ਜਨਮ-ਅਸ਼ਟਮੀ ਮੌਕੇ ਅਕਸ਼ੈ ਸ਼ਰਮਾ ਨੇ ਹਲਕਾ ਉੱਤਰੀ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਮੰਦਰਾਂ ’ਚ ਟੇਕਿਆ ਮੱਥਾ
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰ ਕੋਛੜ)-ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਹਲਕਾ ਉੱਤਰੀ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅਕਸ਼ੈ ਸ਼ਰਮਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਮੱਥਾ ਟੇਕਿਆ ਅਤੇ ਪੂਜਾ-ਅਰਚਨਾ ਕੀਤੀ। ਉਨ੍ਹਾਂ ਨੇ ਸ੍ਰੀ ਦੁਰਗਿਆਣਾ ਮੰਦਰ, ਇਸਕਾਨ ਮੰਦਰ ਅਤੇ ਸ਼ਿਵਾਲਾ ਭਾਈਆਂ ਸਮੇਤ ਕਈ ਮੰਦਰਾਂ ’ਚ ਪਹੁੰਚ ਕੇ ਭਗਵਾਨ ਦੇ ਦਰਸ਼ਨ ਕੀਤੇ ਅਤੇ ਉੱਥੇ ਧਾਰਮਿਕ ਪ੍ਰੋਗਰਾਮਾਂ ‘ਚ ਸ਼ਿਰਕਤ ਵੀ ਕੀਤੀ।
ਅਜੀਤ ਡੈਸਕ
06-09-2026