20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡਲਿਵਰੀ ਬੁਆਏ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ-ਮੁੱਖ ਮੁਲਜ਼ਮ ਗ੍ਰਿਫਤਾਰ ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਕੀਤਾ ਸੀ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)-ਥਾਣਾ ਇਸਲਾਮਾਬਾਦ ਦੇ ਖੇਤਰ ਕੋਟ ਖਾਲਸਾ ’ਚ ਡਿਲੀਵਰੀ ਬੁਆਏ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਅਤੇ ਇਸ ਲਈ ਮੁੱਖ ਮੁਲ਼ਜਮ ਤੇ ਕਤਲ ਦੇ ਸਾਜਿਸ਼ ਕਰਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਕਿ ਬਾਕੀ ਹੋਰ ਮੁਲਜ਼ਮਾਂ ਦੀ ਭਾਲ ਜ਼ਾਰੀ ਹੈ।

ਡਲਿਵਰੀ ਬੁਆਏ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਡੀ.ਸੀ.ਪੀ. (ਆਪ੍ਰੇਸ਼ਨ) ਜੁਗਰਾਜ ਸਿੰਘ ਕਲੇਰ ਅਤੇ ਗ੍ਰਿਫਤਾਰ ਕੀਤਾ ਮੁਲਜ਼ਮ ਥਾਣਾ ਇਸਲਾਮਾਬਾਦ ਦੀ ਪੁਲਿਸ ਪਾਰਟੀ ਨਾਲ। ਤਸਵੀਰ : ਹਰਜੀਤ ਸਿੰਘ 20-09-2026
ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)-ਥਾਣਾ ਇਸਲਾਮਾਬਾਦ ਦੇ ਖੇਤਰ ਕੋਟ ਖਾਲਸਾ ’ਚ ਡਿਲੀਵਰੀ ਬੁਆਏ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਅਤੇ ਇਸ ਲਈ ਮੁੱਖ ਮੁਲ਼ਜਮ ਤੇ ਕਤਲ ਦੇ ਸਾਜਿਸ਼ ਕਰਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਕਿ ਬਾਕੀ ਹੋਰ ਮੁਲਜ਼ਮਾਂ ਦੀ ਭਾਲ ਜ਼ਾਰੀ ਹੈ। ਇਹ ਪ੍ਰਗਟਾਵਾ ਅੱਜ ਇਥੇ ਸ਼ਾਮ ਵੇਲੇ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮੇਲਨ ’ਚ ਡੀ.ਸੀ.ਪੀ. (ਆਪਰੇਸ਼ਨ) ਜੁਗਰਾਜ ਸਿੰਘ ਕਲੇਰ ਨੇ ਕਰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਦੀ ਸ਼ਨਾਖਤ ਅਕਾਸ਼ਦੀਪ ਸਿੰਘ ਉਰਫ਼ ਅਭਿ (22) ਵਾਸੀ ਕੋਟ ਖਾਲਸਾ ਵਜੋਂ ਹੋਈ ਹੈ। ਫੜਿਆ ਗਿਆ ਮੁਲਜ਼ਮ ਜਿਥੇ ਕਤਲ ਦਾ ਸਾਜਿਸ-ਕਰਤਾ ਉਥੇ ਇਸ ਲਈ ਰੈੱਕੀ ਵੀ ਇਸ ਨੇ ਕੀਤੀ ਸੀ। ਇਸਦੇ ਖਿਲਾਫ਼ ਪਹਿਲਾਂ ਵੀ ਅੰਮ੍ਰਿਤਸਰ ਸ਼ਹਿਰੀ ਤੇ ਦਿਹਾਤੀ ਵਿੱਖੇ ਲੜਾਈ ਝਗੜੇ ਤੇ ਅਸਲ੍ਹਾ ਐਕਟ ਦੇ 4 ਮੁਕੱਦਮੇ ਦਰਜ਼ ਹਨ। ਉਹ ਇਸੇ ਸਾਲ ਮਈ ਮਹੀਨੇ ’ਚ ਹੀ ਕੇਂਦਰੀ ਜੇਲ੍ਹ ਫਤਾਹਪੁਰ ਤੋਂ ਜਮਾਨਤ ’ਤੇ ਰਿਹਾਅ ਹੋ ਕੇ ਬਾਹਰ ਆਇਅ ਸੀ। ਉਨ੍ਹਾਂ ਦੱਸਿਆ ਕਿ ਡਿਲੀਵਰੀ ਬੁਆਏ ਦਾ ਕੰਮ ਕਰਦੇ 24 ਸਾਲਾ ਨੌਜਵਾਨ ਸਾਹਿਲਪ੍ਰੀਤ ਸਿੰਘ ਉਰਫ਼ ਡਮੈਲ ਦਾ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਕੋਟ ਖਾਲਸਾ ਕਬੀਰ ਪਾਰਕ ਨੇੜੇ ਵਾਪਰੀ ਸੀ। ਜਿਸ ਸੰਬੰਧੀ ਮ੍ਰਿਤਕ ਦੇ ਪਿਤਾ ਮੁਖਤਿਆਰ ਸਿੰਘ ਰਾਤ ਸਮੇਂ ਕਰੀਬ 10 ਵਜੇ ਉਸ ਦਾ ਲੜਕਾ ਸਾਹਿਲਪ੍ਰੀਤ ਸਿੰਘ ਘਰ ਦੇ ਬਾਹਰ ਸੈਰ ਕਰ ਰਹੇ ਸੀ ਤਾਂ ਉਸੇ ਵਕਤ ਗੋਲੀ ਚੱਲਣ ਦੀ ਅਵਾਜ਼ ਸੁਣਾਈ ਦਿੱਤੀ ਤਾਂ ਉਸਦਾ ਲੜਕਾ ਸਾਹਿਲਪ੍ਰੀਤ ਸਿੰਘ ਸੜਕ ’ਤੇ ਡਿੱਗ ਪਿਆ ਜਿਸਦੀ ਛਾਤੀ ਵਿਚੋਂ ਖੂਨ ਨਿਕਲ ਰਿਹਾ ਸੀ। ਲੜਕੇ ਨੂੰ ਤੁਰੰਤ ਅਮਨਦੀਪ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਦੂਜੇ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜਿਨ੍ਹਾਂ ਦੀ ਭਾਲ ’ਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਏ.ਸੀ.ਪੀ. ਦੱਖਣੀ ਪ੍ਰੀਤਇੰਦਰ ਸਿੰਘ ਤੇ ਥਾਣਾ ਇਸਲਾਮਾਬਾਦ ਦੀ ਪੁਲਿਸ ਪਾਰਟੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਜਗਰਾਉਂ ਦੇ ਵਾਰਡ ਦਾ ਨਵੀਂਨੀਕਰਨ, ਵਿਧਾਇਕਾ ਬੀਬੀ ਮਾਣੂੰਕੇ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਨਿਹੰਗ ਸਿੰਘਾਂ ਦੀ ਲੜਾਈ ਹਟਾਉਣ ਲਈ ਮਹਿਲਾ ਐੱਸ.ਐੱਚ.ਓ. ਦੀ ਦਲੇਰੀ ਦੀ ਚਰਚਾ ਬਾਕੀ ਪੁਲਿਸ ਮੁਲਾਜ਼ਮ ਦੇਖਦੇ ਰਹੇ : ਹੁਣ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।