07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਈ-ਰੋਲ ਆਬਜ਼ਰਵਰ ਵਲੋਂ ਐੱਸ.ਆਈ.ਆਰ. ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸੰਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ

ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਐੱਸ ਆਈ ਆਰ ) 2026 ਤਹਿਤ ਚੱਲ ਰਹੀ ਪ੍ਰਕਿਰਿਆ ਦੇ ਕੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੇ ਮੀਟਿੰਗ ਹਾਲ, ਕਮਰਾ ਨੰਬਰ 168 ਵਿਖੇ ਸਕੱਤਰ, ਸਟੇਟ ਹਿਊਮਨ ਰਾਈਟਸ ਕਮਿਸ਼ਨ-ਕਮ-ਈ-ਰੋਲ ਅਬਜ਼ਰਵਰ ਸ੍ਰੀ ਰਾਜੀਵ ਪ੍ਰਸ਼ਾਰ, ਆਈ ਏ ਐੱਸ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ’ਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ, ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਈ-ਰੋਲ ਆਬਜ਼ਰਵਰ ਵਲੋਂ ਐੱਸ. ਆਈ. ਆਰ. 2026 ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਸੰਬੰਧੀ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ 07-09-2026
ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਐੱਸ ਆਈ ਆਰ ) 2026 ਤਹਿਤ ਚੱਲ ਰਹੀ ਪ੍ਰਕਿਰਿਆ ਦੇ ਕੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਦੇ ਮੀਟਿੰਗ ਹਾਲ, ਕਮਰਾ ਨੰਬਰ 168 ਵਿਖੇ ਸਕੱਤਰ, ਸਟੇਟ ਹਿਊਮਨ ਰਾਈਟਸ ਕਮਿਸ਼ਨ-ਕਮ-ਈ-ਰੋਲ ਅਬਜ਼ਰਵਰ ਸ੍ਰੀ ਰਾਜੀਵ ਪ੍ਰਸ਼ਾਰ, ਆਈ ਏ ਐੱਸ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ’ਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ, ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਦੌਰਾਨ ਈ-ਰੋਲ ਅਬਜ਼ਰਵਰ ਵਲੋਂ ਐੱਸ. ਆਈ. ਆਰ. 2026 ਦੀ ਸਮੁੱਚੀ ਪ੍ਰਗਤੀ, ਖ਼ਾਸ ਕਰਕੇ ਐੱਸਆਈਆਰ ਨੋਟਿਸ ਫੇਜ਼, ਨੋਟਿਸਾਂ ਦੀ ਤਾਮੀਲ, ਸੁਣਵਾਈ ਦੀ ਪ੍ਰਕਿਰਿਆ ਅਤੇ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਕੰਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਐੱਸਆਈਆਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿਚ ਸ਼ਾਮਲ ਨਾ ਹੋਵੇ। ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਐਸ ਆਈ ਆਰ-2026 ਦੀ ਸਮੁੱਚੀ ਪ੍ਰਕਿਰਿਆ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਮੁਕੰਮਲ ਕੀਤੀ ਜਾਵੇ। ਐੱਸ ਆਈ ਆਰ ਨੋਟਿਸ ਫੇਜ਼ ਦੀ ਸਮੀਖਿਆ ਕਰਦਿਆਂ ਸ੍ਰੀ ਪ੍ਰਸ਼ਾਰ ਨੇ ਈਆਰਓਜ ਨੂੰ ਹਦਾਇਤ ਕੀਤੀ ਕਿ ਸਬੰਧਤ ਵੋਟਰਾਂ ਨੂੰ ਨੋਟਿਸਾਂ ਦੀ ਸਮੇਂ ਸਿਰ ਅਤੇ ਸਹੀ ਢੰਗ ਨਾਲ ਤਾਮੀਲ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਆਪਣਾ ਪੱਖ ਪੇਸ਼ ਕਰਨ ਦੇ ਮੌਕੇ ਤੋਂ ਵਾਂਝਾ ਨਾ ਰਹਿਣਾ ਪਵੇ। ਮੀਟਿੰਗ ’ਚ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਈਆਰਓਜ ਨੂੰ ਹਦਾਇਤ ਕੀਤੀ ਗਈ ਕਿ ਵੋਟਰ ਸੂਚੀ ਵਿਚ ਨਾਮ ਸ਼ਾਮਲ ਕਰਨ, ਨਾਮ ਹਟਾਉਣ ਅਤੇ ਵੇਰਵਿਆਂ ਵਿਚ ਸੋਧ ਨਾਲ ਸਬੰਧਤ ਅਰਜ਼ੀਆਂ ਦਾ ਨਿਪਟਾਰਾ ਨਿਰਧਾਰਤ ਪ੍ਰਕਿਰਿਆ ਅਨੁਸਾਰ ਤੇਜ਼ੀ ਨਾਲ ਕੀਤਾ ਜਾਵੇ। ਈ-ਰੋਲ ਅਬਜ਼ਰਵਰ ਨੇ ਐੱਸਆਈਆਰਪ੍ਰਕਿਰਿਆ ਵਿਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਅਤੇ ਸਾਰਥਕ ਭਾਗੀਦਾਰੀ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਸ੍ਰੀ ਰਾਜੀਵ ਪ੍ਰਸ਼ਾਰ ਨੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਐੱਸਆਈਆਰ ਨੋਟਿਸ ਫੇਜ਼, ਨੋਟਿਸਾਂ ਦੀ ਸੁਣਵਾਈ ਅਤੇ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਉਪਰੰਤ ਈ-ਰੋਲ ਅਬਜ਼ਰਵਰ ਰਾਜੀਵ ਪ੍ਰਸ਼ਾਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਐੱਸ ਆਈ ਆਰ 2026 ਤਹਿਤ ਚੱਲ ਰਹੇ ਕੰਮ ਦਾ ਮੌਕੇ ’ਤੇ ਨਿਰੀਖਣ ਕੀਤਾ ਗਿਆ। ਉਨ੍ਹਾਂ ਪੋਲਿੰਗ ਬੂਥਾਂ ‘ਤੇ ਵੋਟਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਵੋਟਰਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਪਿਛਲੀ ਖ਼ਬਰ ਵੇਰਕਾ ’ਚ ‘ਚਿੱਟੇ’ ਦੇ ਕਹਿਰ ਨੇ ਖੋਹੀ ਨੌਜਵਾਨੀ ਦੀ ਮੁਸਕਾਨ ਅਗਲੀ ਖ਼ਬਰ ਸਬ-ਡਵੀਜ਼ਨ ਰਾਜਾਸਾਂਸੀ ਦੀ ਪੁਲਿਸ ਵਲੋਂ 2 ਕਿੱਲੋ ਭੁੱਕੀ ਅਤੇ ਹੈਰੋਇਨ ਸਮੇਤ 5 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।