ਪੰਜਾਬ ਦੀ ਜਨਤਾ ਅਕਾਲੀ ਦਲ-ਭਾਜਪਾ ਗੱਠਜੋੜ ਚਾਹੁੰਦੀ ਹੈ ਤੇ ਜੇਕਰ ਹੁੰਦਾ ਹੈ ਤਾਂ ਪੰਜਾਬ ਲਈ ਬਿਹਤਰ ਹੋਵੇਗਾ – ਬਲਵਿੰਦਰ ਸਿੰਘ ਭੂੰਦੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੀਨੀਅਰ ਅਕਾਲੀ ਆਗੂ
ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਸ: ਬਲਵਿੰਦਰ ਸਿੰਘ ਭੂੰਦੜ ਅੱਜ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਭੂੰਦੜ ਨੇ ਕਿਹਾ ਕਿ ਮੈਂ ਅੱਜ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਸਨਮੁੱਖ ਪੰਜਾਬ ਦੇ ਭਲੇ ਅਤੇ ਦੁਨੀਆਂ ਵਿਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ ਹੈ।
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਨਿਰਮਲ ਸਟੂਡੀਓ
13-09-2026