16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰੋਟਰੀ ਕਲੱਬ ਆਸਥਾ ਨੇ ਕਰਵਾਇਆ ਦੋ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ

ਅੰਮ੍ਰਿਤਸਰ, 14 ਸਤੰਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਆਸਥਾ ਅੰਮ੍ਰਿਤਸਰ ਵਲੋਂ ਸਮਾਜ ਸੇਵਾ ਲਈ ਚਲਾਏ ਜਾ ਰਹੇ ਆਪਣੇ ਸੇਵਨ ਫੋਕਸ ਏਰੀਆ ਪ੍ਰੋਜੈਕਟ ਤਹਿਤ ਦੋ ਲੋੜਵੰਦ ਮਰੀਜ਼ਾਂ ਰਾਜ ਰਾਣੀ ਅਤੇ ਓਲਡ ਏਜ ਹੋਮ ਦੇ ਸ਼ੰਭੂ ਨਾਥ ਦੀਆਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਨਿਰਮਲਜੋਤ ਆਈ ਹਸਪਤਾਲ ਦੇ ਸਰਜਨ ਡਾ: ਭੁਪਿੰਦਰ ਸਿੰਘ ਅਤੇ ਡਾ: ਹਰਮਨਦੀਪ ਸਿੰਘ ਦੀ ਅਗਵਾਈ ‘ਚ ਕਰਵਾਇਆ ਗਿਆ। ਕਲੱਬ ਦੇ ਬੁਲਾਰੇ ਤੇ ਸਾਬਕਾ ਪ੍ਰਧਾਨ ਅਸ਼ਵਨੀ ਅਵਸਥੀ, ਪ੍ਰੋਜੈਕਟ ਚੇਅਰਮੈਨ ਪਰਮਜੀਤ ਸਿੰਘ ਅਤੇ ਸਾਬਕਾ ਪ੍ਰਧਾਨ ਡਾ: ਗਗਨਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਉਕਤ ਕੈਂਪ ‘ਚ ਦੋਵਾਂ ਮਰੀਜ਼ਾਂ ਦੀਆਂ ਅੱਖਾਂ ਦਾ ਆਪ੍ਰੇਸ਼ਨ ਕਰਨ ਤੋਂ ਬਾਅਦ ਜ਼ਰੂਰੀ ਆਈ ਡਰਾਪ ਅਤੇ ਦਵਾਈਆਂ ਦੇ ਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।

ਅਜੀਤ ਡੈਸਕ 16-09-2026
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਆਸਥਾ ਅੰਮ੍ਰਿਤਸਰ ਵਲੋਂ ਸਮਾਜ ਸੇਵਾ ਲਈ ਚਲਾਏ ਜਾ ਰਹੇ ਆਪਣੇ ਸੇਵਨ ਫੋਕਸ ਏਰੀਆ ਪ੍ਰੋਜੈਕਟ ਤਹਿਤ ਦੋ ਲੋੜਵੰਦ ਮਰੀਜ਼ਾਂ ਰਾਜ ਰਾਣੀ ਅਤੇ ਓਲਡ ਏਜ ਹੋਮ ਦੇ ਸ਼ੰਭੂ ਨਾਥ ਦੀਆਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਨਿਰਮਲਜੋਤ ਆਈ ਹਸਪਤਾਲ ਦੇ ਸਰਜਨ ਡਾ: ਭੁਪਿੰਦਰ ਸਿੰਘ ਅਤੇ ਡਾ: ਹਰਮਨਦੀਪ ਸਿੰਘ ਦੀ ਅਗਵਾਈ ‘ਚ ਕਰਵਾਇਆ ਗਿਆ। ਕਲੱਬ ਦੇ ਬੁਲਾਰੇ ਤੇ ਸਾਬਕਾ ਪ੍ਰਧਾਨ ਅਸ਼ਵਨੀ ਅਵਸਥੀ, ਪ੍ਰੋਜੈਕਟ ਚੇਅਰਮੈਨ ਪਰਮਜੀਤ ਸਿੰਘ ਅਤੇ ਸਾਬਕਾ ਪ੍ਰਧਾਨ ਡਾ: ਗਗਨਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਉਕਤ ਕੈਂਪ ‘ਚ ਦੋਵਾਂ ਮਰੀਜ਼ਾਂ ਦੀਆਂ ਅੱਖਾਂ ਦਾ ਆਪ੍ਰੇਸ਼ਨ ਕਰਨ ਤੋਂ ਬਾਅਦ ਜ਼ਰੂਰੀ ਆਈ ਡਰਾਪ ਅਤੇ ਦਵਾਈਆਂ ਦੇ ਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਅਸ਼ਵਨੀ ਅਵਸਥੀ ਨੇ ਦੱਸਿਆ ਕਿ ਕਲੱਬ ਦੇ ਪ੍ਰਧਾਨ ਇੰਜ: ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਲੰਬੇ ਸਮੇਂ ਤੋਂ ਸੇਵਨ ਫੋਕਸ ਏਰੀਆ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਮਰੀਜ਼ ਰਾਜ ਰਾਣੀ ਅਤੇ ਸ਼ੰਭੂ ਨਾਥ ਦੀ ਕਲੱਬ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਨੇ ਵੈਰੀਫਿਕੇਸ਼ਨ ਕੀਤੀ ਅਤੇ ਕਲੱਬ ਦੇ ਸਾਬਕਾ ਪ੍ਰਧਾਨ ਡਾ: ਗਗਨਦੀਪ ਸਿੰਘ ਨੇ ਆਪ੍ਰੇਸ਼ਨ ਦਾ ਖਰਚਾ ਸਪਾਂਸਰ ਕੀਤਾ। ਇਸ ਮੌਕੇ ‘ਤੇ ਸਕੱਤਰ ਸਰਬਜੀਤ ਸਿੰਘ, ਸਾਬਕਾ ਪ੍ਰਧਾਨ ਜਤਿੰਦਰ ਸਿੰਘ ਪੱਪੂ, ਪ੍ਰਿੰਸੀਪਲ ਸ਼ਰਨਜੀਤ ਕੌਰ, ਗੁਰਮੀਤ ਸਿੰਘ ਹੀਰਾ ਅਤੇ ਪਰਮਜੀਤ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਛੁਡਾਊ ਯਾਤਰਾ 23 ਨੂੰ ਅੰਮ੍ਰਿਤਸਰ ਪਹੁੰਚੇਗੀ – ਸਲਿਲ ਕਪੂਰ ਅਗਲੀ ਖ਼ਬਰ 2025-26 ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਕੈਨੇਡਾ ਅਤੇ ਨਿਊਜ਼ੀਲੈਂਡ ਜਾਣ ਦਾ ਸੁਨਹਿਰੀ ਮੌਕਾ - ਗੈਵੀ ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।