13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪ੍ਰਾਈਵੇਟ ਮਿੱਲ ਦੇ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਪ੍ਰਬੰਧਕਾਂ ਖ਼ਿਲਾਫ਼ ਰੋਸ ਧਰਨਾ

ਛੇਹਰਟਾ, 12 ਸਤੰਬਰ (ਪੱਤਰ ਪ੍ਰੇਰਕ)- ਥਾਣਾ ਛੇਹਰਟਾ ਅਧੀਨ ਆਉਂਦੀ ਇਕ ਪ੍ਰਾਈਵੇਟ ਫੈਕਟਰੀ ਦੇ ਵਿਚ ਕੰਮ ਕਰ ਰਹੇ ਸੈਂਕੜੇ ਮਜ਼ਦੂਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਕਰੀਬਨ ਤਿੰਨ ਘੰਟੇ ਧਰਨਾ ਪ੍ਰਦਰਸ਼ਨ ਕਰਦਿਆਂ ਫੈਕਟਰੀ ਮਾਲਕਾਂ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਸ਼ਮਸ਼ੇਰ ਸਿੰਘ, ਨਵਪ੍ਰੀਤ ਸਿੰਘ,ਅਨਮੋਲ ਸਿੰਘ, ਗਗਨਦੀਪ ਸਿੰਘ ਆਦਿ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਫੈਕਟਰੀ ਦੇ ਅੰਦਰ ਲਗਪਗ 1200 ਦੇ ਕਰੀਬ ਮਜ਼ਦੂਰ ਕੰਮ ਕਰਦੇ ਹਨ ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਕਵਾਰੀਆਂ ਤੇ ਵਿਆਹੀਆਂ ਔਰਤਾਂ ਸ਼ਾਮਿਲ ਹਨ।

ਅਜੀਤ ਡੈਸਕ 13-09-2026
ਛੇਹਰਟਾ, 12 ਸਤੰਬਰ (ਪੱਤਰ ਪ੍ਰੇਰਕ)- ਥਾਣਾ ਛੇਹਰਟਾ ਅਧੀਨ ਆਉਂਦੀ ਇਕ ਪ੍ਰਾਈਵੇਟ ਫੈਕਟਰੀ ਦੇ ਵਿਚ ਕੰਮ ਕਰ ਰਹੇ ਸੈਂਕੜੇ ਮਜ਼ਦੂਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਕਰੀਬਨ ਤਿੰਨ ਘੰਟੇ ਧਰਨਾ ਪ੍ਰਦਰਸ਼ਨ ਕਰਦਿਆਂ ਫੈਕਟਰੀ ਮਾਲਕਾਂ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਧਾਨ ਸ਼ਮਸ਼ੇਰ ਸਿੰਘ, ਨਵਪ੍ਰੀਤ ਸਿੰਘ,ਅਨਮੋਲ ਸਿੰਘ, ਗਗਨਦੀਪ ਸਿੰਘ ਆਦਿ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਫੈਕਟਰੀ ਦੇ ਅੰਦਰ ਲਗਪਗ 1200 ਦੇ ਕਰੀਬ ਮਜ਼ਦੂਰ ਕੰਮ ਕਰਦੇ ਹਨ ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਕਵਾਰੀਆਂ ਤੇ ਵਿਆਹੀਆਂ ਔਰਤਾਂ ਸ਼ਾਮਿਲ ਹਨ। ਜਿਨਾਂ ਨੂੰ ਮਿਹਨਤਾਨਾ 518 ਰੁਪਏ ਦੇ ਹਿਸਾਬ ਨਾਲ ਪੈਸੇ ਦਿੱਤੇ ਜਾਂਦੇ ਹਨ, ਜਿਸ ਤੋਂ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲਦਾ ਹੈ ਅਤੇ ਜੇਕਰ ਫੈਕਟਰੀ ਮੈਨੇਜਮੈਂਟ ਨਵੇਂ ਵਰਕਰਾਂ ਨੂੰ ਕੰਮ ਤੇ ਰੱਖਦਾ ਹੈ ਜਿਨ੍ਹਾਂ ਨੂੰ ਕੰਮ ਪ੍ਰਤੀ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ ਉਨ੍ਹਾਂ ਨੂੰ ਵੀ 10 12 ਸਾਲ ਦਾ ਤਜਰਬਾ ਰੱਖਣ ਰੱਖਣ ਵਾਲੇ ਮਜ਼ਦੂਰਾਂ ਦੇ ਮੁਕਾਬਲੇ ਮਿਹਨਤਾਨਾ ਦਿੱਤਾ ਜਾਂਦਾ ਹੈ। ਜਿਸ ਕਾਰਨ ਪਿਛਲੇ ਲੰਮੇ ਸਮੇਂ ਤੋਂ ਕੱਚੇ ਮਜ਼ਦੂਰਾਂ ਨੂੰ ਪੱਕਾ ਨਹੀਂ ਕੀਤਾ ਗਿਆ ਜਦੋਂ ਵੀ ਜੂਨੀਅਨ ਨੂੰ ਆਪਣੀਆਂ ਮੰਗਾਂ ਸੰਬੰਧੀ ਗੱਲ ਕੀਤੀ ਜਾਂਦੀ ਹੈ ਤਾਂ ਉਸ ਵਲੋਂ ਟਾਲ ਮਟੋਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੇ ਉੱਪਰ ਘੱਟ ਪੈਸਿਆਂ ਵਿਚ ਕੰਮ ਦਾ ਵਾਧੂ ਬੋਝ ਪਾਇਆ ਜਾਂਦਾ ਹੈ, ਜਿਸ ਨੂੰ ਲੈ ਕੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ! ਧਰਨੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਛੇਹਰਟਾ ਦੇ ਮੁਖੀ ਵੀ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ। ਇਸ ਮੌਕੇ ਫੈਕਟਰੀ ਮੈਨੇਜਮੈਂਟ ਪਲਾਂਟ ਹੈੱਡ ਵਲੋਂ ਧਰਨਾਕਾਰੀਆਂ ਦੇ ਮੁੱਖ ਆਗੂਆਂ ਨਾਲ ਮੰਗਾਂ ਉੱਪਰ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਲੋਂ ਇਨ੍ਹਾਂ ਮੰਗਾਂ ਨੂੰ ਲੈ ਕੇ ਇਕ ਮਹੀਨੇ ਦਾ ਸਮਾਂ ਮੰਗਿਆ ਗਿਆ ਤੇ ਵਿਸ਼ਵਾਸ ਦਵਾਇਆ ਗਿਆ ਕਿ ਇਸ ਵਿਸ਼ੇ ’ਤੇ ਕੋਈ ਸਾਰਥਕ ਹੱਲ ਕੱਢਿਆ ਜਾਵੇਗਾ। ਇਸ ਉਪਰੰਤ ਧਰਨਾ ਖਤਮ ਕੀਤਾ ਗਿਆ
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਹੰਗਾਮੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।