09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਜੀਵਨ ਜੁਗਤਿ ਸਮਾਗਮ’

ਅੰਮ੍ਰਿਤਸਰ, 8 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਤੰਬਰ ਨੂੰ ਮਨਾਏ ਜਾ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਗਰੀ ਵਿਚ 1 ਅਗਸਤ ਤੋਂ ਚੱਲ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਜੀਵਨ ਜੁਗਤਿ ਸਮਾਗਮ ਗੁ: ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਜੀਠਾ ਰੋਡ ਵਿਖੇ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ। ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸਥਾਨਕ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਇਸ ਦੌਰਾਨ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਅੰਤਰਪ੍ਰੀਤ ਸਿੰਘ, ਭਾਈ ਜਤਿੰਦਰ ਸਿੰਘ ਛੇਹਰਟਾ ਵਾਲੇ ਅਤੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਧੁਰ ਕੀ ਬਾਣੀ ਦੇ ਮਨੋਹਰ ਸ਼ਬਦ ਕੀਰਤਨ ਅਤੇ ਭਾਈ ਰਾਜਪਾਲ ਸਿੰਘ ਗੁਰਮਤਿ ਪ੍ਰਚਾਰਕ ਸਹਿਜ ਪਾਠ ਸੇਵਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ – ਐਡਵੋਕੇਟ ਧਾਮੀ 09-09-2026
ਅੰਮ੍ਰਿਤਸਰ, 8 ਸਤੰਬਰ (ਜਸਵੰਤ ਸਿੰਘ ਜੱਸ)-ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਤੰਬਰ ਨੂੰ ਮਨਾਏ ਜਾ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਗਰੀ ਵਿਚ 1 ਅਗਸਤ ਤੋਂ ਚੱਲ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਜੀਵਨ ਜੁਗਤਿ ਸਮਾਗਮ ਗੁ: ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਜੀਠਾ ਰੋਡ ਵਿਖੇ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ। ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸਥਾਨਕ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਇਸ ਦੌਰਾਨ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਅੰਤਰਪ੍ਰੀਤ ਸਿੰਘ, ਭਾਈ ਜਤਿੰਦਰ ਸਿੰਘ ਛੇਹਰਟਾ ਵਾਲੇ ਅਤੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਧੁਰ ਕੀ ਬਾਣੀ ਦੇ ਮਨੋਹਰ ਸ਼ਬਦ ਕੀਰਤਨ ਅਤੇ ਭਾਈ ਰਾਜਪਾਲ ਸਿੰਘ ਗੁਰਮਤਿ ਪ੍ਰਚਾਰਕ ਸਹਿਜ ਪਾਠ ਸੇਵਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਸੇਵਾ ਭਾਈ ਅੰਮ੍ਰਿਤਪਾਲ ਸਿੰਘ ਨੇ ਨਿਭਾਈ। ਇਸ ਦੌਰਾਨ ਗੁ: ਕਮੇਟੀ ਪ੍ਰਧਾਨ ਭਾਈ ਜਗਦੀਸ਼ ਸਿੰਘ ਵਡਾਲਾ, ਸਰਪ੍ਰਸਤ ਹਰਦਿਆਲ ਸਿੰਘ ਭੁੱਲਰ, ਸਕੱਤਰ ਰਣਜੀਤ ਸਿੰਘ ਦੁਸਾਂਝ, ਸੁਰਜੀਤ ਸਿੰਘ ਮੈਨੇਜਰ ਨੱਥਾ ਸਿੰਘ, ਲਖਬੀਰ ਸਿੰਘ ਗਿੱਲ, ਸਰਦੂਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਸ਼ਬਦ ਕੀਰਤਨ ਨਾਮ ਸਿਮਰਨ ਦੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਤੇ ਸਤਿੰਦਰ ਸਿੰਘ ਚਾਵਲਾ ਆਦਿ ਵਲੋਂ ਕੀਰਤਨੀ ਜਥਿਆਂ ਤੇ ਕਥਾਵਾਚਕ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਹੋਰ ਮੈਂਬਰ ਸਾਹਿਬਾਨ ਤੋਂ ਇਲਾਵਾ ਸ਼ਰਨਜੀਤ ਸਿੰਘ ਡੀਈਸੀ ਫੈਨ, ਭਾਈ ਦਵਿੰਦਰ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ ਵਿੱਕੀ, ਪਰਮਜੀਤ ਸਿੰਘ ਚਾਵਲਾ, ਜਸਬੀਰ ਸਿੰਘ ਅਰੋੜਾ, ਜਗਦੀਸ਼ ਸਿੰਘ ਆਹਲੂਵਾਲੀਆ ਜਵਾਹਰ ਲਾਲ ਸਿੰਘ , ਜਗਦੀਸ਼ ਸਿੰਘ ਬਾਰਦਾਨੇ ਵਾਲੇ, ਭਾਈ ਗੁਰਬਖਸ਼ ਸਿੰਘ ਬੱਗਾ ਤੋਂ ਇਲਾਵਾ ਵੱਡੀ ਗਿਣਤੀ ਵਿਚਮ ਮਜੀਠਾ ਰੋਡ ਤੇ ਸ਼ਹਿਰ ਵਾਸੀ ਸੰਗਤਾਂ ਹਾਜ਼ਰ ਸਨ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਕਾਰਨ ਅੱਜ ਤੋਂ ਤਿੰਨ ਦਿਨ ਲਈ ‘ ਨੋ ਵਰਕ ਡੇਅ ’ ਅਗਲੀ ਖ਼ਬਰ ਰੋਬੋਟਿਕ ਫਿਜ਼ੀਓਥਰੈਪੀ ਅਧਰੰਗ ਦੇ ਮਰੀਜ਼ਾਂ ਲਈ ਵਰਦਾਨ– ਡਾ: ਸਲਿਲ ਉੱਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।