ਼ਵੰਤ ਸਿੰਘ ਸੰਧੂ ਸਮੇਤ ਹੋਰ ਸਾਹਿਤਕਾਰ ਤੇ ਬੁੱਧੀਜੀਵੀ ਹਾਜ਼ਰ ਸਨ।