09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਕਾਰਨ ਅੱਜ ਤੋਂ ਤਿੰਨ ਦਿਨ ਲਈ ‘ ਨੋ ਵਰਕ ਡੇਅ ’

ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 11 ਸਤੰਬਰ ਨੂੰ ਹੋ ਰਹੀਆਂ ਚੋਣਾ ਦੇ ਮੱਦੇਨਜ਼ਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੇ ਰਿਟਰਟਿੰਗ ਅਧਿਕਾਰੀ ਐਡਵੋਕੇਟ ਰਾਜੀਵ ਜੋਸ਼ੀ ਵਲੋਂ ਭਲਕੇ 8 ਤੋਂ 11 ਸਤੰਬਰ ਚੋਣਾ ਵਾਲੇ ਦਿਨ ਤੱਕ ਨੋ ਵਰਕ ਡੇਅ ਘੋਸ਼ਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੌਜੂਦਾ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ ਜਿੱਥੇ ਬਾਰ ਦੇ ਵੱਡੀ ਗਿਣਤੀ ਵਿਚ ਮੈਂਬਰ ਜਾਂ ਤਾਂ ਚੋਣ ਲੜ ਰਹੇ ਹਨ ਜਾਂ ਵੱਖ-ਵੱਖ ਉਮੀਦਵਾਰਾਂ ਦਾ ਸਮਰਥਨ ਕਰਨ ਅਤੇ ਚੋਣ ਨਾਲ ਸੰਬੰਧਿਤ ਪ੍ਰਚਾਰ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਵਿਚ ਹਿੱਸਾ ਲੈਣ ਵਿਚ ਸਰਗਰਮੀ ਨਾਲ ਰੁੱਝੇ ਹੋਏ ਹਨ।

ਅਜੀਤ ਡੈਸਕ 09-09-2026
ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 11 ਸਤੰਬਰ ਨੂੰ ਹੋ ਰਹੀਆਂ ਚੋਣਾ ਦੇ ਮੱਦੇਨਜ਼ਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੇ ਰਿਟਰਟਿੰਗ ਅਧਿਕਾਰੀ ਐਡਵੋਕੇਟ ਰਾਜੀਵ ਜੋਸ਼ੀ ਵਲੋਂ ਭਲਕੇ 8 ਤੋਂ 11 ਸਤੰਬਰ ਚੋਣਾ ਵਾਲੇ ਦਿਨ ਤੱਕ ਨੋ ਵਰਕ ਡੇਅ ਘੋਸ਼ਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੌਜੂਦਾ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ ਜਿੱਥੇ ਬਾਰ ਦੇ ਵੱਡੀ ਗਿਣਤੀ ਵਿਚ ਮੈਂਬਰ ਜਾਂ ਤਾਂ ਚੋਣ ਲੜ ਰਹੇ ਹਨ ਜਾਂ ਵੱਖ-ਵੱਖ ਉਮੀਦਵਾਰਾਂ ਦਾ ਸਮਰਥਨ ਕਰਨ ਅਤੇ ਚੋਣ ਨਾਲ ਸੰਬੰਧਿਤ ਪ੍ਰਚਾਰ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਵਿਚ ਹਿੱਸਾ ਲੈਣ ਵਿਚ ਸਰਗਰਮੀ ਨਾਲ ਰੁੱਝੇ ਹੋਏ ਹਨ। ਇਸ ਦੇ ਮੱਦੇਨਜ਼ਰ ਇਸ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਵਕੀਲ ਅਦਾਲਤਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਹਾਜ਼ਰ ਹੋਣ ਅਤੇ ਆਪਣੇ ਮਾਮਲਿਆਂ ਦਾ ਸੰਚਾਲਨ ਕਰਨ ਦੀ ਸਥਿਤੀ ਵਿਚ ਨਹੀਂ ਹੋਣਗੇ। ਉਨ੍ਹਾਂ ਮਾਣਯੋਗ ਅਦਾਲਤਾਂ ਨੂੰ ਸਤਿਕਾਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਉਨ੍ਹਾਂ ਮਾਮਲਿਆਂ ਨੂੰ ਮੁਲਤਵੀ ਕਰਕੇ ਸਥਿਤੀ ਨੂੰ ਅਨੁਕੂਲ ਬਣਾਉਣ। ਇਸ ਦੇ ਨਾਲ ਹੀ ਬਾਰ ਦੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ‘ਨੋ-ਵਰਕ ਡੇਅ’ ਸੰਬੰਧੀ ਮਤੇ ਦਾ ਸਖ਼ਤੀ ਨਾਲ ਸਮਰਥਨ ਕਰਨ ਅਤੇ ਇਸਦੀ ਪਾਲਣਾ ਕਰਨ ਅਤੇ ਚੋਣ ਪ੍ਰਕਿਰਿਆ ਦੌਰਾਨ ਬਾਰ ਦੀ ਸ਼ਾਨ, ਅਨੁਸ਼ਾਸਨ ਅਤੇ ਮਰਿਆਦਾ ਨੂੰ ਬਣਾਈ ਰੱਖਣ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ’ਤੇ ਮੁਕੰਮਲ ਪਾਬੰਦੀ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਜੀਵਨ ਜੁਗਤਿ ਸਮਾਗਮ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।