06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਜਨਮ ਅਸ਼ਟਮੀ ਮੌਕੇ ਸ਼ਹਿਰ ਦੇ ਵੱਖ ਵੱਖ ਮੰਦਰਾਂ ’ਚ ਭਰੀ ਹਾਜ਼ਰੀ

ਅੰਮ੍ਰਿਤਸਰ, 5 ਸਤੰਬਰ (ਰੇਸ਼ਮ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਹਰੀਪੁਰਾ ਅਤੇ ਚੌਕ ਹਾਥੀ ਗੇਟ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਲਿਆ ਅਤੇ ਸਮੂਹ ਸੰਗਤ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਰੇਸ਼ਮ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਹਰੀਪੁਰਾ ਅਤੇ ਚੌਕ ਹਾਥੀ ਗੇਟ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਲਿਆ ਅਤੇ ਸਮੂਹ ਸੰਗਤ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਥੇ ਹਰੀਪੁਰਾ ਵਿਖੇ ਅੰਮ੍ਰਿਤਸਰ ਪੰਜਾਬ ਯੂਥ ਕਲੱਬ ਦੇ ਪ੍ਰਧਾਨ ਅਜੇ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵਲੋਂ ਕਰਵਾਏ ਸਮਾਗਮ ਵਿਚ ਸ੍ਰੀ ਸੋਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ 200 ਪੌਂਡ ਦਾ ਕੇਕ ਕੱਟ ਕੇ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਮਨਾਇਆ। ਇਸ ਤੋਂ ਬਾਅਦ ਕ੍ਰਿਸ਼ਨਾ ਯੁਵਾ ਸਭਾ ਵਲੋਂ ਚੌਕ ਹਾਥੀ ਗੇਟ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਵੀ ਸ੍ਰੀ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਭਾ ਵਲੋਂ ਬੱਚਿਆਂ ਅਤੇ ਨੌਜਵਾਨਾਂ ਲਈ ਕੁਇਜ਼ ਮੁਕਾਬਲਾ ਕਰਵਾਇਆ ਗਿਆ ਅਤੇ ਸਹੀ ਉੱਤਰ ਦੇਣ ਵਾਲੇ ਪ੍ਰਤੀਯੋਗੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਾਬਕਾ ਡਿਪਟੀ ਮੇਅਰ ਯੂਨਸ ਕੁਮਾਰ, ਸਾਬਕਾ ਕੌਂਸਲਰ ਮਹੇਸ਼ ਖੰਨਾ, ਬਲਾਕ ਪ੍ਰਧਾਨ ਰਮਨ ਤਲਵਾਰ, ਰਿਸ਼ੀ, ਸਰਬਜੀਤ ਸਿੰਘ ਲਾਟੀ, ਪਰਮਜੀਤ ਚੋਪੜਾ, ਸਰਪ੍ਰੀਤ ਬੱਬਲੂ, ਕਵਲਜੀਤ ਸਨੀ, ਮਨੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਅੱਜ ਬੀ.ਐਲ.ਓ. ਵੋਟ ਸੁਧਾਈ ਲਈ ਦਾਅਵੇ ਤੇ ਇਤਰਾਜ ਲਈ ਕੈਂਪ ਲਾਉਣਗੇ –ਵਧੀਕ ਡੀ.ਸੀ. ਅਗਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।