10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਰਹੱਦ ਪਾਰ ਤੋਂ ਤਸਕਰੀ ਨਾਲ ਜੁੜੇ 2 ਵਿਅਕਤੀ 5 ਕਿੱਲੋ ਆਈਸ ਡਰੱਗ ਤੇ 3 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ, 9 ਸਤੰਬਰ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ (ਸੀ. ਆਈ.)

ਅਜੀਤ ਡੈਸਕ 10-09-2026
ਅੰਮ੍ਰਿਤਸਰ, 9 ਸਤੰਬਰ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 5 ਕਿੱਲੋਗ੍ਰਾਮ ਆਈਸ ਡਰੱਗ (ਕ੍ਰਿਸਟਲ ਮੈਥਾਮਫੇਟਾਮਾਈਨ) ਅਤੇ 3 ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਹਣ ਸਿੰਘ ਵਾਸੀ ਪਿੰਡ ਚੋਗਾਵਾਂ ਅਤੇ ਸਲੀਮ ਵਾਸੀ ਪਿੰਡ ਬੰਡਾਲਾ ਦੋਵੇਂ ਜਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਦੋ 9 ਐੱਮ.ਐੱਮ. ਅਤੇ ਇਕ .30 ਬੋਰ ਦਾ ਪਿਸਤੌਲ ਅਤੇ ਮੈਗਜ਼ੀਨਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਹੈ, ਵੀ ਜ਼ਬਤ ਕਰ ਲਿਆ ਹੈ। ਡੀ.ਜੀ.ਪੀ. ਸ੍ਰੀ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ ਅਤੇ ਸਾਥੀਆਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤੀਆਂ ਜਾਂਦੀਆਂ ਸਨ। ਡੀ.ਜੀ.ਪੀ. ਸ੍ਰੀ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ’ਤੇ ਰਾਜਨੀਤੀ ਕਰਨ ਦੀ ਆਦਤ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਬਾਬਾ ਹਰਭਜਨ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।