ਐਡਵੋਕੇਟ ਸੁਖਚੈਨ ਸਿੰਘ ਰੰਧਾਵਾ ਅਤੇ ਐਡਵੋਕੇਟ ਸ਼ਿਵ ਗੋਪਾਲ ਸ਼ਰਮਾ
ਭਾਜਪਾ ਤੇ ਆਪ ਨੂੰ ਅਲਵਿਦਾ ਆਖ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਹੋਏ ਸ਼ਾਮਿਲ ਹੋਏ ਜਹਾਂਗੀਰ ਤੇ ਹੋਰ ਆਗੂ– ਬਾਪੂ ਤਰਸੇਮ ਸਿੰਘ ਵਲੋਂ ਸਨਮਾਨਿਤ
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਸਿਆਸੀ ਕਾਫਲਾ ਅੱਜ ਉਸ ਵੇਲੇ ਕੁਝ ਹੋਰ ਵੱਡਾ ਹੋ ਗਿਆ, ਜਦੋਂ ਮੈਂਬਰ ਪਾਰਲੀਮੈਂਟ ਤੇ ਪਾਰਟੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੱਲੂਪੁਰ ਖੇੜਾ ਦੀ ਅਗਵਾਈ ਵਿਚ ਆਪ ਅਤੇ ਭਾਜਪਾ ਨੂੰ ਅਲਵਿਦਾ ਆਖ ਕੇ ਹਲਕਾ ਅਟਾਰੀ ਤੋਂ ਸੀਨੀਅਰ ਭਾਜਪਾ ਆਗੂ ਜਸਵਿੰਦਰ ਸਿੰਘ ਜਹਾਂਗੀਰ ਅਤੇ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਸਪੋਰਟਸ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਆਪ ਪਾਰਟੀ ਦੇ ਸਰਗਰਮ ਵਰਕਰ ਗੁਰਦੇਵ ਸਿੰਘ ਜੱਜੀ ਅਤੇ ਸੀਨੀਅਰ ਆਗੂ ਜਸਬੀਰ ਸਿੰਘ ਵਡਾਲੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਵਿਚਾਰਧਾਰਾ, ਪੰਜਾਬ ਦੇ ਹੱਕਾਂ, ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਤੋਂ ਪ੍ਰਭਾਵਿਤ ਹੋ ਕੇ ਸਾਥੀਆਂ ਸਮੇਤ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਤੇ ਪਾਰਟੀ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਸਿਆਸੀ ਕਾਫਲਾ ਅੱਜ ਉਸ ਵੇਲੇ ਕੁਝ ਹੋਰ ਵੱਡਾ ਹੋ ਗਿਆ, ਜਦੋਂ ਮੈਂਬਰ ਪਾਰਲੀਮੈਂਟ ਤੇ ਪਾਰਟੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੱਲੂਪੁਰ ਖੇੜਾ ਦੀ ਅਗਵਾਈ ਵਿਚ ਆਪ ਅਤੇ ਭਾਜਪਾ ਨੂੰ ਅਲਵਿਦਾ ਆਖ ਕੇ ਹਲਕਾ ਅਟਾਰੀ ਤੋਂ ਸੀਨੀਅਰ ਭਾਜਪਾ ਆਗੂ ਜਸਵਿੰਦਰ ਸਿੰਘ ਜਹਾਂਗੀਰ ਅਤੇ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਸਪੋਰਟਸ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਆਪ ਪਾਰਟੀ ਦੇ ਸਰਗਰਮ ਵਰਕਰ ਗੁਰਦੇਵ ਸਿੰਘ ਜੱਜੀ ਅਤੇ ਸੀਨੀਅਰ ਆਗੂ ਜਸਬੀਰ ਸਿੰਘ ਵਡਾਲੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਵਿਚਾਰਧਾਰਾ, ਪੰਜਾਬ ਦੇ ਹੱਕਾਂ, ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਤੋਂ ਪ੍ਰਭਾਵਿਤ ਹੋ ਕੇ ਸਾਥੀਆਂ ਸਮੇਤ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਤੇ ਪਾਰਟੀ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਪ੍ਰੈਸ ਕਲੱਬ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਪੂ ਤਰਸੇਮ ਸਿੰਘ ਨੇ ਸ: ਜਹਾਂਗੀਰ ਅਤੇ ਹੋਰਨਾਂ ਆਗੂਆਂ ਦਾ ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦਾ ਕਾਫਲਾ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ ਤੇ ਨਵੇਂ ਸਾਥੀਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਹਾਜ਼ਰ ਪਾਰਟੀ ਦੇ ਆਗੂਆਂ ਵਿਚ ਸ਼ਮਸ਼ੇਰ ਸਿੰਘ ਪੱਧਰੀ, ਹਲਕਾ ਅਟਾਰੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਵਣੀਏਕੇ, ਭਾਈ ਅਮਨਦੀਪ ਸਿੰਘ ਡੱਡੂਆਣਾ, ਸੁਖਬੀਰ ਸਿੰਘ ਚੀਮਾ, ਦਯਾ ਸਿੰਘ, ਹਰਕਮਲਪ੍ਰੀਤ ਸਿੰਘ, ਚਾਚਾ ਪਲਵਿੰਦਰ ਸਿੰਘ, ਮਹਿੰਦਰ ਸਿੰਘ ਤੁੰਗ, ਸੁਖਰਾਜ ਸਿੰਘ ਸੁਲਤਾਨਵਿੰਡ, ਵਿਸ਼ਾਲ ਸਿੰਘ ਖਾਲਸਾ, ਕੁਲਦੀਪ ਸਿੰਘ ਵਡਾਲੀ, ਕੁਲਦੀਪ ਸਿੰਘ ਠੇਕੇਦਾਰ, ਕੁਲਵਿੰਦਰ ਸਿੰਘ ਵਡਾਲੀ, ਜੋਬਨ ਰੰਧਾਵਾ, ਮਨਜਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਪੀ, ਰਾਜਦੀਪ ਸਿੰਘ ਮੱਟੂ, ਨਿਸ਼ਾਨ ਸਿੰਘ ਡੇਅਰੀ ਵਾਲੇ, ਬਾਬਾ ਗੁਰਪਾਲ ਸਿੰਘ, ਜਸਵੰਤ ਸਿੰਘ ਮਾਨ, ਉਂਕਾਰ ਸਿੰਘ, ਬਾਬਾ ਜਗਰੂਪ ਸਿੰਘ, ਹਰਜੀਤ ਸਿੰਘ, ਮਨੀ ਖਾਪੜਖੇੜੀ ਅਤੇ ਵਿੱਕੀ ਵਡਾਲੀ ਮੌਜੂਦ ਸਨ।