07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ. ਏ.

ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਮੁਕੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ’ਚ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਵਲੋਂ ਪ੍ਰਿੰਸੀਪਲ ਮੁਕੇਸ਼ ਗੁਪਤਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੇ ਸਰਵਪੱਖੀ ਵਿਕਾਸ ਅਤੇ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਸੀਨੀਅਰ ਅਧਿਆਪਕਾਂ ਅਤੇ ਸਮਰਪਿਤ ਸਕੂਲ ਕਰਮਚਾਰੀਆਂ ਨੂੰ ਵੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀ ਮੁਕੇਸ਼ ਗੁਪਤਾ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਅਤੇ ਲੰਬਿਤ ਮਾਮਲਿਆਂ ਦੇ ਹੱਲ ਲਈ ਮੋਰਚਾ ਅੱਠਵੇਂ ਦਿਨ ਵੀ ਜਾਰੀ ਛੁੱਟੀ ਵਾਲੇ ਦਿਨ ਵੀ ਕਿਸਾਨ... ਅਗਲੀ ਖ਼ਬਰ ਭਾਈ ਮੋਹਕਮ ਸਿੰਘ ਦੀ ਮਾਤਾ ਦਾ ਹਾਲ ਜਾਣਨ ਲਈ ਭੋਮਾ ਉਨ੍ਹਾਂ ਦੇ ਗ੍ਰਹਿ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।