ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
ਅੰਮ੍ਰਿਤਸਰ/ ਚੱਬਾ, 21 ਸਤੰਬਰ (ਜਸਵੰਤ ਸਿੰਘ ਜੱਸ, ਜੱਸਾ ਅਨਜਾਣ)- ਛੇਵੇਂ ਪਾਤਿਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤੀ ਗਈ। ਇਹ ਕਾਰ ਸੇਵਾ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਅੰਮ੍ਰਿਤਸਰ/ ਚੱਬਾ, 21 ਸਤੰਬਰ (ਜਸਵੰਤ ਸਿੰਘ ਜੱਸ, ਜੱਸਾ ਅਨਜਾਣ)- ਛੇਵੇਂ ਪਾਤਿਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤੀ ਗਈ। ਇਹ ਕਾਰ ਸੇਵਾ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਕਾਰ ਸੇਵਾ ਆਰੰਭਤਾ ਮੌਕੇ ਜਥੇਦਾਰ ਬਾਬਾ ਜੋਗਾ ਸਿੰਘ ਗੁਰਦੁਆਰਾ ਸ਼ਹੀਦ ਅਸਥਾਨ ਬਾਬਾ ਨੌਧ ਸਿੰਘ ਜੀ, ਭਾਈ ਗੁਰਇਕਬਾਲ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਜਥੇਦਾਰ ਬਾਬਾ ਪੰਜਾਬ ਸਿੰਘ, ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਗੁਰਸੇਵਕ ਸਿੰਘ ਅਰਦਾਸੀਏ, ਮਨਦੀਪ ਸਿੰਘ ਭੋਲੂ, ਸਰਵਨ ਸਿੰਘ ਚਾਟੀਵਿੰਡ, ਦਿਲਬਾਗ ਸਿੰਘ ਮੈਨੇਜਰ ਗੁਰਦੁਆਰਾ ਸੰਗਰਾਣਾ ਸਾਹਿਬ, ਪ੍ਰਧਾਨ ਕਸ਼ਮੀਰ ਸਿੰਘ ਟਾਹਲਾ ਸਾਹਿਬ ਅਤੇ ਹੋਰ ਜਥੇਬੰਦੀਆਂ ਦੇ ਆਗੂ ਤੇ ਸੰਗਤਾਂ ਹਾਜ਼ਰ ਸਨ। ਇਸ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਆਗਿਆ ਨਾਲ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਜੀ ਦੇ ਸਰੋਵਰ ਦੀ ਕਾਰ ਸੇਵਾ ਆਰੰਭ ਕੀਤੀ ਗਈ ਹੈ, ਜੋ ਦੋ ਤਿੰਨ ਦਿਨਾਂ ਵਿਚ ਸੰਪੂਰਨ ਹੋ ਜਾਵੇਗੀ ਤੇ ਇਸ ਸੇਵਾ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਬਾਕੀ ਦੀਆਂ ਰਹਿੰਦੀਆਂ ਕਾਰ ਸੇਵਾਵਾਂ ਵੀ ਟਰੱਸਟ ਵਲੋਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵਲੋਂ ਇਸ ਕਾਰ ਸੇਵਾ ਦੀ ਦੇਖ ਰੇਖ ਦੀ ਸੇਵਾ ਮਨਦੀਪ ਸਿੰਘ ਭੋਲੂ ਨੂੰ ਸੌਂਪੀ ਗਈ ਹੈ। ਉਨ੍ਹਾਂ ਇਸ ਕਾਰ ਸੇਵਾ ਲਈ ਟਰਾਲੀਆਂ, ਗੱਡੀਆਂ ਅਤੇ ਹੋਰ ਸਾਧਨਾਂ ਰਾਹੀਂ ਹਾਜ਼ਰੀਆਂ ਭਰਨ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।