21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਮੈਰਿਟ ਪੁਜੀਸ਼ਨਾਂ

ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਐਸ.

ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ.ਐਸ.ਸੀ. (ਮੈਡੀਕਲ/ਨਾਨ-ਮੈਡੀਕਲ) ਸਮੈਸਟਰ ਚਾਰ ਦੀਆਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਡੀ.ਏ.ਵੀ. ਕਾਲਜ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਸੰਸਥਾ ਦਾ ਮਾਣ ਵਧਾਇਆ ਹੈ। ਕਾਲਜ ਦੇ ਚਾਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਉੱਚ ਸਥਾਨ ਪ੍ਰਾਪਤ ਕੀਤੇ। ਯੁਵਰਾਜ ਸਿੰਘ (ਨਾਨ-ਮੈਡੀਕਲ) ਨੇ 8.73 ਐੱਸ. ਜੀ. ਪੀ. ਏ. ਨਾਲ ਪਹਿਲਾ ਸਥਾਨ, ਕਿਰਨਦੀਪ ਕੌਰ (ਮੈਡੀਕਲ) ਨੇ 8.43 ਐਸ. ਜੀ. ਪੀ. ਏ. ਨਾਲ ਚੌਥਾ ਸਥਾਨ, ਇਕਬਾਲ ਸਿੰਘ (ਨਾਨ-ਮੈਡੀਕਲ) ਨੇ 8.40 ਐੱਸ. ਜੀ. ਪੀ. ਏ. ਨਾਲ ਪੰਜਵਾਂ ਸਥਾਨ ਅਤੇ ਆਭਾ ਸ਼ਰਮਾ (ਨਾਨ-ਮੈਡੀਕਲ) ਨੇ 8.26 ਐੱਸ ਜੀ ਪੀ ਏ ਨਾਲ 11ਵਾਂ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹਾਜ਼ਰ ਅਧਿਆਪਕਾਂ ’ਚ ਡਾ. ਰਜਨੀ ਬਾਲਾ, ਪ੍ਰੋ. ਮੀਨੂ ਅਗਰਵਾਲ, ਡਾ. ਸਮੀਰ ਕਾਲੀਆ, ਡਾ. ਰਵੀ ਸ਼ਰਮਾ, ਡਾ. ਨੀਰਜ ਗੁਪਤਾ, ਪ੍ਰੋ. ਰਾਜਦਵਿੰਦਰ ਕੌਰ, ਪ੍ਰੋ. ਅਮਨਜੋਤ ਕੌਰ, ਪ੍ਰੋ. ਨਿਹਿਤਾ, ਡਾ. ਮੁਨੀਸ਼ ਗੁਪਤਾ ਅਤੇ ਪ੍ਰੋ. ਪੂਨਮ ਕੁਮਾਰੀ ਸ਼ਾਮਿਲ ਸਨ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਜਲਾਲਾਬਾਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ (ਪੰਜਾਬ) ਦੀ ਮੀਟਿੰਗ ਪਿੰਡ ਅਵਾਣ ਵਿਖੇ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।