16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡੀ. ਏ. ਵੀ. ਕਾਲਜ ਵਲੋਂ ਐਕਸਲਰੇਟਰ/ਇਨਕਿਊਬੇਸ਼ਨ ਆਪਰਚਨਿਟੀਜ਼ ਬਾਰੇ ਭਾਸ਼ਣ

ਅੰਮ੍ਰਿਤਸਰ, 15 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

ਅਜੀਤ ਡੈਸਕ 16-09-2026
ਅੰਮ੍ਰਿਤਸਰ, 15 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ, ਅੰਮ੍ਰਿਤਸਰ ਦੀ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਵਲੋਂ ਐਕਸਲਰੇਟਰ/ਇਨਕਿਊਬੇਸ਼ਨ ਮੌਕਿਆਂ ਬਾਰੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਸਮਾਗਮ ਦਾ ਉਦਘਾਟਨ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕੀਤਾ। ਡਾ. ਗੁਪਤਾ ਨੇ ਕਿਹਾ ਕਿ ਆਈ ਆਈ ਸੀ ਦਾ ਉਦੇਸ਼ ਵਿਦਿਆਰਥੀਆਂ ਵਿਚ ਨਵੀਨਤਾ, ਉੱਦਮਤਾ ਅਤੇ ਖੋਜ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਟਾਰਟਅੱਪ ਅਤੇ ਇਨਕਿਊਬੇਸ਼ਨ ਦੇ ਖੇਤਰਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪੀ.ਐਨ.ਬੀ ਦੇ ਸੀ.ਏ.ਸੀ ਮੁਖੀ ਅਤੇ ਚੀਫ਼ ਮੈਨੇਜਰ ਮਾਨਸਵੀ ਸ਼ਰਮਾ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਕਸਲਰੇਟਰ ਪ੍ਰੋਗਰਾਮਾਂ, ਇਨਕਿਊਬੇਸ਼ਨ ਅਤੇ ਸਟਾਰਟਅੱਪ ਫੰਡਿੰਗ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ‘ਪ੍ਰਧਾਨ ਮੰਤਰੀ ਮੁਦਰਾ ਯੋਜਨਾ’ ਤਹਿਤ ਛੋਟੇ ਉੱਦਮੀਆਂ, ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਅਤੇ ਨਵੀਨਤਾਕਾਰੀ ਸਟਾਰਟਅੱਪਸ ਲਈ ਉਪਲਬਧ ਕਰਜ਼ੇ ਦੀਆਂ ਸਹੂਲਤਾਂ, ਵੱਖ-ਵੱਖ ਸ਼੍ਰੇਣੀਆਂ ਅਤੇ ਅਰਜ਼ੀ ਪ੍ਰਕਿਰਿਆਵਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਹੀ ਅਗਵਾਈ ਅਤੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਨਾਲ, ਵਿਦਿਆਰਥੀ ਆਪਣੇ ਨਵੀਨਤਾਕਾਰੀ ਵਿਚਾਰਾਂ ਨੂੰ ਸਫਲ ਕਾਰੋਬਾਰਾਂ ‘ਚ ਬਦਲ ਸਕਦੇ ਹਨ। ਇਸ ਸਮਾਗਮ ‘ਚ ਆਈ ਆਈ ਸੀ ਕਨਵੀਨਰ ਡਾ. ਮਨਪ੍ਰੀਤ ਕੌਰ, ਪ੍ਰੋਫੈਸਰ ਬਲਰਾਮ ਸਿੰਘ ਯਾਦਵ ਅਤੇ ਡਾ. ਨਵਦੀਪ ਕੌਰ ਕਲਸੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਆਈ. ਆਈ. ਸੀ. ਮੈਂਬਰਾਂ ਨੇ ਇਸ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਸਮਾਗਮ ਦੀ ਸਮਾਪਤੀ ਮੁੱਖ ਬੁਲਾਰੇ ਅਤੇ ਹਾਜ਼ਰ ਮਹਿਮਾਨਾਂ ਦੇ ਧੰਨਵਾਦ ਨਾਲ ਹੋਈ।
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਅੰਮ੍ਰਿਤਸਰ-ਕੋਲਕਾਤਾ ਅਤੇ ਅੰਮ੍ਰਿਤਸਰ-ਬਰੌਨੀ ਵਿਚਕਾਰ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਟਰੇਨਾਂ ਚਲਾਉਣ... ਅਗਲੀ ਖ਼ਬਰ ਹੁਣ ਸੰਘੀ ਸੰਵਿਧਾਨਕ ਅਦਾਲਤ ਸੁਣੇਗੀ ਇਮਰਾਨ ਖ਼ਾਨ ਦੇ ਹਸਪਤਾਲ ਤਬਾਦਲੇ ਦਾ ਕੇਸ ਸੁਪਰੀਮ ਕੋਰਟ ਤੋਂ ਰਿਕਾਰਡ ਤਬਦੀਲ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।