ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲ ਵਿਖੇ ਸਾਲਾਨਾ ਚੁਰਾਸੀ ਕੱਟ ਜੋੜ ਮੇਲਾ 25 ਤੇ 26 ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ- ਜਥੇ: ਰਣੀਕੇ, ਖਾਪੜਖੇੜੀ
ਛੇਹਰਟਾ, 4 ਸਤੰਬਰ (ਪੱਤਰ ਪ੍ਰੇਰਕ)-ਗੁਰਦੁਆਰਾ ਸ਼੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਮੇਲੇ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਮੈਨੇਜਰ ਭਾਈ ਹਰਭਜਨ ਸਿੰਘ ਵਰਪਾਲ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਹੋਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਨੇ ਹਾਜ਼ਰੀ ਭਰੀ ਤੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਲਾਨਾ ਜੋੜ ਮੇਲਾ (ਚੁਰਾਸੀ ਕੱਟ) ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਮਿਤੀ 25 ਤੇ 26 ਸਤੰਬਰ 2026 ਦਿਨ ਸ਼ੁਕਰਵਾਰ ਤੇ ਸ਼ਨੀਵਾਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਤੇ ਮੇਲੇ ਸੰਬੰਧੀ 25 ਸਤੰਬਰ ਸ਼ਾਮ ਤੋਂ ਲੈ ਕੇ 26 ਸਤੰਬਰ ਸ਼ਾਮ ਤਕ ਜੁਗੋ ਜੁਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਪੰਥ ਪ੍ਰਸਿੱਧ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਤੇ ਹੋਰ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ।
ਮ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅੰਤਿ੍ੰਗ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ
05-09-2026
ਛੇਹਰਟਾ, 4 ਸਤੰਬਰ (ਪੱਤਰ ਪ੍ਰੇਰਕ)-ਗੁਰਦੁਆਰਾ ਸ਼੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਮੇਲੇ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਮੈਨੇਜਰ ਭਾਈ ਹਰਭਜਨ ਸਿੰਘ ਵਰਪਾਲ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਹੋਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਨੇ ਹਾਜ਼ਰੀ ਭਰੀ ਤੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਲਾਨਾ ਜੋੜ ਮੇਲਾ (ਚੁਰਾਸੀ ਕੱਟ) ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਮਿਤੀ 25 ਤੇ 26 ਸਤੰਬਰ 2026 ਦਿਨ ਸ਼ੁਕਰਵਾਰ ਤੇ ਸ਼ਨੀਵਾਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਤੇ ਮੇਲੇ ਸੰਬੰਧੀ 25 ਸਤੰਬਰ ਸ਼ਾਮ ਤੋਂ ਲੈ ਕੇ 26 ਸਤੰਬਰ ਸ਼ਾਮ ਤਕ ਜੁਗੋ ਜੁਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਪੰਥ ਪ੍ਰਸਿੱਧ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਤੇ ਹੋਰ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਮੇਲੇ ਸਬੰਧੀ ਵੱਖ-ਵੱਖ ਸੇਵਾ ਸੁਸਾਇਟੀਆਂ ਨਾਲ ਮੀਟਿੰਗ ਕਰਕੇ ਡਿਊਟੀਆਂ ਲਗਾਈਆਂ ਗਈਆਂ ਹਨ। ਮੀਟਿੰਗ ਵਿਚ ਗੁ. ਸੰਨ੍ਹ ਸਾਹਿਬ ਦੇ ਆਸ ਪਾਸ ਦੇ ਪਿੰਡਾਂ ਦੇ ਮੋਤਬਰ, ਪੰਚ, ਸਰਪੰਚ ਅਤੇ ਨੁੰਮਾਇੰਦੇ ਸੱਜਣਾਂ ਨੇ ਹਾਜ਼ਰੀ ਭਰੀ। ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਆਗੂਆਂ ਨੇ ਜੋੜ ਮੇਲੇ ਵਿਚ ਆਪਣੀਆਂ ਵੱਖਰੀਆਂ-ਵੱਖਰੀਆਂ ਸੇਵਾਵਾਂ ਕਰਨ ਲਈ ਵਾਅਦਾ ਕੀਤਾ। ਇਸ ਤੋਂ ਬਾਅਦ ਵੱਖ-ਵੱਖ ਪਿੰਡਾਂ ਦੇ ਆਗੂਆਂ ਜਥੇ: ਹੀਰਾ ਸਿੰਘ ਆੜਤੀ, ਪ੍ਰੇਮ ਸਿੰਘ ਸ਼ਾਹ, ਕੁਲਦੀਪ ਸਿੰਘ ਧੱਤਲ, ਬਾਬਾ ਕੁਲਦੀਪ ਸਿੰਘ ਖਾਪੜਖੇੜੀ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਪਹਿਲਾਂ ਸੇਵਾਵਾਂ ਕਰਦੇ ਸੀ ਹੁਣ ਵੀ ਓਸੇ ਤਰ੍ਹਾਂ ਹੀ ਤਨ, ਮਨ ਅਤੇ ਧਨ ਨਾਲ ਸੇਵਾਵਾਂ ਵਿਚ ਹਿੱਸਾ ਪਾਇਆ ਜਾਵੇਗਾ। ਮੈਨੇਜਰ ਭਾਈ ਹਰਭਜਨ ਸਿੰਘ ਵਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਲਾਨਾ ਜੋੜ ਮੇਲੇ ਸਬੰਧੀ 25 ਸਤੰਬਰ ਨੂੰ ਜੁਗੋ ਜੁਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਜੀ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ ਤੇ 26 ਤਰੀਕ ਨੂੰ ਧਾਰਮਿਕ ਦੀਵਾਨਾਂ ਦੀ ਸਮਾਪਤੀ ਉਪਰੰਤ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਸਲਾਨਾ ਕਬੱਡੀ ਕੱਪ ਕਰਵਾਇਆ ਜਾਵੇਗਾ ਜਿਸ ਵਿਚ ਅੰਤਰਰਾਸ਼ਟਰੀ ਖਿਡਾਰੀਆਂ ਨਾਲ ਸੱਜੀਆਂ ਟੀਮਾਂ ਭਾਗ ਲੈਣਗੀਆਂ ਤੇ ਆਪਣੀ ਕਲਾ ਦੇ ਜੌਹਰ ਵਿਖਾਉਣਗੀਆਂ। ਇਸ ਮੌਕੇ ਸਾਬਕਾ ਸਰਪੰਚ ਹੀਰਾ ਸਿੰਘ ਆੜਤੀ, ਸਰਕਲ ਪ੍ਰਧਾਨ ਪ੍ਰੇਮ ਸਿੰਘ ਸ਼ਾਹ, ਸਰਪੰਚ ਲਖਬੀਰ ਸਿੰਘ ਖਾਪੜਖੇੜੀ, ਬਾਬਾ ਅਵਤਾਰ ਸਿੰਘ ਧਤਲ, ਬਲਕਾਰ ਸਿੰਘ, ਕੁਲਵਿੰਦਰ ਸਿੰਘ ਬੱਬੀ ਸਾਂਘਣਾ, ਕੁਲਦੀਪ ਸਿੰਘ ਧੱਤਲ (ਸਾਰੇ ਸਾਬਕਾ ਸਰਪੰਚ) ਪ੍ਰਧਾਨ ਗੁਰਦਿਆਲ ਸਿੰਘ ਭਲਾਈ ਕੇਂਦਰ, ਮੁਖਤਾਰ ਸਿੰਘ ਚੱਕੀ ਵਾਲੇ, ਜਗਤਾਰ ਸਿੰਘ ਬਾਸਰਕੇ, ਭਾਈ ਹਰਭਜਨ ਸਿੰਘ ਵਰਪਾਲ ਮੈਨੇਜਰ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ, ਅਕਾਂਊਂਟੈਂਟ ਬਲਰਾਜ ਸਿੰਘ, ਰਾਜਿੰਦਰ ਸਿੰਘ ਢਿੱਲੋਂ ਖਾਪੜਖੇੜੀ, ਬਿਕਰਮਜੀਤ ਸਿੰਘ ਸਟੋਰ ਕੀਪਰ, ਜਸਵਿੰਦਰ ਸਿੰਘ ਵਰਪਾਲ, ਪ੍ਰਗਟ ਸਿੰਘ ਕਸੇਲ, ਸਾਬਕਾ ਸਰਪੰਚ ਅਮਨਪ੍ਰੀਤ ਸਿੰਘ ਕੋਟਲੀ ਨਸੀਰ ਖਾਂ, ਸਰਪੰਚ ਸਕੱਤਰ ਸਿੰਘ ਬਾਸਰਕੇ ਗਿੱਲਾਂ, ਸੂਬੇਦਾਰ ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ ਖੋਦੇਬੇਟ ਪ੍ਰਚਾਰਕ, ਭਾਈ ਰਣਜੀਤ ਸਿੰਘ ਨੰਗਲ ਪੰਨੂਆਂ ਕਵੀਸ਼ਰ ਜਥਾ, ਭਾਈ ਗੁਰਪ੍ਰੀਤ ਸਿੰਘ ਭੰਗੂ ਢਾਡੀ ਜਥਾ, ਭਾਈ ਦਿਲਬਾਗ ਸਿੰਘ ਭੰਗਾਲੀ ਪ੍ਰਚਾਰਕ, ਭਾਈ ਰਵਿੰਦਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ