08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਇਕਾਈਆਂ ਦੀ ਪ੍ਰਭਾਵਸ਼ਾਲੀ ਕਨਵੈਨਸ਼ਨ 14 ਦੇ ਮੋਰਚਿਆਂ ਦੀ ਕੀਤੀ ਤਿਆਰੀ

ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਦੁਸਹਿਰਾ ਗਰਾਊਂਡ, ਰਣਜੀਤ ਐਵੀਨਿਊ ਵਿਖੇ ਪਿੰਡ ਇਕਾਈਆਂ ਦੀ ਕਨਵੈਂਸ਼ਨ ਕਰਕੇ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਲਗਾਏ ਜਾਣ ਵਾਲੇ ਪੰਜ ਦਿਨਾਂ ਦੇ ਮੋਰਚਿਆਂ ਸੰਬੰਧੀ ਤਿਆਰੀਆਂ ਕੀਤੀਆਂ ਗਈਆਂ। ਕਨਵੈਸ਼ਨ ਦੌਰਾਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਵਲੋਂ ਆਪੋ-ਆਪਣੇ ਹੱਕਾਂ ਲਈ ਚਲਾਏ ਜਾ ਰਹੇ ਸੰਘਰਸ਼ਾਂ ਦੀ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਅਣਦੇਖੀ ’ ਤੇ ਤਿੱਖਾ ਰੋਸ ਪ੍ਰਗਟ ਕੀਤਾ ਗਿਆ।

ਅਜੀਤ ਡੈਸਕ 08-09-2026
ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਦੁਸਹਿਰਾ ਗਰਾਊਂਡ, ਰਣਜੀਤ ਐਵੀਨਿਊ ਵਿਖੇ ਪਿੰਡ ਇਕਾਈਆਂ ਦੀ ਕਨਵੈਂਸ਼ਨ ਕਰਕੇ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਲਗਾਏ ਜਾਣ ਵਾਲੇ ਪੰਜ ਦਿਨਾਂ ਦੇ ਮੋਰਚਿਆਂ ਸੰਬੰਧੀ ਤਿਆਰੀਆਂ ਕੀਤੀਆਂ ਗਈਆਂ। ਕਨਵੈਸ਼ਨ ਦੌਰਾਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਵਲੋਂ ਆਪੋ-ਆਪਣੇ ਹੱਕਾਂ ਲਈ ਚਲਾਏ ਜਾ ਰਹੇ ਸੰਘਰਸ਼ਾਂ ਦੀ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਅਣਦੇਖੀ ’ ਤੇ ਤਿੱਖਾ ਰੋਸ ਪ੍ਰਗਟ ਕੀਤਾ ਗਿਆ।ਆਗੂਆ ਨੇ ਮੰਗ ਕੀਤੀ ਕਿ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਪੰਜਾਬ ਸਰਕਾਰ ਵਲੋਂ ਐੱਮ. ਐੱਸ. ਪੀ. ’ਤੇ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। ਆਗੂਆਂ ਨੇ ਪੰਜਾਬ ਵਿਚ ਹੜ੍ਹਾਂ ਦੀ ਸਮੱਸਿਆ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਹਵਾ ਪ੍ਰਦੂਸ਼ਣ ਦੇ ਸੰਕਟ ਨੂੰ ਹੱਲ ਕਰਨ ਲਈ ਠੋਸ ਨੀਤੀਆਂ ਬਣਾਉਣ ਅਤੇ ਦਰਿਆਈ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਸੂਬਾਈ ਜਰਮਨਜੀਤ ਸਿੰਘ ਬੰਡਾਲਾ, ਗੁਰਬਚਨ ਸਿੰਘ ਚੱਬਾ, ਕੰਧਾਰ ਸਿੰਘ ਭੋਏਵਾਲ, ਗੁਰਦੇਵ ਸਿੰਘ ਗੱਗੋਮਾਹਲ, ਬਲਵਿੰਦਰ ਸਿੰਘ ਰੁਮਾਣਾ ਚੱਕ, ਸੁਖਦੇਵ ਸਿੰਘ ਚਾਟੀਵਿੰਡ, ਲਖਵਿੰਦਰ ਸਿੰਘ ਡਾਲਾ, ਬਾਜ਼ ਸਿੰਘ ਸਾਰੰਗੜਾ, ਕੰਵਰਦਲੀਪ ਸੈਦੋਲੇਹਲ ਅਤੇ ਜੋਨ ਆਗੂ ਬਲਜਿੰਦਰ ਸਿੰਘ ਸਭਰਾ, ਚਰਨਜੀਤ ਸਿੰਘ ਸਫੀਪੁਰ, ਅਮਰਿੰਦਰ ਸਿੰਘ ਮਾਲੋਵਾਲ, ਲਖਵਿੰਦਰ ਸਿੰਘ ਮੱਦ, ਨਿਰਮਲ ਸਿੰਘ ਖਾਨਪੁਰ, ਰਣਧੀਰ ਸਿੰਘ ਬੁੱਟਰ, ਰਣਜੀਤ ਸਿੰਘ ਚਾਟੀਵਿੰਡ, ਹਰਜੀਤ ਸਿੰਘ ਭੁੱਲਰ, ਗੁਰਭੇਜ ਸਿੰਘ ਝੰਡੇ, ਮੁਖਤਾਰ ਸਿੰਘ ਭੰਗਵਾਂ, ਗੁਰਦਾਸ ਸਿੰਘ ਵਿਛੋਆ, ਲਖਵਿੰਦਰ ਸਿੰਘ ਮਦੂਸ਼ਾਂਗਾ, ਗੁਰਭੇਜ ਸਿੰਘ ਜੱਟਾ, ਰਣਜੀਤ ਸਿੰਘ ਗੱਗੋਮਾਹਲ, ਪ੍ਰਭਜੋਤ ਸਿੰਘ ਗੁਜਰਪੁਰਾ, ਸੁਖਦਿਆਲ ਸਿੰਘ ਚੱਕ ਕਮਾਲ ਖਾਂ, ਗੁਰਲਾਲ ਸਿੰਘ ਕੱਕੜ, ਸ਼ਰਨਪਾਲ ਸਿੰਘ ਬੱਚੀਵਿੰਡ, ਕੁਲਵੰਤ ਸਿੰਘ ਰਾਜਾਤਾਲ, ਸੁਖਦੇਵ ਸਿੰਘ ਕਾਜ਼ੀਕੋਟ, ਕੰਵਲਜੀਤ ਸਿੰਘ ਵਣਚੜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ‘ਅਧਿਆਪਕ ਦਿਵਸ’ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁੰਦਰ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।