10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਤਪ ਅਸਥਾਨ ਸੰਤ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਧੁਰ ਬਾਣੀ ਦੇ ਕਥਾ-ਕੀਰਤਨ ਦੀ ਹੋਈ ਅੰਮ੍ਰਿਤਮਈ ਵਰਖਾ

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)-12 ਸਤੰਬਰ ਨੂੰ ਮਨਾਏ ਜਾ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਨਗਰੀ ਵਿਚ 1 ਅਗਸਤ ਤੋਂ ਚੱਲ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਰਾਤ ਦਾ ਸਮਾਗਮ ਤਪ ਅਸਥਾਨ ਨਿਰਮਲੇ ਤਪੋਬਨ ਸੰਤ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ। ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਪ੍ਰਧਾਨ ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਦੇ ਸਹਿਯੋਗ ਨਾਲ ਸਜਾਏ ਇਸ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਧੁਰ ਕੀ ਬਾਣੀ ਅਤੇ ਸਿੱਖ ਇਤਿਹਸ ਸੰਬੰਧੀ ਦੀਆਂ ਗੁਰਮਤਿ ਵਿਚਾਰਾਂ ਅਤੇ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਭਾਈ ਜਗਤਾਰ ਸਿੰਘ ਰਾਜਪੁਰਾ, ਕਾਕਾ ਗੁਣਨਿਧ ਸਿੰਘ ਤੰਤੀ ਸਾਜ਼ਾਂ ਵਾਲੇ, ਬੀਬੀ ਪਰਮਜੀਤ ਕੌਰ ਪੰਮਾ ਭੈਣ ਜੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਸ਼ਬਦ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ।

ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ: ਡਰੱਗ ਲਾਇਸੈਂਸ ਰੀਨਿਊਅਲ ਲਈ ਪੁਰਾਣੇ ਐਕਸ. ਐੱਲ. ਐੱਨ. ਪੋਰਟਲ ਦੀ ਮਿਆਦ 31 ਦਸੰਬਰ ਤੱਕ ਵਧੀ 10-09-2026
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)-12 ਸਤੰਬਰ ਨੂੰ ਮਨਾਏ ਜਾ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਨਗਰੀ ਵਿਚ 1 ਅਗਸਤ ਤੋਂ ਚੱਲ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਰਾਤ ਦਾ ਸਮਾਗਮ ਤਪ ਅਸਥਾਨ ਨਿਰਮਲੇ ਤਪੋਬਨ ਸੰਤ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਸ਼ਰਧਾ ਉਤਸ਼ਾਹ ਸਹਿਤ ਸਜਾਇਆ ਗਿਆ। ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਪ੍ਰਧਾਨ ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਦੇ ਸਹਿਯੋਗ ਨਾਲ ਸਜਾਏ ਇਸ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਧੁਰ ਕੀ ਬਾਣੀ ਅਤੇ ਸਿੱਖ ਇਤਿਹਸ ਸੰਬੰਧੀ ਦੀਆਂ ਗੁਰਮਤਿ ਵਿਚਾਰਾਂ ਅਤੇ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਭਾਈ ਜਗਤਾਰ ਸਿੰਘ ਰਾਜਪੁਰਾ, ਕਾਕਾ ਗੁਣਨਿਧ ਸਿੰਘ ਤੰਤੀ ਸਾਜ਼ਾਂ ਵਾਲੇ, ਬੀਬੀ ਪਰਮਜੀਤ ਕੌਰ ਪੰਮਾ ਭੈਣ ਜੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਸ਼ਬਦ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ। ਸਟੇਜ ਸੇਵਾ ਗਿਆਨੀ ਜਗਦੇਵ ਸਿੰਘ ਹੈਡ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਨਿਭਾਈ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਭਾਈ ਅਵਤਾਰ ਸਿੰਘ, ਬਾਬਾ ਕਰਨ ਸਿੰਘ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਰਾਗੀ ਜਥਿਆਂ ਤੋਂ ਇਲਾਵਾ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਜਸਬੀਰ ਸਿੰਘ ਬੈਂਕ ਵਾਲੇ ਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਭਾਈ ਗੁਰਸੇਵਕ ਸਿੰਘ ਅਰਦਾਸੀਆ ਸ੍ਰੀ ਹਰਿਮੰਦਰ ਸਾਹਿਬ, ਭਾਈ ਸ਼ਰਨਜੀਤ ਸਿੰਘ ਡੀਈਸੀ ਫੈਨ, ਭਾਈ ਸਤਿੰਦਰ ਸਿੰਘ ਚਾਵਲਾ, ਭਾਈ ਜਸਬੀਰ ਸਿੰਘ ਅਰੋੜਾ, ਕੁਲਦੀਪ ਸਿੰਘ ਪੰਡੋਰੀ, ਭੁਪਿੰਦਰ ਸਿੰਘ, ਰਵਿੰਦਰ ਸਿੰਘ ਵਿੱਕੀ, ਦਵਿੰਦਰ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਜਗਦੀਸ਼ ਸਿੰਘ ਵਾਲੀਆ, ਜਵਾਹਰ ਲਾਲ ਸਿੰਘ, ਭਾਈ ਗੁਰਬਖਸ਼ ਸਿੰਘ ਬੱਗਾ, ਅਵਤਾਰ ਸਿੰਘ ਖਾਲਸਾ ਤੇ ਗੁਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਤੇ ਗੁਰੂ ਨਗਰੀ ਦੀਆਂ ਸੰਗਤਾਂ ਹਾਜ਼ਰ ਸਨ। ਸਮਾਪਤੀ ’ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਪਿਛਲੀ ਖ਼ਬਰ ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ: ਡਰੱਗ ਲਾਇਸੈਂਸ ਰੀਨਿਊਅਲ ਲਈ ਪੁਰਾਣੇ ਐਕਸ. ਐੱਲ. ਐੱਨ. ਪੋਰਟਲ ਦੀ ਮਿਆਦ 31 ਦਸੰਬਰ... ਅਗਲੀ ਖ਼ਬਰ ਐਡਵੋਕੇਟ ਸੁਖਚੈਨ ਸਿੰਘ ਰੰਧਾਵਾ ਅਤੇ ਐਡਵੋਕੇਟ ਸ਼ਿਵ ਗੋਪਾਲ ਸ਼ਰਮਾ ਭਾਜਪਾ ਤੇ ਆਪ ਨੂੰ ਅਲਵਿਦਾ ਆਖ ਕੇ ਅਕਾਲੀ ਦਲ (ਵਾਰਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।