15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਰਣਜੀਤ ਐਵੀਨਿਊ ਦੇ ਇਲਾਕਿਆਂ ’ਚ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਦੌਰਾਨ ਫੁੱਲਾਂ ਦੇ ਸਟਾਲ ਹਟਾਏ

ਅੰਮ੍ਰਿਤਸਰ, 14 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਨਿਗਮ ਵਲੋਂ ਅੱਜ ਰਣਜੀਤ ਐਵੇਨਿਊ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮੁੱਖ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ’ਤੇ ਕਬਜ਼ਾ ਕਰਨ ਵਾਲੇ ਫੁੱਲ ਵਿਕਰੇਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣਾ, ਪੈਦਲ ਯਾਤਰੀਆਂ ਲਈ ਫੁੱਟਪਾਥ ਖਾਲੀ ਕਰਵਾਉਣਾ ਅਤੇ ਰਣਜੀਤ ਐਵੇਨਿਊ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੜਕਾਂ ਅਤੇ ਫੁੱਟਪਾਥਾਂ ਨੂੰ ਨਾਜਾਇਜ਼ ਵਪਾਰਕ ਕਬਜ਼ਿਆਂ ਤੋਂ ਮੁਕਤ ਰੱਖਣਾ ਸੀ।

ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਨਿਗਮ ਵਲੋਂ ਅੱਜ ਰਣਜੀਤ ਐਵੇਨਿਊ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮੁੱਖ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ’ਤੇ ਕਬਜ਼ਾ ਕਰਨ ਵਾਲੇ ਫੁੱਲ ਵਿਕਰੇਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣਾ, ਪੈਦਲ ਯਾਤਰੀਆਂ ਲਈ ਫੁੱਟਪਾਥ ਖਾਲੀ ਕਰਵਾਉਣਾ ਅਤੇ ਰਣਜੀਤ ਐਵੇਨਿਊ ਤੇ ਆਸ-ਪਾਸ ਦੇ ਇਲਾਕਿਆਂ ਦੀਆਂ ਸੜਕਾਂ ਅਤੇ ਫੁੱਟਪਾਥਾਂ ਨੂੰ ਨਾਜਾਇਜ਼ ਵਪਾਰਕ ਕਬਜ਼ਿਆਂ ਤੋਂ ਮੁਕਤ ਰੱਖਣਾ ਸੀ। ਮੁਹਿੰਮ ਦੌਰਾਨ ਨਿਗਮ ਦੀਆਂ ਟੀਮਾਂ ਵਲੋਂ ਸੜਕਾਂ ਅਤੇ ਫੁੱਟਪਾਥਾਂ ’ਤੇ ਲਗਾਏ ਗਏ ਨਾਜਾਇਜ਼ ਫੁੱਲਾਂ ਦੇ ਸਟਾਲ, ਫੁੱਲਾਂ ਦੀਆਂ ਟੋਕਰੀਆਂ, ਡਿਸਪਲੇ ਸਮੱਗਰੀ ਅਤੇ ਹੋਰ ਸਾਮਾਨ ਹਟਾਇਆ ਗਿਆ। ਇਨ੍ਹਾਂ ਕਬਜ਼ਿਆਂ ਕਾਰਨ ਪੈਦਲ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਰਣਜੀਤ ਐਵੇਨਿਊ ਇਲਾਕੇ ਵਿਚ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਸੀ। ਇਹ ਕਾਰਵਾਈ ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ।
ਪਿਛਲੀ ਖ਼ਬਰ ‘ ਕਾਲਾ-ਆਜ਼ਾਰ ’ਤੇ ਜਿੱਤ : ਖਾਤਮੇ ਵੱਲ ਭਾਰਤ ਦੀ ਸ਼ਾਨਦਾਰ ਯਾਤਰਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਪੰਜਾਬ ’ਵਰਸਿਟੀ ਵਲੋਂ ਸਿਲੇਬਸ ’ਚੋਂ ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਜਥੇਦਾਰ 96 ਕਰੋੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।