12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 * ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਭਾਈ ਗੁਰਇਕਬਾਲ ਸਿੰਘ ਸਮੇਤ ਵੱਖ- ਵੱਖ ਜਥਿਆਂ ਨੇ ਕਥਾ ਕੀਰਤਨ ਨਾਲ ਕਲਯੁੱਗੀ ਜੀਵਾਂ ਦੇ ਤਪਦੇ ਹਿਰਦੇ ਠਾਰੇ

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਗਰੀ ਵਿਚ 1 ਅਗਸਤ ਤੋਂ ਚੱਲ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦਾ ਆਖਰੀ ਸਮਾਗਮ ਅੱਜ ਸ਼ਾਮ 3 ਵਜੇ ਤੋਂ ਦੇਰ ਰਾਤ ਤੱਕ ਸ਼ਰਧਾ ਉਤਸ਼ਾਹ ਸਹਿਤ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸਜਾਇਆ ਗਿਆ। ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ’ਤੇ ਸਜੇ ਇਸ ਜੀਵਨ ਜੁਗਤਿ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਗੁਣਨਿਧ ਸਿੰਘ ਤੰਤੀ ਸਾਜ਼ਾਂ ਵਾਲੇ, ਡਾਕਟਰ ਤਜਿੰਦਰ ਸਿੰਘ ਜੀ ਪ੍ਰੋ: ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਭਾਈ ਦਵਿੰਦਰ ਸਿੰਘ ਸੁਹਾਣਾ ਵਾਲਿਆਂ, ਭਾਈ ਦਵਿੰਦਰ ਸਿੰਘ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਬੀਬੀ ਪਰਮਜੀਤ ਕੌਰ ਪੰਮਾ ਭੈਣਜੀ ਦੀ ਅਗਵਾਈ ਹੇਠ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ ਕੀਤੇ ਜਾਣ ਤੇ ਬਾਲ ਫੁਲਵਾੜੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਬੱਚਿਆਂ ਦੇ ਕੀਰਤਨੀ ਜਥੇ ਸਮੇਤ ਹੋਰ ਜਥਿਆਂ ਤੇ ਕਥਾਵਾਚਕਾਂ ਨੇ ਕਥਾ ਕੀਰਤਨ ਦੀ ਅੰਮ੍ਰਿਤਮਈ ਵਰਖਾ ਕਰਕੇ ਕਲਯੁੱਗੀ ਜੀਵਾਂ ਦੇ ਤਪਦੇ ਹਿਰਦਿਆਂ ਨੂੰ ਠਾਰਿਆ।

ਅਜੀਤ ਡੈਸਕ 12-09-2026
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਗਰੀ ਵਿਚ 1 ਅਗਸਤ ਤੋਂ ਚੱਲ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦਾ ਆਖਰੀ ਸਮਾਗਮ ਅੱਜ ਸ਼ਾਮ 3 ਵਜੇ ਤੋਂ ਦੇਰ ਰਾਤ ਤੱਕ ਸ਼ਰਧਾ ਉਤਸ਼ਾਹ ਸਹਿਤ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸਜਾਇਆ ਗਿਆ। ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ’ਤੇ ਸਜੇ ਇਸ ਜੀਵਨ ਜੁਗਤਿ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਗੁਣਨਿਧ ਸਿੰਘ ਤੰਤੀ ਸਾਜ਼ਾਂ ਵਾਲੇ, ਡਾਕਟਰ ਤਜਿੰਦਰ ਸਿੰਘ ਜੀ ਪ੍ਰੋ: ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਭਾਈ ਦਵਿੰਦਰ ਸਿੰਘ ਸੁਹਾਣਾ ਵਾਲਿਆਂ, ਭਾਈ ਦਵਿੰਦਰ ਸਿੰਘ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਬੀਬੀ ਪਰਮਜੀਤ ਕੌਰ ਪੰਮਾ ਭੈਣਜੀ ਦੀ ਅਗਵਾਈ ਹੇਠ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ ਕੀਤੇ ਜਾਣ ਤੇ ਬਾਲ ਫੁਲਵਾੜੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਬੱਚਿਆਂ ਦੇ ਕੀਰਤਨੀ ਜਥੇ ਸਮੇਤ ਹੋਰ ਜਥਿਆਂ ਤੇ ਕਥਾਵਾਚਕਾਂ ਨੇ ਕਥਾ ਕੀਰਤਨ ਦੀ ਅੰਮ੍ਰਿਤਮਈ ਵਰਖਾ ਕਰਕੇ ਕਲਯੁੱਗੀ ਜੀਵਾਂ ਦੇ ਤਪਦੇ ਹਿਰਦਿਆਂ ਨੂੰ ਠਾਰਿਆ। ਇਸ ਮੌਕੇ ਸਿੰਘ ਸਾਹਿਬ ਤੇ ਕੀਰਤਨੀ ਜਥਿਆਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਸਿੱਖ ਵਿਦਵਾਨ ਭਾਈ ਦਵਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੀੇ ਸੁੰਦਰ ਦੀਪਮਾਲਾ ਕੀਤੀ ਗਈ। ਰਾਤ 11 ਵਜੇ ਤੱਕ ਸਜਾਏ ਗਏ ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਅਜੈਬ ਸਿੰਘ ਅਭਿਆਸੀ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਗਿਆਨੀ ਸੁਰਜੀਤ ਸਿੰਘ ਸਭਰਾਅ ਮੁੱਖ ਗ੍ਰੰਥੀ ਅਤੇ ਸਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ਼ਹੀਦ, ਭਾਈ ਸਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ ਡੀਈਸੀ ਫੈਨ, ਜਗਜੀਤ ਸਿੰਘ ਖ਼ਾਲਸਾ, ਜਸਬੀਰ ਸਿੰਘ ਅਰੋੜਾ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਸੰਤ ਅਮਨਦੀਪ ਸਿੰਘ, ਭਾਈ ਕ੍ਰਿਸ਼ਨ ਸਿੰਘ ਸੰਤਨ ਕੀ ਕੁਟੀਆ ਵਾਲੇ, ਭੁਪਿੰਦਰ ਸਿੰਘ, ਰਵਿੰਦਰ ਸਿੰਘ ਵਿੱਕੀ, ਭਾਈ ਅੰਮ੍ਰਿਤਪਾਲ ਸਿੰਘ, ਜਗਦੀਸ਼ ਸਿੰਘ ਬਾਰਦਾਨੇ ਵਾਲੇ, ਜਗਦੀਸ਼ ਸਿੰਘ ਵਾਲੀਆ ਜਵਾਹਰ ਲਾਲ ਸਿੰਘ , ਗੁਰਬਖਸ਼ ਸਿੰਘ ਬੱਗਾ, ਜੋਗਿੰਦਰ ਸਿੰਘ ਟੰਡਨ, ਇੰਜ. ਦਰਸ਼ਨ ਸਿੰਘ ਚਾਨੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੁਲਤਾਨਵਿੰਡ ਅਪਰ ਦੁਆਬ ਨਹਿਰ ਕੰਢੇ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸਟ੍ਰੀਟ ਲਾਈਟਾਂ ਬੰਦ ਅਗਲੀ ਖ਼ਬਰ ਇਮਰਾਨ ਖ਼ਾਨ ਇਸ ਸਾਲ ’ਚ ਹੋ ਸਕਦੇ ਰਿਹਾਅ-ਬ੍ਰਿਗੇਡੀਅਰ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।