ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਸਮਾਗਮ ਮੌਕੇ ਕੀਤੀ ਫ਼ੌਜੀ ਹਮਲੇ ਅਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ’ਤੇ ਆਧਾਰਿਤ ਬਣਨ ਪੰਜਾਬ, ਦੇਸ਼ ਤੇ ਦੁਨੀਆ ਦੇ ਸੰਵਿਧਾਨ
ਜੰਗਲ ਰਾਜ ਦਾ ਖ਼ਤਮਾ ਕਰ ਕੇ ਹਲੇਮੀ ਰਾਜ ਦੀ ਸਥਾਪਨਾ ਚਾਹੁੰਦਾ ਹੈ ਗੁਰਾਂ ਦਾ ਪੰਜਾਬ- ਖਾਲੜਾ ਮਿਸ਼ਨ
ਛੇਹਰਟਾ, 6 ਸਤੰਬਰ (ਪੱਤਰ ਪ੍ਰੇਰਕ)-ਅੱਜ ਕਬੀਰ ਪਾਰਕ ਗੁਰਦੁਆਰਾ ਸਾਹਿਬ ਅੰਮ੍ਰਿਤਸਰ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਸਹਿਜ ਪਾਠ ਦੇ ਭੋਗ ਅਤੇ ਕੀਰਤਨ ਉਪਰੰਤ ਸ਼ਹੀਦੀ ਸਮਾਗਮ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਨੇ ਹਾਜ਼ਰੀ ਲਵਾਈ, ਸਮਾਗਮ ਦੌਰਾਨ ਜਿੱਥੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜ਼ਲੀ ਦਿੱਤੀ ਗਈ,ਉੱਥੇ 25 ਹਜ਼ਾਰ ਲਵਾਰਿਸ ਕਰਾਰ ਦੇ ਕੇ ਸਾੜੇ ਗਏ ਅਤੇ ਦਰਿਆਵਾ-ਨਹਿਰਾਂ ਵਿਚ ਰੋੜੇ ਜਾਣ ਵਾਲਿਆਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ।
ਭ
ਭਾਈ ਜਸਵੰਤ ਸਿੰਘ ਖਾਲੜਾ ਨਮਿਤ ਸ਼ਹੀਦੀ ਸਮਾਗਮ ਦੌਰਾਨ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਬੀਬੀ ਪਰਮਜੀਤ ਕੌਰ ਖਾਲੜਾ ਤੇ ਖਾਲੜਾ ਮਿਸ਼ਨ ਦੇ ਆਗੂ ਸਾਹਿਬਾਨ। ਅਜੀਤ : ਤਸਵੀਰ
07-09-2026
ਛੇਹਰਟਾ, 6 ਸਤੰਬਰ (ਪੱਤਰ ਪ੍ਰੇਰਕ)-ਅੱਜ ਕਬੀਰ ਪਾਰਕ ਗੁਰਦੁਆਰਾ ਸਾਹਿਬ ਅੰਮ੍ਰਿਤਸਰ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਸਹਿਜ ਪਾਠ ਦੇ ਭੋਗ ਅਤੇ ਕੀਰਤਨ ਉਪਰੰਤ ਸ਼ਹੀਦੀ ਸਮਾਗਮ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਨੇ ਹਾਜ਼ਰੀ ਲਵਾਈ, ਸਮਾਗਮ ਦੌਰਾਨ ਜਿੱਥੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜ਼ਲੀ ਦਿੱਤੀ ਗਈ,ਉੱਥੇ 25 ਹਜ਼ਾਰ ਲਵਾਰਿਸ ਕਰਾਰ ਦੇ ਕੇ ਸਾੜੇ ਗਏ ਅਤੇ ਦਰਿਆਵਾ-ਨਹਿਰਾਂ ਵਿਚ ਰੋੜੇ ਜਾਣ ਵਾਲਿਆਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ। ਸਮਾਗਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਝੂਠੇ-ਸੱਚੇ ਮੁਕਾਬਲਿਆਂ ਵਿਚ ਸ਼ਹੀਦੀ ਪਾਉਣ ਵਾਲੇ ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣ। ਸਮਾਗਮ ਦੌਰਾਨ ਪਾਸ ਮਤੇ ਵਿਚ ਸ਼੍ਰੀ ਦਰਬਾਰ ਸਾਹਿਬ ਉੱਪਰ ਮੰਨੂਵਾਦੀ ਧਿਰਾਂ ਤੇ ਉਨ੍ਹਾਂ ਦੇ ਕੈਟਾਂ ਵਲੋਂ ਕੀਤੇ ਫੌਜੀ ਹਮਲੇ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਗਿਆ। ਸਮਾਗਮ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਕਿ ਫੌਜੀ ਹਮਲੇ ਅਤੇ ਝੂਠੇ ਮੁਕਾਬਲਿਆਂ ਦੀ ਪੜ੍ਹਤਾਲ ਲਈ ਕਮਿਸ਼ਨ ਬਣਨ ਤਾਂ ਕਿ ਮਨੁੱਖਤਾ ਦੇ ਕਾਤਲਾਂ ਦੇ ਚਿਹਰੇ ਬੇਨਕਾਬ ਹੋ ਸਕਣ। ਸਮਾਗਮ ਨੇ ਭਾਈ ਦਿਲਾਵਰ ਸਿੰਘ ਬੱਬਰ ਨੂੰ ਸ਼ਰਧਾਂਜ਼ਲੀਆਂ ਭੇਂਟ ਕਰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਕੇ ਰਿਹਾਈ ਦੀ ਮੰਗ ਕੀਤੀ। ਇਹ ਵੀ ਮੰਗ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਸ਼ਮਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਤੁਰੰਤ ਰਿਹਾਅ ਕੀਤੇ ਜਾਣ। ਖਡੂਰ ਸਾਹਿਬ ਤੋਂ ਚੁਣੇ ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਮੁੱਚੇ ਸਿੱਖ ਨਜ਼ਰਬੰਦ ਤੁਰੰਤ ਰਿਹਾਅ ਕੀਤੇ ਜਾਣ। ਕਿਹਾ ਗਿਆ ਕਿ ਕਰਤਾਰਪੁਰ ਸਾਹਿਬ ਮਾਡਲ ਹੀ ਪੰਜਾਬ, ਦੇਸ਼ ਤੇ ਦੁਨੀਆਂ ਵਿੱਚੋਂ ਜੰਗਲ ਰਾਜ ਦਾ ਖਾਤਮਾ ਕਰਕੇ ਹਲੇਮੀ ਰਾਜ ਕਾਇਮ ਕਰ ਸਕਦਾ ਹੈ। ਸਮਾਗਮ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਲਾ-ਮਿਸਾਲ ਹੈ ਤੇ ਖਾਲੜਾ ਮਿਸ਼ਨ ਦੀ ਟੀਮ ਜਿੱਥੇ ਵਧਾਈ ਦੀ ਪਾਤਰ ਹੈ, ਉੱਥੇ ਬੀਬੀ ਪਰਮਜੀਤ ਕੌਰ ਖਾਲੜਾ ਦੀ ਵੱਡੀ ਕੁਰਬਾਨੀ ਹੈ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਆਗੂ ਤੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਸ. ਜਸਵੰਤ ਸਿੰਘ ਖਾਲੜਾ ਨੂੰ ਦੁਸ਼ਮਣ ਖਤਮ ਕਰਨਾ ਚਾਹੁੰਦੇ ਸਨ, ਪਰ ਉਹ ਸਦਾ ਵਾਸਤੇ ਅਮਰ ਹੋ ਗਏ। ਉਨ੍ਹਾਂ ਦੀ ਤਸਵੀਰ ਹਰ ਗੁਰੂ ਘਰ ਵਿਚ ਲੱਗ ਰਹੀ ਹੈ। ਸਮਾਗਮ ਨੂੰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ (ਸਾਬਕਾ ਪੁਲਿਸ ਅਫਸਰ) ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤਾ ਅਵਾਰਡ ਵਾਪਿਸ ਲਿਆ ਜਾਵੇ , ਸਮਾਗਮ ਨੂੰ ਸਰਬਜੀਤ ਸਿੰਘ ਘੁਮਾਣ, ਭਾਈ ਨਰਾਇਣ ਸਿੰਘ ਚੌੜਾ,ਭਾਈ ਵਿਰਸਾ ਸਿੰਘ ਬਹਿਲਾ, ਭਾਈ ਸਤਵੰਤ ਸਿੰਘ ਮਾਣਕ, ਹਰਦਿਆਲ ਸਿੰਘ ਘਰਿਆਲਾ, ਹਵਾਰਾ ਕਮੇਟੀ ਵਲੋਂ ਪ੍ਰੋਫੈਸਰ ਬਲਜਿੰਦਰ ਸਿੰਘ, ਬੇਟੀ ਦਲਜਿੰਦਰ ਕੌਰ, ਭਾਈ ਜਸਬੀਰ ਸਿੰਘ ਘੁੰਮਣ, ਬਾਬਾ ਦਰਸ਼ਨ ਸਿੰਘ, ਭਾਈ ਹਰਮਨਦੀਪ ਸਿੰਘ ਸਰਹਾਲੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਤਰਨ ਤਾਰਨ, ਬਾਬਾ ਗੁਰਦੀਪ ਸਿੰਘ, ਬਾਬਾ ਨਿਰਮਲ ਸਿੰਘ, ਬਲਰਾਜ ਸਿੰਘ ਫੌਜੀ, ਬਲਵਿੰਦਰ ਸਿੰਘ ਪਲਾਸੌਰ, ਯਾਦਵਿੰਦਰ ਸਿੰਘ, ਜੈਦੀਪ ਸਿੰਘ, ਦਲਬੀਰ ਸਿੰਘ ਭੀਲੋਵਾਲ, ਜਸਬੀਰ ਸਿੰਘ ਨੌਸ਼ਿਹਰਾ ਪੰਨੂਆਂ, ਜਸਪਾਲ ਸਿੰਘ ਨੌਸ਼ਿਹਰਾ ਪੰਨੂਆਂ, ਵਿੱਕੀ ਜੋਧਪੁਰ, ਗੋਪਾਲ ਸਿੰਘ ਖਾਲੜਾ, ਜਸਬੀਰ ਸਿੰਘ ਪੱਟੀ, ਬਲਦੇਵ ਸਿੰਘ ਸਾਂਘਣਾ, ਸਤਵਿੰਦਰ ਸਿੰਘ ਪਲਾਸੌਰ, ਗੁਰਜੀਤ ਸਿੰਘ ਤਰਸਿੱਕਾ, ਤਰਸੇਮ ਸਿੰਘ ਤਾਰਪੁਰਾ, ਮਾਤਾ ਵੀਰ ਕੌਰ ਢੋਟੀਆਂ, ਬੀਬੀ ਕਮਲਜੀਤ ਕੌਰ, ਬੀਬੀ ਸਵਿੰਦਰ ਕੌਰ ਡੇਰੀਵਾਲ, ਸੁਖਬੀਰ ਸਿੰਘ ਵਲਟੋਹਾ, ਸੁਰਜੀਤ ਸਿੰਘ ਭੂਰਾ, ਬੌਬੀ ਕੁਮਾਰ, ਮੰਗਲ ਸਿੰਘ ਕੋਟ ਹਯਾਤ, ਬੀਬੀ ਮਨਜੀਤ ਕੌਰ, ਜਥੇ: ਅੰਗਰੇਜ਼ ਸਿੰਘ ਖਿਦੋਵਾਲੀ, ਬੀਬੀ ਬਲਵਿੰਦਰ ਕੌਰ ਡੇਰੀਵਾਲ, ਬੀਬੀ ਸ਼ਿੰਦਰ ਕੌਰ ਗੁਰਦਾਸਪੁਰ, ਭਾਈ ਅਮਰਜੀਤ ਸਿੰਘ ਵਨਚੜੀ, ਬੀਬੀ ਨਿਰਮਲ ਕੌਰ ਖਡੂਰ ਸਾਹਿਬ, ਭਾਈ ਕੁਲਵੰਤ ਸਿੰਘ ਕੋਟਲਾ ਗੁਜਰਾਂ, ਭਾਈ ਬਲਜੀਤ ਸਿੰਘ ਖਾਲਸਾ, ਬੀਬੀ ਜਸਬੀਰ ਕੌਰ ਜੰਡੋਕੇ, ਬੀਬੀ ਰਾਮ ਪਿਆਰੀ ਹਰੀਕੇ, ਭਾਈ ਜਸਵੰਤ ਸਿੰਘ ਖਾਲੜਾ ਦੇ ਸਾਥੀ ਜਸਪਾਲ ਸਿੰਘ ਢਿੱਲੋਂ, ਸੁਖਰਾਜ ਸਿੰਘ ਸੋਹਲ, ਸੁਖਚੈਨ ਸਿੰਘ ਬਹਿਲਾ, ਜਸਵਿੰਦਰ ਸਿੰਘ ਗਿੱਲ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਗੁਰਮਹਾਂਬੀਰ ਸਿੰਘ ਸਰਹਾਲੀ, ਮਨਜੀਤ ਸਿੰਘ ਭੋਮਾ, ਪੀ.ਐਚ.ਆਰ.ਓ. ਆਗੂ ਐਡਵੋਕੇਟ ਸਰਬਜੀਤ ਸਿੰਘ ਵੇਰਕਾ, ਪਰਮਜੀਤ ਸਿੰਘ ਮਾਲੂਵਾਲ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ ਆਦਿ ਨੇ ਹਾਜ਼ਰੀ ਭਰੀ। ਇਸ ਮੌਕੇ ਤੇ ਸ਼ਹੀਦ ਪਰਿਵਾਰਾਂ ਅਤੇ ਖਾਲੜਾ ਕੇਸ ਦੇ ਗਵਾਹ ਕਿਰਪਾਲ ਸਿੰਘ ਰੰਧਾਵਾ ਦੀ ਧਰਮ ਪਤਨੀ ਬੀਬੀ ਲਖਵਿੰਦਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।