ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ’ਤੇ ਰਾਜਨੀਤੀ ਕਰਨ ਦੀ ਆਦਤ-ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ, 9 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ ’ਤੇ ਰਾਹੁਲ ਗਾਂਧੀ ਵਲੋਂ ਕੀਤੇ ਗਏ ਟਵੀਟ ਨੂੰ ਮੰਦਭਾਗਾ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ ’ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੇ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਐਕਸ਼ਨ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੀੜਤ ਪਰਿਵਾਰ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ।
ਗੱਲਬਾਤ ਦੌਰਾਨ ਕੁਲਦੀਪ ਸਿੰਘ ਧਾਲੀਵਾਲ। ਤਸਵੀਰ : ਹਰਜੀਤ ਸਿੰਘ
10-09-2026